PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

2500 ਰੁਪਏ ਮਾਸਿਕ ਸਹਾਇਤਾ: ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ

ਨਵੀਂ ਦਿੱਲੀ-‘ਆਪ’ ਆਗੂ ਆਤਿਸ਼ੀ ਨੇ ਵਿਧਾਨ ਸਭਾ ਚੋਣ ਮੁਹਿੰਮ ਦੌਰਾਨ ਸੱਤਾਧਾਰੀ ਭਾਜਪਾ ਵੱਲੋਂ ਔਰਤਾਂ ਨੂੰ 2500 ਰੁਪਏ ਦੀ ਮਾਸਿਕ ਸਹਾਇਤਾ ਦੇਣ ਦੇ ਵਾਅਦੇ ਸਬੰਧੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ‘ਆਪ’ ਵਿਧਾਇਕਾਂ ਦੀ ਮੀਟਿੰਗ ਦੀ ਮੰਗ ਕੀਤੀ ਹੈ। ਸ਼ਨਿੱਚਰਵਾਰ ਨੂੰ ਗੁਪਤਾ ਨੂੰ ਲਿਖੇ ਪੱਤਰ ਵਿੱਚ ਆਤਿਸ਼ੀ ਨੇ ਸਵਾਲ ਕੀਤਾ ਕਿ ਨਵੀਂ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਵਾਲੀ ਯੋਜਨਾ ਨੂੰ ਮਨਜ਼ੂਰੀ ਕਿਉਂ ਨਹੀਂ ਦਿੱਤੀ ਗਈ, ਜਦੋਂ ਕਿ ਪ੍ਰਧਾਨ ਮੰਤਰੀ ਨੇ ਇੱਕ ਚੋਣ ਰੈਲੀ ਵਿੱਚ ਇਸ ਦਾ ਵਾਅਦਾ ਕੀਤਾ ਸੀ।

ਮਹੀਨੇ ਦੇ ਸ਼ੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਤੋਂ ਬਾਅਦ ਗੁਪਤਾ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਵੀਰਵਾਰ ਨੂੰ ਅਹੁਦੇ ਦੀ ਸਹੁੰ ਚੁੱਕੀ। ਇਸ ਦੌਰਾਨ ‘ਆਪ’ ਨੇ 22 ਸੀਟਾਂ ਜਿੱਤੀਆਂ ਅਤੇ ਭਾਜਪਾ ਨੇ 48 ਸੀਟਾਂ ਨਾਲ ਬਹੁਮਤ ਹਾਸਲ ਕੀਤਾ।

ਪਿਛਲੀ ‘ਆਪ’ ਸਰਕਾਰ ’ਚ ਮੁੱਖ ਮੰਤਰੀ ਰਹਿ ਚੁੱਕੀ ਆਤਿਸ਼ੀ ਨੇ 23 ਫਰਵਰੀ ਨੂੰ ਆਪਣੀ ਪਾਰਟੀ ਦੇ ਵਿਧਾਇਕਾਂ ਨਾਲ ਮੁੱਖ ਮੰਤਰੀ ਨੂੰ ਮਿਲਣ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ। ਸੀਐਮ ਗੁਪਤਾ ਸਮੇਤ ਭਾਜਪਾ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਵੱਲੋਂ ਕੀਤੇ ਵਾਅਦੇ ਮੁਤਾਬਕ ਇਹ ਸਕੀਮ ਮਾਰਚ ਤੋਂ ਲਾਗੂ ਕੀਤੀ ਜਾਵੇਗੀ।

Related posts

ਜਾਣੋ ਕੀ ਹੈ ਇੰਡੋ-ਇਜ਼ਰਾਇਲ ਤਕਨੀਕ, ਇੱਕ ਕਨਾਲ ਵਿੱਚੋਂ ਇੱਕ ਏਕੜ ਜਿੰਨੀ ਕਮਾਈ ਕਰਨ ਦਾ ਦਾਅਵਾ

On Punjab

ਸਪੇਨ ਦੇ ਲਾ ਪਾਲਮਾ ਟਾਪੂ ‘ਤੇ ਜਵਾਲਾਮੁਖੀ ਫਟਣ ਤੋਂ ਬਾਅਦ ਨਿਕਲਿਆ ਲਾਵਾ, ਅਟਲਾਂਟਿਕ ਮਹਾਸਾਗਰ ਤੱਕ ਪਹੁੰਚਿਆ, 656 ਇਮਾਰਤਾਂ ਤਬਾਹ

On Punjab

ਗੁਆਚੀਆਂ ਸੁਰਾਂ ਨੂੰ ਕੌਣ ਸੰਭਾਂਲੇ…

Pritpal Kaur