75.72 F
New York, US
September 9, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

348 ਕਰੋੜ ਦੇ ਮੋਹਾਲੀ ਲੈਂਡ ਸਕੈਮ ਮਾਮਲੇ ‘ਚ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਪੁੱਛਗਿੱਛ

ਮੋਹਾਲੀ: ਮੋਹਾਲੀ ਦੇ ਬਹੁ-ਚਰਚਿਤ 348 ਕਰੋੜ ਰੁਪਏ ਦੇ ਲੈਂਡ ਸਕੈਮ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਮੌਜੂਦਾ ਵਧੀਕ ਮੁੱਖ ਸਕੱਤਰ (ਮਾਲ) ਅਨੁਰਾਗ ਵਰਮਾ ਤੋਂ ਤਿੱਖੀ ਪੁੱਛਗਿੱਛ ਕੀਤੀ ਗਈ ਹੈ। 1993 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਈਡੀ ਦੇ ਜਲੰਧਰ ਸਥਿਤ ਖੇਤਰੀ ਦਫ਼ਤਰ ਵਿਖੇ ਪੇਸ਼ ਹੋਏ, ਜਿੱਥੇ ਜਾਂਚ ਏਜੰਸੀ ਦੇ ਉੱਚ ਅਧਿਕਾਰੀਆਂ ਨੇ ਰੀਅਲ ਅਸਟੇਟ ਪ੍ਰੋਜੈਕਟਾਂ ਅਤੇ ਜ਼ਮੀਨ ਦੀ ਵਰਤੋਂ ਬਦਲਣ (CLU) ਨਾਲ ਜੁੜੇ ਫ਼ੈਸਲਿਆਂ ਬਾਰੇ ਉਨ੍ਹਾਂ ਤੋਂ ਘੰਟਿਆਂ ਬੱਧੀ ਸਵਾਲ-ਜਵਾਬ ਕੀਤੇ।

ਇਹ ਮਾਮਲਾ ਮੁੱਖ ਤੌਰ ‘ਤੇ ਮੋਹਾਲੀ ਦੇ ਪ੍ਰਮੁੱਖ ਰੀਅਲ ਅਸਟੇਟ ਪ੍ਰੋਜੈਕਟਾਂ, ਜਿਨ੍ਹਾਂ ਵਿੱਚ ‘ਸਨਟੈਕ ਸਿਟੀ’ ਅਤੇ ‘ਅਲਟਸ ਸਪੇਸ ਬਿਲਡਰਜ਼’ ਸ਼ਾਮਲ ਹਨ, ਵਿੱਚ ਹੋਈਆਂ ਕਥਿਤ ਗੜਬੜੀਆਂ ਨਾਲ ਸਬੰਧਤ ਹੈ। ਜਾਂਚ ਏਜੰਸੀ ਵੱਲੋਂ ਇਹ ਪੜਤਾਲ ਕੀਤੀ ਜਾ ਰਹੀ ਹੈ ਕਿ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਦੇ ਅਹੁਦੇ ‘ਤੇ ਰਹਿੰਦਿਆਂ ਅਧਿਕਾਰੀਆਂ ਵੱਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਨਿੱਜੀ ਬਿਲਡਰਾਂ ਨੂੰ ਕਥਿਤ ਤੌਰ ‘ਤੇ ਲਾਭ ਪਹੁੰਚਾਉਣ ਲਈ ਸੀ.ਐੱਲ.ਯੂ. ਦੀਆਂ ਪ੍ਰਵਾਨਗੀਆਂ ਅਤੇ ਲੇਆਉਟ ਪਲਾਨ ‘ਚ ਬਦਲਾਅ ਕਿਵੇਂ ਕੀਤੇ ਗਏ।

ਈਡੀ ਦੀ ਜਾਂਚ ਅਨੁਸਾਰ, ਫਰਜ਼ੀ ਸਹਿਮਤੀ ਪੱਤਰਾਂ ਦੇ ਆਧਾਰ ‘ਤੇ ਖੇਤੀਬਾੜੀ ਜ਼ਮੀਨ ਨੂੰ ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਬਦਲਣ ਲਈ ਪ੍ਰਵਾਨਗੀਆਂ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ ਵੀ ਈਡੀ ਇਸੇ ਮਾਮਲੇ ਵਿੱਚ ਇੱਕ ਹੋਰ ਸੀਨੀਅਰ IAS ਅਧਿਕਾਰੀ ਕੰਵਲਪ੍ਰੀਤ ਬਰਾੜ ਤੋਂ ਕਈ ਘੰਟੇ ਪੁੱਛਗਿੱਛ ਕਰ ਚੁੱਕੀ ਹੈ। ਈਡੀ ਅਧਿਕਾਰੀਆਂ ਨੇ ਅਨੁਰਾਗ ਵਰਮਾ ਵੱਲੋਂ ਪੇਸ਼ ਕੀਤੇ ਗਏ ਸਰਕਾਰੀ ਦਸਤਾਵੇਜ਼ਾਂ ਅਤੇ ਫਾਈਲਾਂ ਦਾ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਏਅਰਪੋਰਟ ਰੋਡ 1 ਵਜੇ ਤੱਕ ਪੂਰੀ ਤਰ੍ਹਾਂ ਰਹੇਗਾ ਬੰਦ

On Punjab

ਗ਼ੈਰਮਿਆਰੀ ਸੜਕਾਂ ਦਾ ਨਿਰਮਾਣ ਗ਼ੈਰ-ਜ਼ਮਾਨਤੀ ਅਪਰਾਧ ਹੋਵੇ: ਗਡਕਰੀ

On Punjab

ਯੂਬਾ ਸਿਟੀ ਗੁਰਦੁਆਰਾ ਟਾਇਰਾ ਬਿਊਨਾ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਮਨ-ਅਮਾਨ ਨਾਲ ਸੰਪੰਨ, ਵੋਟਾਂ ਦੀ ਗਿਣਤੀ ਜਾਰੀ

On Punjab