PreetNama
ਰਾਜਨੀਤੀ/Politics

3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ,ਮੁੱਖ ਮੰਤਰੀ ਨੇ ਪੱਕੇ ਕਰਨ ਦੇ ਪੱਤਰ ਸੌਂਪੇ

ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ।

ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨਾਂ ਦੀਆਂ ਸੇਵਾਵਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਅੱਜ ਸੰਕੇਤਕ ਤੌਰ ਉਤੇ ਸ਼ੁਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ। ਉਨਾਂ ਕਿਹਾ ਕਿ ਇਸ ਪਰਉਪਕਾਰ ਦੇ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਇਨਾਂ ਮੁਲਾਜ਼ਮਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਹਰੇਕ ਲੋੜੀਂਦਾ ਕਦਮ ਚੁੱਕਿਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ … ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨਾਂ ਕਿਹਾ ਕਿ ਇਸ ਵੈੱਬਸਾਈਟ ਉਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ, ਜਿਸ ਤੋਂ ਬਾਅਦ ਉਹ ਘਰ ਬੈਠੇ-ਬੈਠੇ ਇਨਾਂ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਐਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ।

Related posts

ਏਜੀਟੀਐੱਫ ਦੇ ਗਠਨ ਤੋਂ ਬਾਅਦ ਨਹੀਂ ਘਟੇਗੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਦੀ ਭੂਮਿਕਾ, ਮੁੱਖ ਮੰਤਰੀ ਮਾਨ ਨੇ ਦਿੱਤਾ ਭਰੋਸਾਪੱਤਰ ਵਿਚ ਮਾਨ ਨੇ ਕਿਹਾ ਕਿ ਏਜੀਟੀਐੱਫ ਖੁਫੀਆ ਅਧਾਰਤ ਸੰਚਾਲਨ ’ਤੇ ਧਿਆਨ ਕੇਂਦਿਰਤ ਰਹੇਗਾ। ਏਜੀਟੀਐੱਫ ਤਾਲਮੇਲ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਸੀਪੀਜ਼ ਅਤੇ ਐੱਸਐੱਸਪੀਜ਼ ਗੈਂਗਸਟਰਾਂ ਦੇ ਖ਼ਿਲਾਫ਼ ਪੁਲਿਸ ਅਧਿਕਾਰੀਆਂ ਨੂੰ ਬ੍ਰੀਫਿੰਗ ਕਰਕੇ, ਅਪਰਾਧ ਦਾ ਵਿਸ਼ਲੇਸ਼ਣ ਕਰਨ ਲਈ ਪ੍ਰਮੁੱਖ ਤੌਰ ’ਤੇ ਜ਼ੋਰ ਦੇਣਗੇ। ਡੈਟਾ, ਫ਼ਰਾਰ ਗੈਂਗਸਟਰਾਂ ਦੀ ਪਛਾਣ ਕਰਨ ਅਤੇ ਗੈਂਗਸਟਰਾਂ ਵਿਰੋਧੀ ਮੁਹਿੰਮ ਚਲਾਉਣਗੇ। ਪੱਤਰ ਵਿਚ ਮਾਨ ਨੇ 3 ਅਪ੍ਰੈਲ ਨੂੰ ਪੰਜਾਬ ਭਵਨ ਵਿਚ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਵੀ ਜ਼ਿਕਰ ਕੀਤਾ। ਮਾਨ ਨੇ ਪੱਤਰ ਵਿਚ ਲਿਖਿਆ, ‘ਮੈਂ ਬੈਠਕ ਵਿਚ ਕਿਹਾ ਸੀ ਕਿ ਰਾਜ ਸਰਕਾਰ ਦਾ ਸਰਵਉੱਚ ਧਿਆਨ ਭ੍ਰਿਸ਼ਟਾਚਾਰ ਦੇ ਖਾਤਮੇ ਤੋਂ ਇਲਾਵਾ ਕਾਨੂੰਨ ਵਿਵਸਥਾ ਬਣਾਈ ਰੱਖਣ ’ਤੇ ਹੈ। ਪੁਲਿਸ ਬਲ ਲਈ ਕਲਿਆਣਕਾਰੀ ਉਪਾਅ ਕਰਨਾ ਹੈ। ਰਾਜ ਤੋਂ ਗੈਂਗਸਟਰਵਾਦ ਨੂੰ ਮਿਟਾਉਣ ਲਈ ਏਜੀਟੀਐੱਫ ਦੇ ਗਠਨ ਦਾ ਐਲਾਨ ਕੀਤਾ ਸੀ’।

On Punjab

Fact Check Story : ਕੀ ਸੀਐੱਮ ਯੋਗੀ ਆਦਿਤਿਆਨਾਥ ਨੇ ਮੁਕੇਸ਼ ਅੰਬਾਨੀ ਨੂੰ ਦਿੱਤਾ ਹੈ ਰਾਮ ਮੰਦਰ ਦਾ ਡਿਜਾਇਨ? ਜਾਣੋ ਇਸ ਤਸਵੀਰ ਦਾ ਸੱਚ

On Punjab

ਪਰਿਸ਼ਦ ਚੋਣਾਂ: 154 ਗਿਣਤੀ ਕੇਂਦਰਾਂ ’ਤੇ ਹੋਵੇਗੀ ਵੋਟਾਂ ਦੀ ਗਿਣਤੀ

On Punjab