77.49 F
New York, US
August 5, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

4.5 ਲੱਖ ਕਰੋੜ ਤੱਕ ਕਰਜ਼ਾ ਪਹੁੰਚਾ ਕੇ ਵੀ ਵਿਕਾਸ ਸਿਫ਼ਰ, ਡਰਾਮੇਬਾਜ਼ੀ ‘ਤੇ ਉਡਾਇਆ ਪੰਜਾਬ ਦਾ ਪੈਸਾ

ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿੰਗਾਈ ਭੱਤੇ ਤੋਂ ਮੁਕਰਨ ਨੂੰ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨਾਲ ਵੱਡਾ ਧੋਖਾ ਅਤੇ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇੱਕ ਪਾਸੇ ਤਾਂ ‘ਆਪ’ ਸਰਕਾਰ ਹਾਈਕੋਰਟ ਵਿੱਚ ਹਲਫ਼ਨਾਮਾ ਦੇ ਕੇ ਆਪਣੀ ਵਿੱਤੀ ਹਾਲਤ ਕਮਜ਼ੋਰ ਹੋਣ ਦਾ ਰੋਣਾ ਰੋ ਰਹੀ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਹਰ ਮੰਚ ‘ਤੇ ਖਜ਼ਾਨਾ ਭਰਪੂਰ ਹੋਣ ਦਾ ਦਾਅਵਾ ਕਰਕੇ ਜਨਤਾ ਨਾਲ ਸ਼ਰੇਆਮ ਝੂਠ ਬੋਲ ਰਹੇ ਹਨ।
ਕੇਵਲ ਸਿੰਘ ਢਿੱਲੋਂ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਸਿਰ ਕਰਜ਼ੇ ਦੀ ਪੰਡ 2.82 ਲੱਖ ਕਰੋੜ ਰੁਪਏ ਤੋਂ ਵਧਾ ਕੇ ਸਾਢੇ 4 ਲੱਖ ਕਰੋੜ ਰੁਪਏ ਤੱਕ ਪਹੁੰਚਾ ਦਿੱਤੀ ਹੈ। ਏਨੇ ਵੱਡੇ ਕਰਜ਼ੇ ਦੇ ਬਾਵਜੂਦ ਸੂਬੇ ਵਿੱਚ ਨਾ ਤਾਂ ਕੋਈ ਨਵਾਂ ਸਕੂਲ, ਕਾਲਜ ਜਾਂ ਹਸਪਤਾਲ ਬਣਿਆ ਹੈ, ਨਾ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਹੋਏ ਹਨ ਅਤੇ ਨਾ ਹੀ ਸਰਕਾਰ ਮੁਲਾਜ਼ਮਾਂ ਨੂੰ ਡੀਏ ਦੇ ਸਕੀ ਹੈ। ਪੰਜਾਬ ਦੀ ਜਨਤਾ ਦਾ ਇਹ ਪੈਸਾ ਵਿਕਾਸ ਕਾਰਜਾਂ ‘ਤੇ ਲਗਾਉਣ ਦੀ ਬਜਾਏ ਦੇਸ਼ ਭਰ ਵਿੱਚ ਝੂਠੀ ਇਸ਼ਤਿਹਾਰਬਾਜ਼ੀ ਅਤੇ ਡਰਾਮੇਬਾਜ਼ੀ ਉੱਤੇ ਉਡਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਸਮੂਹ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਹਰ ਵਾਅਦਾ ਪੂਰਾ ਕਰਨ ਦਾ ਦਾਅਵਾ ਕੀਤਾ ਸੀ, ਪਰ ਹੁਣ ਸਰਕਾਰ ਕਿਸੇ ਵੀ ਮੁਲਾਜ਼ਮ ਨੂੰ ਪੱਕਾ ਕਰਨ ਅਤੇ ਡੀਏ ਦੀ ਕਿਸ਼ਤ ਦੇਣ ਤੋਂ ਵੀ ਭੱਜ ਗਈ ਹੈ। ਜਿਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਬਣਨ ‘ਤੇ ਮੁੱਖ ਮੰਤਰੀ ਉੱਤੇ ਫੁੱਲਾਂ ਦੀ ਵਰਖਾ ਕੀਤੀ ਸੀ, ਅੱਜ ਉਹੀ ‘ਆਪ’ ਸਰਕਾਰ ਉਨ੍ਹਾਂ ਦੇ ਰਾਹਾਂ ਵਿੱਚ ਕੰਡੇ ਵਿਛਾਉਣ ਲੱਗੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਲਗਾਤਾਰ ਮੁਲਾਜ਼ਮ ਪੱਖੀ ਫੈਸਲੇ ਲੈ ਰਹੀ ਹੈ ਅਤੇ ਆਪਣੇ ਕਰਮਚਾਰੀਆਂ ਨੂੰ 60 ਫੀਸਦੀ ਡੀਏ ਦੇ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਸੂਬੇ ਦੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਸਲ ਹਿਤੈਸ਼ੀ ਭਾਜਪਾ ਦਾ ਸਾਥ ਦੇਣ, ਤਾਂ ਜੋ ਕੁਝ ਮਹੀਨਿਆਂ ਬਾਅਦ ਪੰਜਾਬ ਵਿੱਚ ਭਾਜਪਾ ਸਰਕਾਰ ਬਣਾ ਕੇ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਸਕੇ।

Related posts

Cockroach Janta Party ਦੀ ਪੰਜਾਬ ’ਚ ਐਂਟਰੀ; ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ 13 ਜੂਨ ਨੂੰ ਪ੍ਰਦਰਸ਼ਨ ਦਾ ਐਲਾਨ

On Punjab

New Parliament Building : ਕਾਂਗਰਸ ਨੇ ਪ੍ਰਧਾਨ ਮੰਤਰੀ ਬਾਰੇ ਕਿਉਂ ਕਿਹਾ, ਅਕਬਰ ਦੀ ਗ੍ਰੇਟ ਤੇ ਮੋਦੀ Inaugurate

On Punjab

ਹਰਿਆਣਾ ਆਈਪੀਐੱਸ ਖ਼ੁਦਕੁਸ਼ੀ ਮਾਮਲਾ: ਸ਼ਰਾਬ ਵਪਾਰੀ ਨੇ ਪੁਲੀਸ ਅਧਿਕਾਰੀ ਦੇ ਗੰਨਮੈਨ ’ਤੇ ਲਾਏ ਗੰਭੀਰ ਦੋਸ਼

On Punjab