62.22 F
New York, US
October 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

5 ਕਿਲੋ ਹੈਰੋਇਨ ਬਰਾਮਦਗੀ ਮਾਮਲੇ ’ਤੇ ਗਰਮਾਈ ਸਿਆਸਤ; ਵਲਟੋਹਾ ਤੇ ਧੁੰਨ ਆਹਮੋ-ਸਾਹਮਣੇ

ਭਿੱਖੀਵਿੰਡ-  ਖੇਮਕਰਨ ਵਿਧਾਨ ਸਭਾ ਹਲਕੇ ਵਿੱਚ ਪੰਜ ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਨ ਸਿੰਘ ਧੁੰਨ ਦੇ ਕਰੀਬੀ ਹੋਣ ਦਾ ਦਾਅਵਾ ਕਰਦਿਆਂ ਆਪਣੀ ਫੇਸਬੁੱਕ ਉੱਪਰ ਇੱਕ ਪੋਸਟ ਪਾ ਕੇ ਸਵਾਲ ਖੜ੍ਹੇ ਕੀਤੇ ਹਨ। ਦੂਜੇ ਪਾਸੇ, ‘ਆਪ’ ਵਿਧਾਇਕ ਸਰਵਨ ਸਿੰਘ ਧੁੰਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਪ੍ਰੋ. ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਹੋਣ ਦੀ ਗੱਲ ਕਹੀ ਹੈ ਅਤੇ ਆਖਿਆ ਹੈ ਕਿ ਜੇਕਰ ਕਿਸੇ ਦੀ ਸ਼ਮੂਲੀਅਤ ਸਾਬਤ ਹੁੰਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਪ੍ਰੋ. ਵਲਟੋਹਾ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿੱਚ ਦਾਅਵਾ ਕੀਤਾ ਕਿ ਪਿੰਡ ਰਾਜੋਕੇ ਦੇ ਲਖਵਿੰਦਰ ਸਿੰਘ ਖਿੰਦਾ ਉਰਫ਼ ਛੋਟਾ ਧੁੰਨ ਨੂੰ ਐੱਨ.ਸੀ.ਬੀ. (NCB) ਵੱਲੋਂ ਪੰਜ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਲਖਵਿੰਦਰ ਸਿੰਘ ਮੌਜੂਦਾ ਵਿਧਾਇਕ ਸਰਵਨ ਸਿੰਘ ਧੁੰਨ ਦਾ ਕਰੀਬੀ ਹੈ। ਵਲਟੋਹਾ ਨੇ ਇਹ ਵੀ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਖੇਮਕਰਨ ਹਲਕੇ ਵਿੱਚ ਪਾਰਟੀ ਨਾਲ ਸਬੰਧਤ ਦੂਜੇ ਸਰਪੰਚ ਦੀ ਗ੍ਰਿਫ਼ਤਾਰੀ ਦਾ ਮਾਮਲਾ ਸਾਹਮਣੇ ਆਇਆ ਹੈ।

ਧੁੰਨ ਨੇ ਦੋਸ਼ਾਂ ਦੀ ਜਾਂਚ ਦੀ ਗੱਲ ਆਖੀ- ਵਿਧਾਇਕ ਸਰਵਨ ਸਿੰਘ ਧੁੰਨ ਨੇ ਇਨ੍ਹਾਂ ਦੋਸ਼ਾਂ ਦੇ ਜਵਾਬ ਵਿੱਚ ਕਿਹਾ ਕਿ ਜਿਸ ਵਿਅਕਤੀ ਨੂੰ ਪਿੰਡ ਰਾਜੋਕੇ ਦਾ ਸਰਪੰਚ ਦੱਸਿਆ ਜਾ ਰਿਹਾ ਹੈ, ਉਹ ਅਸਲ ਵਿੱਚ ਸਰਪੰਚ ਨਹੀਂ ਹੈ। ਉਨ੍ਹਾਂ ਮੁਤਾਬਕ ਪਿੰਡ ਦਾ ਸਰਪੰਚ ਰਾਜਬੀਰ ਸਿੰਘ ਹੈ, ਜਦਕਿ ਲਖਵਿੰਦਰ ਸਿੰਘ ਆਮ ਆਦਮੀ ਪਾਰਟੀ ਦਾ ਵਰਕਰ ਜ਼ਰੂਰ ਹੈ। ਧੁੰਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਸਬੰਧੀ ਅਧਿਕਾਰੀਆਂ ਵੱਲੋਂ ਅਜੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਜੇਕਰ ਜਾਂਚ ਦੌਰਾਨ ਲਖਵਿੰਦਰ ਸਿੰਘ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਭਾਵੇਂ ਉਹ ‘ਆਮ ਆਦਮੀ ਪਾਰਟੀ’ ਨਾਲ ਹੀ ਕਿਉਂ ਨਾ ਜੁੜਿਆ ਹੋਵੇ।

ਵਿਧਾਇਕ ਨੇ ਅੱਗੇ ਕਿਹਾ ਕਿ ਜੇਕਰ ਨਸ਼ਿਆਂ ਦੇ ਕਾਰੋਬਾਰ ਵਿੱਚ ਕਿਸੇ ਦੀ ਸ਼ਮੂਲੀਅਤ ਸਾਬਤ ਹੁੰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਸ ਮਾਮਲੇ ਨੂੰ ਲੈ ਕੇ ਦੋਵਾਂ ਆਗੂਆਂ ਵਿਚਾਲੇ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਹਾਲਾਂਕਿ, ਮਾਮਲੇ ਵਿੱਚ ਲੱਗੇ ਦੋਸ਼ਾਂ ਅਤੇ ਕਥਿਤ ਸਿਆਸੀ ਸਬੰਧਾਂ ਦੀ ਅਧਿਕਾਰਤ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

Related posts

ਈਰਾਨ ਕਦੇ ਵੀ ਪ੍ਰਮਾਣੂ ਹਥਿਆਰ ਹਾਸਲ ਨਹੀਂ ਕਰ ਸਕੇਗਾ’ : ਡੋਨਾਲਡ ਟਰੰਪ

On Punjab

ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

On Punjab

ਧਰਨੇ ਮਗਰੋਂ ਕਤਲ ਕੇਸ ਦੀ ਧਾਰਾ ’ਚ ਵਾਧਾ

On Punjab