69.3 F
New York, US
July 27, 2024
PreetNama
ਸਮਾਜ/Social

550ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੂੰ ਪੰਜਾਬ ਆਉਣ ਦਾ ਸੱਦਾ

ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ, 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਵਿਖੇ ਮੁੱਖ ਸਮਾਗਮ ਕਰਾਇਆ ਜਾ ਰਿਹਾ ਹੈ। ਇਸ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਦਿੱਲੀ ‘ਚ ਪ੍ਰਧਾਨ ਮੰਤਰੀ ਨਾਲ ਨਿੱਜੀ ਮਿਲਣੀ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਸੱਦਾ-ਪੱਤਰ ਭੇਟ ਕੀਤਾ।

ਇਸ ਵਫ਼ਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਸ਼ਾਮਲ ਸਨ।

ਲੌਂਗੋਵਾਲ ਨੇ ਦੱਸਿਆ ਕਿ ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕੀਤੀ ਤੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਵਿਲੱਖਣ ਮੌਕਾ ਕਰਾਰ ਦਿੱਤਾ ਹੈ।

ਲੌਂਗੋਵਾਲ ਮੁਤਾਬਕ ਦੇਸ਼ ਦੇ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦੇ ਮੁਬਾਰਕ ਦਿਹਾੜੇ ਸਮੇਂ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼-ਨਸੀਬੀ ਹੋਵੇਗੀ, ਕਿਉਂਕਿ ਗੁਰੂ ਸਾਹਿਬ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ ਹਨ।

Related posts

ਚੀਨ ਦੇ ਖ਼ਿਲਾਫ਼ ਤਾਈਵਾਨ ਫ਼ੌਜ ਨੇ ਤਾਇਨਾਤ ਕੀਤੇ ਐੱਫ-16 ਵੀ ਲੜਾਕੂ ਜਹਾਜ਼ ਜਾਣੋ ਇਸ ਲੜਾਕੂ ਜਹਾਜ਼ ਦੀਆਂ ਖ਼ੂਬੀਆਂ

On Punjab

“ਲਿਟਲ ਬੁਆਏ”

Pritpal Kaur

First Woman Combat Aviator: ਕੈਪਟਨ ਅਭਿਲਾਸ਼ਾ ਬਰਾਕ ਬਣੀ ਕਾਮਬੈਟ ਏਵੀਏਟਰ, ਅਜਿਹਾ ਕਰਨ ਵਾਲੀ ਪਹਿਲੀ ਮਹਿਲਾ

On Punjab