57.27 F
New York, US
May 30, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

7 ਮਹੀਨਿਆਂ ਬਾਅਦ ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ

ਨਾਭਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਇਕ ਦਿਨ ਬਾਅਦ, ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ‘ਤੇ ਅੱਜ ਉਹ ਜੇਲ੍ਹ ਤੋਂ ਬਾਹਰ ਆਏ। ਮਜੀਠੀਆ ਪਿਛਲੇ ਸਾਲ 25 ਜੂਨ 2025 ਤੋਂ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਨ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਉਹ ਪਹਿਲਾਂ ਹੀ ਲਗਭਗ 222 ਦਿਨਾਂ ਤੋਂ ਹਿਰਾਸਤ ਵਿੱਚ ਹਨ। ਅਦਾਲਤ ਨੇ ਨੋਟ ਕੀਤਾ ਕਿ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ ਅਤੇ ਪੁਲਿਸ ਨੇ ਉਨ੍ਹਾਂ ਦੇ 2007 ਤੋਂ 2017 ਤੱਕ ਦੇ ਖਰਚਿਆਂ ਦੀ ਜਾਂਚ ਲਈ ਕਾਫੀ ਸਮਾਂ ਲਿਆ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਇਹ ਕੇਸ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹੈ। ਮਜੀਠੀਆ ਦੀ ਰਿਹਾਈ ਮੌਕੇ ਨਾਭਾ ਜੇਲ੍ਹ ਦੇ ਬਾਹਰ ਉਨ੍ਹਾਂ ਦੀ ਪਤਨੀ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਅਤੇ ਭਾਰੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ। ਜਿਵੇਂ ਹੀ ਮਜੀਠੀਆ ਜੇਲ੍ਹ ਦੇ ਗੇਟ ਤੋਂ ਬਾਹਰ ਆਏ, ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਜੈਕਾਰੇ ਛੱਡੇ। ਜੇਲ੍ਹ ਦੇ ਬਾਹਰ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਬਿਕਰਮ ਮਜੀਠੀਆ ਦੀ ਰਿਹਾਈ ਅਕਾਲੀ ਦਲ ਲਈ ਇੱਕ ਵੱਡੀ ਰਾਹਤ ਵਜੋਂ ਦੇਖੀ ਜਾ ਰਹੀ ਹੈ। ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਨ੍ਹਾਂ ਨੇ ਪਰਿਵਾਰ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਸੱਚ ਦੀ ਜਿੱਤ ਹੋਈ ਹੈ।” ਧਿਕਰਯੋਗ ਹੈ ਕਿ ਜੇਲ੍ਹ ਵਿੱਚ ਰਹਿਣ ਦੌਰਾਨ ਅਕਾਲੀ ਦਲ ਨੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋਣ ਦੀ ਗੱਲ ਵੀ ਕਹੀ ਸੀ, ਜਿਸ ਬਾਰੇ ਰਾਜਪਾਲ ਨੂੰ ਪੱਤਰ ਲਿਖਿਆ ਗਿਆ ਸੀ। ਹੁਣ ਮਜੀਠੀਆ ਦੀ ਰਿਹਾਈ ਨਾਲ ਪੰਜਾਬ ਦੀ ਸਿਆਸਤ ਵਿੱਚ ਮੁੜ ਗਰਮਾ-ਗਰਮੀ ਆਉਣ ਦੀ ਸੰਭਾਵਨਾ ਹੈ।

Related posts

ਭਾਰਤ-ਚੀਨ ਤਣਾਅ ਬਾਰੇ ਅਮਰੀਕਾ ਦਾ ਵੱਡਾ ਬਿਆਨ, ਕਿਹਾ- ਚੀਨ ਦੁਨੀਆ ਨੂੰ ਅਸਥਿਰ ਕਰਨ ਦੀ ਕਰ ਰਿਹਾ ਕੋਸ਼ਿਸ਼

On Punjab

ਪੁਲਿਸਿੰਗ ਨੂੰ ਹੋਰ ਅਸਰਦਾਰ ਬਣਾਉਣ ਲਈ ਨਵੇਂ ਸੁਧਾਰ ਕੀਤੇ ਜਾ ਰਹੇ ਹਨ ਲਾਗੂ

On Punjab

Mahatama Gandhi Statue : ਅਮਰੀਕੀ ਸ਼ਹਿਰ ’ਚ ਸਥਾਪਿਤ ਹੋਵੇਗੀ ਮਹਾਤਮਾ ਗਾਂਧੀ ਦੀ ਕਾਂਸੇ ਦੀ ਮੂਰਤੀ

On Punjab