PreetNama
ਸਮਾਜ/Social

74ਵੇਂ ਆਜ਼ਾਦੀ ਦਿਵਸ ਦੇ ਵਿਦੇਸ਼ਾਂ ‘ਚ ਵੀ ਜਸ਼ਨ, ਨਿਊਯਾਰਕ ਟਾਈਮਜ਼ ਸਕਵੇਅਰ ‘ਤੇ ਲਹਿਰਾਇਆ ਤਿਰੰਗਾ

ਵਾਸ਼ਿੰਗਟਨ: ਦੇਸ਼ ਦਾ 74ਵਾਂ ਆਜ਼ਾਦੀ ਦਿਵਸ ਭਾਰਤ ਤੋਂ ਇਲਾਵਾ ਦੂਜੇ ਦੇਸ਼ਾਂ ‘ਚ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਿਊਯਾਰਕ ਦੇ ਟਾਈਮਜ਼ ਸਕਵੇਅਰ ‘ਤੇ ਪਹਿਲੀ ਵਾਰ ਭਾਰਤੀ ਤਿਰੰਗਾ ਲਹਿਰਾਇਆ। ਇਹ ਇਤਿਹਾਸ ‘ਚ ਪਹਿਲਾ ਮੌਕਾ ਸੀ ਜਦੋਂ ਅਜਿਹਾ ਹੋਇਆ।

ਆਜ਼ਾਦੀ ਦਿਵਸ ਦੇ ਇਸ ਪ੍ਰੋਗਰਾਮ ਦਾ ਅਯੋਜਨ ਫੈਡਰੇਸ਼ਨ ਆਫ਼ ਇੰਡੀਅਨ ਐਸੋਸੀਏਸ਼ਨ (FIA) ਨੇ ਕੀਤਾ ਸੀ। ਪ੍ਰੋਗਰਾਮ ਵਿੱਚ, ਭਾਰਤ ਦੇ ਕੌਂਸਲ ਜਨਰਲ ਰਣਧੀਰ ਜੈਸਵਾਲ ਨੇ ਨਿਊਯਾਰਕ ਵਿੱਚ ਝੰਡਾ ਲਹਿਰਾਇਆ। ਇਸ ਪ੍ਰੋਗਰਾਮ ‘ਚ ਵੱਡੀ ਗਿਣਤੀ ‘ਚ ਭਾਰਤੀ ਮੂਲ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਜੈਸਵਾਲ ਇਸ ਮੌਕੇ ਲੋਕਾਂ ਨੂੰ ਸੰਬੋਧਨ ਵੀ ਕੀਤਾ।
ਉਨ੍ਹਾਂ ਕਿਹਾ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਲਈ ਅੱਗੇ ਦਾ ਰਸਤਾ ਤੇ ਨਵੇਂ ਭਾਰਤ ਦੀ ਸਿਰਜਣਾ ਲਈ ਖਾਕਾ ਤਿਆਰ ਕੀਤਾ ਹੈ। ਅਸੀਂ ਪ੍ਰਧਾਨ ਮੰਤਰੀ ਵਲੋਂ ਤਿਆਰ ਕੀਤੇ ਖਾਕੇ ਅਨੁਸਾਰ ਦੇਸ਼ ਨੂੰ ਅੱਗੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਾਂ। ਜੈਸਵਾਲ ਤੋਂ ਇਲਾਵਾ ਡਿਪਟੀ ਕੌਂਸਲ ਜਨਰਲ ਸ਼ਤਰੂਘਨ ਸਿਨਹਾ, ਐਫਆਈਏ ਦੇ ਪ੍ਰਧਾਨ ਅੰਕੁਰ ਵੈਦਿਆ ਤੇ ਹੋਰ ਸੰਗਠਨ ਤੇ ਹੋਰ ਵੱਡੀ ਗਿਣਤੀ ਵਿੱਚ ਭਾਰਤੀ ਮੂਲ ਦੇ ਲੋਕ ਸ਼ਾਮਲ ਸਨ।
ਦੂਜੇ ਦੇਸ਼ਾਂ ‘ਚ ਵੀ ਮਨਾਇਆ ਗਿਆ ਆਜ਼ਾਦੀ ਦਿਵਸ ਨਿਊਜ਼ੀਲੈਂਡ, ਆਸਟਰੇਲੀਆ, ਇੰਡੋਨੇਸ਼ੀਆ, ਸਿੰਗਾਪੁਰ, ਚੀਨ, ਬੰਗਲਾਦੇਸ਼, ਨੇਪਾਲ, ਪਾਕਿਸਤਾਨ, ਸ੍ਰੀਲੰਕਾ, ਸੰਯੁਕਤ ਅਰਬ ਅਮੀਰਾਤ ਸਮੇਤ ਕਈ ਦੇਸ਼ਾਂ ‘ਚ ਆਜ਼ਾਦੀ ਦਿਵਸ ਦੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਦੇਸ਼ਾਂ ਵਿਚ ਵਸਦੇ ਭਾਰਤੀਆਂ ਨੇ ਆਜ਼ਾਦੀ ਦਿਵਸ ਨੂੰ ਤਿਰੰਗਾ ਲਹਿਰਾ ਤੇ ਰਾਸ਼ਟਰੀ ਗੀਤ ਗਾ ਕੇ ਪੂਰੇ ਉਤਸ਼ਾਹ ਨਾਲ ਮਨਾਇਆ।

Related posts

ਜਦੋਂ ਆਪਣਿਆਂ ਨੇ ਹੀ ਪੈਸੇ ਪਿੱਛੇ ‘ਵੇਚ’ ਦਿੱਤੀ ਧੀ

Pritpal Kaur

ਡਾ. ਮੁਜਤਬਾ ਹੁਸੈਨ ਬਣੇ ‘ਇੰਟਰਨੈਸ਼ਨਲ ਕਲਚਰਲ ਹੈਰੀਟੇਜ ਆਈਕਨ’

On Punjab

ਰੂਸ ਲਈ ਲੜਨ ਵਾਲਾ ਭਾਰਤੀ ਵਿਦਿਆਰਥੀ ਯੂਕਰੇਨੀ ਫੌਜ ਵੱਲੋਂ ਕਾਬੂ

On Punjab