PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਵਿੱਚ ਕੇਂਦਰੀ ਫੰਡਾਂ ਨਾਲ ਚੱਲ ਰਹੇ ਨੇ ਕੰਮ: ਜਾਖੜ

ਚੰਡੀਗਡ਼੍ਹ- ਭਾਜਪਾ ਦੇ ਪ੍ਰਦੇਸ਼ਕ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਦੀ ਸੱਤਾਧਾਰੀ ‘ਆਪ’ ਅਤੇ ਵਿਰੋਧੀ ਧਿਰ ਕਾਂਗਰਸ ’ਤੇ ਸਿਆਸੀ ਹਮਲਾ ਕਰਦਿਆਂ ਆਪਸੀ ਮਿਲੀਭੁਗਤ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਆਪਸੀ ਮਿਲੀਭੁਗਤ ਨਾਲ ਲੋਕਾਂ ਦੀ ਧਿਆਨ ਪੰਜਾਬ ਦੇ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਹੀ ਪਾਰਟੀਆਂ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਮਾਹੌਲ ਸਿਰਜ ਰਹੀਆਂ ਹਨ ਜੋ ਕਿ ਵਧੇਰੇ ਘਾਤਕ ਸਾਬਤ ਹੋ ਸਕਦਾ ਹੈ।

ਇਸ ਲਈ ਦੋਵਾਂ ਸਿਆਸੀ ਪਾਰਟੀਆਂ ਨੂੂੰ ਲੋਕਾਂ ਨੂੰ ਭੜਕਾਉਣ ਦੀ ਥਾਂ ’ਤੇ ਸੂਬੇ ਦੇ ਹਿੱਤਾਂ ਵਿੱਚ ਕੰਮ ਕਰਨਾ ਚਾਹੀਦਾ ਹੈ। ਸ੍ਰੀ ਜਾਖੜ ਨੇ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਉਸ ਦੇ ਕਾਨੂੰਨੀ ਹੱਕ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਹਿਰਾਂ ਤੇ ਖਾਲੇ ਕੇਂਦਰ ਸਰਕਾਰ ਵੱਲੋਂ ਭੇਜੇ ਰੁਪਏ ਨਾਲ ਬਣਾ ਕੇ ਖੁਦ ਵਾਹ-ਵਾਹੀ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਤਰਾਂ ਪਰਾਲੀ ਪ੍ਰਬੰਧਨ ਲਈ ਵੀ ਕੇਂਦਰੀ ਮਦਦ ਦਾ ਮੁੱਖ ਮੰਤਰੀ ਜ਼ਿਕਰ ਨਹੀਂ ਕਰਦੇ ਜਦਕਿ ਇਸ ਲਈ ਵੀ ਰਕਮ ਦਾ ਵੱਡਾ ਹਿੱਸਾ ਕੇਂਦਰ ਸਰਕਾਰ ਭੇਜ ਰਹੀ ਹੈ।

ਫਸਲ ਬੀਮਾ ਯੋਜਨਾ ਨੂੰ ਹਾਲੇ ਤੱਕ ਪੰਜਾਬ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਖੇਤੀਬਾੜੀ ਤੇ ਕਿਸਾਨੀ ਦੇ ਹਿੱਤ ਵਿੱਚ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਦੇਸ਼ ਵਿੱਚ ਯੂ ਪੀ ਏ ਸਰਕਾਰ ਸਮੇਂ ਖੇਤੀਬਾੜੀ ਦਾ ਬਜਟ 21933 ਕਰੋੜ ਰੁਪਏ ਸੀ ਜੋ ਕਿ ਅੱਜ ਵਧ ਕੇ 1.30 ਲੱਖ ਕਰੋੜ ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਪੀ ਐੱਮ ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ 4.27 ਲੱਖ ਕਰੋੜ ਰੁਪਏ ਸਿੱਧੇ ਬੈਂਕ ਖਾਤਿਆਂ ਵਿਚ ਭੇਜਿਆ ਜਾ ਚੁੱਕਾ ਹੈ।

ਯੁੂ ਪੀ ਏ ਸਰਕਾਰ ਵੱਲੋਂ ਖਾਦ ’ਤੇ ਸਿਰਫ 18460 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਸੀ ਪਰ ਭਾਜਪਾ ਸਰਕਾਰ 1.77 ਲੱਖ ਕਰੋੜ ਰੁਪਏ ਦੀ ਸਬਸਿਡੀ ਕਿਸਾਨਾਂ ਨੂੰ ਦੇ ਰਹੀ ਹੈ। ਪੰਜਾਬ ਵਿੱਚ ਕਣਕ ਤੇ ਝੋਨੇ ਤੋਂ ਇਲਾਵਾ ਪਹਿਲੀ ਵਾਰ ਦਾਲਾਂ ਤੇ ਤਿਲਾਂ ਦੀ ਐੱਮ ਐੱਸ ਪੀ ’ਤੇ ਖਰੀਦ ਸ਼ੁਰੂ ਕੀਤੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਪੰਜਾਬੀ ਦੀ ਨਵੀਂ ਖੇਤੀ ਨੀਤੀ ਬਣਾਉਣ ਦੇ ਭਰੋਸੇ ਦਿੱਤੇ ਜਾ ਰਹੇ ਹਨ, ਪਰ ਨੀਤੀ ਜਾਰੀ ਨਹੀਂ ਕੀਤੀ ਗਈ ਹੈ।

Related posts

ਕੋਰੋਨਾ ਖਿਲਾਫ਼ ਜੰਗ ਦੌਰਾਨ ਮੋਦੀ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

On Punjab

 ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ

On Punjab

ਸਰਕਾਰ ਨੇ ਬਿਨਾਂ ਯੋਜਨਾਵਾਂ ਦੇ ਕੀਤੀ ਤਾਲਾਬੰਦੀ, ਹਰ ਕੋਈ ਹੋ ਰਿਹਾ ਪਰੇਸ਼ਾਨ : ਕਾਂਗਰਸ

On Punjab