46.29 F
New York, US
April 19, 2024
PreetNama
ਖਬਰਾਂ/News

95,000 ਕਰੋੜੀ ਦੁਨੀਆ ਦਾ ਸਭ ਤੋਂ ਵੱਡਾ ਸੋਲਰ ਪਾਰਕ ਦੇਵੇਗਾ 13,00,000 ਘਰਾਂ ਨੂੰ ਬਿਜਲੀ

ਦੁਬਈ ਦੇ ਰੇਗਿਸਤਾਨ ਵਿੱਚ ਯੂਏਈ ਦੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਨਾਂਅ ‘ਤੇ ਦੁਨੀਆ ਦਾ ਸਭ ਤੋਂ ਵੱਡਾ ਸੋਲਰ ਪਾਰਕ ਬਣ ਰਿਹਾ ਹੈ। ਇਸ ਪ੍ਰਾਜੈਕਟ ਦੀ ਲਾਗਤ ਤਕਰਬੀਨ 95,200 ਕਰੋੜ ਰੁਪਏ ਹੈ ਤੇ ਇਹ 13 ਲੱਖ ਘਰਾਂ ਨੂੰ ਰੌਸ਼ਨ ਕਰਨ ਦੇ ਸਮਰੱਥ ਹੋਵੇਗਾ। ਸਾਲ 2030 ਤਕ ਇਸ ਸੋਲਰ ਪਾਰਕ ਦੇ ਬਣ ਕੇ ਪੂਰਾ ਤਿਆਰ ਹੋਣ ਦੀ ਆਸ ਹੈ।

ਇਸ ਦੇ ਨਾਲ ਹੀ ਇਹ ਸੋਲਰ ਪਾਰਕ ਗਲੋਬਲ ਵਾਰਮਿੰਗ ਨੂੰ ਘਟਾਉਣ ਵਿੱਚ ਵੀ ਸਹਾਈ ਹੋਵੇਗਾ। ਜੇਕਰ ਇੰਨੀ ਹੀ ਬਿਜਲੀ ਕਿਸੇ ਹੋਰ ਬਲਣਸ਼ੀਲ ਤਕਨੀਕ ਨਾਲ ਪੈਦਾ ਕੀਤੀ ਜਾਵੇ ਤਾਂ ਇਸ ਵਿੱਚ 65 ਲੱਖ ਟਨ ਦੀ ਕਾਰਬਨ ਦਾ ਰਿਸਾਅ ਵਾਤਾਵਰਨ ‘ਚ ਹੋਵੇਗਾ। ਇਸ ਸੋਲਰ ਪਾਰਕ ਦੇ ਦੋ ਪੜਾਵਾਂ ਦਾ ਕੰਮ ਪੂਰਾ ਹੋ ਚੁੱਕਿਆ ਹੈ ਤੇ ਦੋ ਬਾਕੀ ਹਨ। ਫਿਲਹਾਲ ਤੀਜੇ ਪੜਾਅ ਦਾ ਕੰਮ ਚੱਲ ਰਿਹਾ ਹੈ।

ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੇ ਨਾਂਅ ‘ਤੇ ਬਣ ਰਿਹਾ ਇਹ ਸੋਲਰ ਪਾਰਕ ਪੂਰਾ ਹੋਣ ਤਕ ਤਕਰੀਬਨ 5,000 ਮੈਗਾਵਾਟ ਬਿਜਲੀ ਪੈਦਾ ਕਰੇਗਾ। ਹਾਲਾਂਕਿ, ਚੀਨ ਦੇ ਨਿਸ਼ਿੰਗਿਆ ਸਥਿਤ ਟੇਂਗਰ ਡੈਜ਼ਰਟ ਸੋਲਰ ਪਾਰਕ ਇਸ ਸਮੇਂ ਦੁਨੀਆ ਦਾ ਸਭ ਤੋਂ ਵੱਡਾ ਚੱਲਦਾ ਸੌਰ ਊਰਜਾ ਰਾਹੀਂ ਬਿਜਲੀ ਪੈਦ ਕਰਨ ਵਾਲਾ ਅਦਾਰਾ ਹੈ। ਇੱਥੇ 1547 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ। ਅਜਿਹਾ ਹੀ ਸੌਰ ਊਰਜਾ ਬਿਜਲੀ ਪ੍ਰਾਜੈਕਟ ਭਾਰਤ ਦੇ ਲੱਦਾਖ ਵਿੱਚ ਵੀ ਲਾਇਆ ਜਾ ਰਿਹਾ ਹੈ, ਜੋ ਸਾਲ 2023 ਤਕ ਪੂਰਾ ਹੋਣ ਮਗਰੋਂ 3,000 ਮੈਗਾਵਾਟ ਬਿਜਲੀ ਪੈਦਾ ਕਰੇਗਾ।

फटाफट ख़बरों के लिए हमे फॉलो करें फेसबुक, ट्विटर, गूगल प्लस पर और डाउनलोड करें Android Punjabi News App, iOS Punjabi News App

Related posts

ਨਵੇਂ ਸਾਲ 2019 ਦੀ ਆਮਦ, ਬਾਦਲ ਪਰਿਵਾਰ ਵੀ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

Pritpal Kaur

Cuomo apologizes for unemployment process in NY. Dept of Labor adds resources.

Pritpal Kaur

Gujarat Wall Collapse : ਗੁਜਰਾਤ ‘ਚ ਕੰਧ ਡਿੱਗਣ ਕਾਰਨ ਚਾਰ ਮਾਸੂਮ ਬੱਚਿਆਂ ਦੀ ਮੌਤ ਹੋ ਗਈ, ਪੰਜ ਹੋਰ ਜ਼ਖ਼ਮੀ

On Punjab