PreetNama
ਰਾਜਨੀਤੀ/Politics

ਸਿੱਧੂ ਨੂੰ ਦਿੱਲੀ ‘ਚ ਮਿਲ ਸਕਦੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਪਾਰਟੀ ਉਨ੍ਹਾਂ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾ ਸਕਦੀ ਹੈ। ਦਿੱਲੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਮਗਰੋਂ ਇਹ ਅਹੁਦਾ ਖਾਲੀ ਪਿਆ ਹੈ।

ਹਾਲਾਂਕਿ, ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ, ਪਰ ਨਵਜੋਤ ਸਿੰਘ ਸਿੱਧੂ ਇਸ ਦੌੜ ਵਿੱਚ ਸਭ ਤੋਂ ਅੱਗੇ ਮੰਨੇ ਜਾ ਰਹੇ ਹਨ। ਸਿੱਧੂ ਤੇ ਕੈਪਟਨ ਦਰਮਿਆਨ ਚੱਲ ਰਹੀ ਠੰਢੀ ਜੰਗ ਕਾਰਨ ਉਨ੍ਹਾਂ ਆਪਣੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇੰਨਾ ਹੀ ਨਹੀਂ ਅਸਤੀਫ਼ੇ ਮਗਰੋਂ ਸਿੱਧੂ ਨੇ ਮੰਤਰੀ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਵੀ ਛੱਡ ਦਿੱਤੀਆਂ ਸਨ ਤੇ ਆਪਣੇ ਹਲਕੇ ਵਿੱਚ ਹੀ ਚਲੇ ਗਏ ਸਨ।

ਸਿੱਧੂ ਨੂੰ ਕੈਪਟਨ ਤੋਂ ਦੂਰ ਕਰਨ ਅਤੇ ਨਾਲ ਹੀ ਆਪਣੇ ਸਟਾਰ ਪ੍ਰਚਾਰਕ ਨੂੰ ਮੁੜ ਤੋਂ ਕੇਂਦਰੀ ਸਿਆਸਤ ਵਿੱਚ ਲਿਆਉਣ ਲਈ ਕਾਂਗਰਸ ਜਲਦ ਹੀ ਉਨ੍ਹਾਂ ਨੂੰ ਦਿੱਲੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਸਕਦੀ ਹੈ।

Related posts

34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਵਫ਼ਦ ਅਟਾਰੀ ਸੜਕ ਰਸਤੇ ਪਾਕਿ ਪੁੱਜਾ

On Punjab

ਹਰੇਕਲਾ ਹਜਬਾ: ਸੰਤਰੇ ਵੇਚਣ ਤੋਂ ਲੈ ਕੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਹੋਣ ਤਕ ਦਾ ਸਫ਼ਰ

On Punjab

ਪਾਕਿ ਦਹਿਸ਼ਤਗਰਦਾਂ ਦਾ ਸਮਰਥਨ ਕਰ ਰਹੀ ਹੈ ਕਾਂਗਰਸ: ਮੋਦੀ

On Punjab