PreetNama
ਰਾਜਨੀਤੀ/Politics

ਬਿਨਾ ਕਿਸੇ ਮੁਕਾਬਲੇ ਰਾਜ ਸਭਾ ਪਹੁੰਚੇ ਡਾ. ਮਨਮੋਹਨ ਸਿੰਘ

ਜੈਪੁਰ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣ ਗਏ ਹਨ। ਮਨਮੋਹਨ ਸਿੰਘ ਬਿਨਾਂ ਮੁਕਾਬਲੇ ਸਾਂਸਦ ਚੁਣੇ ਗਏ। ਰਾਜਸਥਾਨ ਵਿਧਾਨ ਸਭਾ ਦੇ ਚੋਣ ਤੇ ਰਾਜ ਸਭਾ ਚੋਣ ਅਧਿਕਾਰੀ ਪ੍ਰਮਿਲ ਕੁਮਾਰ ਮਾਥੁਰ ਨੇ ਸਰਕਾਰੀ ਚੀਫ਼ ਵ੍ਹਿਪ ਮਹੇਸ਼ ਜੋਸ਼ੀ ਨੂੰ ਮਨਮੋਹਨ ਸਿੰਘ ਦੀ ਚੋਣ ਦਾ ਪ੍ਰਮਾਣ ਪੱਤਰ ਸੌਂਪਿਆ। ਮਨਮੋਹਨ ਸਿੰਘ ਦੀ ਥਾਂ ਮਹੇਸ਼ ਜੋਸ਼ੀ ਨੂੰ ਰਾਜ ਸਭਾ ਵਿੱਚ ਚੋਣ ਦਾ ਪ੍ਰਮਾਣ ਪੱਤਰ ਮਿਲਿਆ ਹੈ।

ਮਹੇਸ਼ ਜੋਸ਼ੀ ਮਨਮੋਹਨ ਸਿੰਘ ਦੇ ਚੋਣ ਏਜੰਟ ਹਨ। ਐਤਵਾਰ ਸ਼ਾਮ ਨੂੰ ਚੋਣ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਮਨਮੋਹਨ ਸਿੰਘ ਨੂੰ ਰਾਜਸਥਾਨ ਤੋਂ ਕਾਂਗਰਸ ਦੀ ਟਿਕਟ ‘ਤੇ ਰਾਜ ਸਭਾ ਦਾ ਮੈਂਬਰ ਚੁਣਿਆ ਗਿਆ ਹੈ। ਇਹ ਸੀਟ ਰਾਜਸਥਾਨ ਦੇ ਬੀਜੇਪੀ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਮਦਨ ਲਾਲ ਸੈਣੀ ਦੇ ਅਚਾਨਕ ਦੇਹਾਂਤ ਹੋਣ ਕਾਰਨ ਖਾਲੀ ਹੋਈ ਸੀ। ਮਨਮੋਹਨ ਸਿੰਘ ਖਿਲਾਫ ਬੀਜੇਪੀ ਨੇ ਆਪਣਾ ਉਮੀਦਵਾਰ ਨਹੀਂ ਖੜ੍ਹਾ ਕੀਤਾ, ਜਿਸ ਕਾਰਨ ਬਿਨਾਂ ਮੁਕਾਬਲਾ ਉਨ੍ਹਾਂ ਦੀ ਚੋਣ ਹੋ ਗਈ।

 

ਯਾਦ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪਿਛਲੇ ਮੰਗਲਵਾਰ ਰਾਜ ਸਭਾ ਦੀ ਮੈਂਬਰਸ਼ਿਪ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸੀ। ਮਨਮੋਹਨ ਸਿੰਘ ਲਗਪਗ ਤਿੰਨ ਦਹਾਕਿਆਂ ਤੋਂ ਅਸਾਮ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਰਹੇ ਹਨ। ਉਨ੍ਹਾਂ ਦਾ ਕਾਰਜਕਾਲ 14 ਜੂਨ ਨੂੰ ਖ਼ਤਮ ਹੋਇਆ ਹੈ। ਰਾਜਸਥਾਨ ਤੋਂ ਬਿਨਾਂ ਮੁਕਾਬਲਾ ਚੁਣੇ ਜਾਣ ਤੋਂ ਬਾਅਦ ਹੁਣ ਮਨਮੋਹਨ ਸਿੰਘ 3 ਅਪਰੈਲ 2024 ਤੱਕ ਰਾਜ ਸਭਾ ਮੈਂਬਰ ਬਣੇ ਰਹਿਣਗੇ।

Related posts

ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਆਗੂਆਂ ਦੇ ਘਰਾਂ ਦੀ ਭੰਨ-ਤੋੜ

On Punjab

ਮਮਤਾ ਨੇ NEET ਤੇ JEE ਦੀ ਪ੍ਰੀਖਿਆ ਟਾਲਣ ਲਈ SC ਦਾ ਰੁਖ ਕਰਨ ਦੀ ਕੀਤੀ ਅਪੀਲ, ਕੈਪਟਨ ਨੇ ਦਿੱਤਾ ਸਮਰਥਨਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਮਤਾ ਬੈਨਰਜੀ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ, “ਸਾਨੂੰ ਸਾਰਿਆਂ ਜੋ ਇਥੇ ਬੈਠੇ ਹਨ, ਉਨ੍ਹਾਂ ਨੂੰ ਸੁਪਰੀਮ ਕੋਰਟ ਜਾਣਾ ਚਾਹੀਦਾ ਹੈ।” ਇਸ ਮੀਟਿੰਗ ਵਿੱਚ ਮਮਤਾ ਬੈਨਰਜੀ ਅਤੇ ਅਮਰਿੰਦਰ ਸਿੰਘ ਤੋਂ ਇਲਾਵਾ ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ, ਝਾਰਖੰਡ ਦੇ ਸੀਐਮ ਹੇਮੰਤ ਸੋਰੇਨ, ਪੁਡੂਚੇਰੀ ਦੇ ਸੀ ਐਮ ਵੀ ਨਰਾਇਣ ਸਾਮੀ, ਛੱਤੀਸਗੜ ਦੇ ਸੀਐਮ ਭੁਪੇਸ਼ ਬਘੇਲ ਤੇ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ ਮੌਜੂਦ ਸੀ।

On Punjab

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

On Punjab