PreetNama
ਖਾਸ-ਖਬਰਾਂ/Important News

ਟਰੰਪ ਫਿਰ ਬਣਨਾ ਚਾਹੁੰਦਾ ਭਾਰਤ-ਪਾਕਿ ਦਾ ਵਿਚੋਲਾ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਦਾਅਵਾ ਹੈ ਕਿ ਭਾਰਤ ਤੇ ਪਾਕਿਸਤਾਨ ‘ਚ ਜੰਮੂ-ਕਸ਼ਮੀਰ ਦੇ ਮਾਮਲੇ ‘ਚ ਪਿਛਲੇ ਦੋ ਹਫਤਿਆਂ ਤੋਂ ਤਣਾਅ ਘੱਟ ਹੋਇਆ ਹੈ। ਇਸ ਦੇ ਨਾਲ ਹੀ ਟਰੰਪ ਨੇ ਇੱਕ ਵਾਰ ਫੇਰ ਵਿਚੋਲਗੀ ਦੀ ਗੱਲ ਦੁਹਰਾਉਂਦੇ ਹੋਏ ਕਿਹਾ ਕਿ ਜੇਕਰ ਦੋਵੇਂ ਦੱਖਣੀ ਏਸ਼ਿਆਈ ਦੇਸ਼ ਚਾਹੁਣ ਤਾਂ ਅਮਰੀਕਾ ਇਸ ਮਾਮਲੇ ‘ਚ ਵਿਚੋਲਗੀ ਕਰਨ ਲਈ ਤਿਆਰ ਹੈ। ਟਰੰਪ ਦਾ ਇਹ ਬਿਆਨ ਅਜਿਹੇ ਅਜਿਹੇ ਸਮੇਂ ਆਇਆ ਹੈ ਜਦੋਂ ਦੋ ਹਫਤੇ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੀ-7 ਸੰਮੇਲਨ ‘ਚ 26 ਅਗਸਤ ਨੂੰ ਮੁਲਾਕਾਤ ਕੀਤੀ ਸੀ।

ਟਰੰਪ ਨੇ ਕਿਹਾ, “ਤੁਸੀਂ ਜਾਣਦੇ ਹੋ ਕਿ ਕਸ਼ਮੀਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ‘ਚ ਟਕਰਾਅ ਹੈ। ਮੇਰਾ ਮੰਨਣਾ ਹੈ ਕਿ ਦੋ ਹਫਤੇ ਪਹਿਲਾਂ ਜਿੰਨਾ ਤਣਾਅ ਸੀ, ਉਸ ‘ਚ ਕਾਫੀ ਕਮੀ ਆਈ ਹੈ।” ਟਰੰਪ ਨੇ ਅੱਗੇ ਕਿਹਾ, “ਜੇਕਰ ਉਹ ਚਾਹੁਣ ਤਾਂ ਮੈਂ ਉਨ੍ਹਾਂ ਦੀ ਮਦਦ ਲਈ ਤਿਆਰ ਹਾਂ। ਦੋਵਾਂ ਦੇਸ਼ਾਂ ਨੂੰ ਇਹ ਗੱਲ ਪਤਾ ਹੈ। ਉਹ ਜਾਣਦੇ ਹਨ ਕਿ ਉਨ੍ਹਾਂ ਸਾਹਮਣੇ ਇਹ ਪ੍ਰਸਤਾਵ ਹੈ।”

ਇਸ ਤੋਂ ਪਹਿਲਾਂ ਜੁਲਾਈ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ ਦੌਰਾਨ ਟਰੰਪ ਨੇ ਪਹਿਲੀ ਵਾਰ ਕਸ਼ਮੀਰ ਦੇ ਮੁੱਦੇ ‘ਤੇ ਵਿਚੋਲਗੀ ਦੀ ਗੱਲ ਕੀਤੀ ਸੀ। ਇਸ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਸੀ। ਭਾਰਤ ਸਰਕਾਰ ਨੇ ਬਿਆਨ ਦਿੱਤਾ ਸੀ ਕਿ ਕਸ਼ਮੀਰ ਦੋਪੱਖੀ ਮਾਮਲਾ ਹੈ। ਇਸ ਮਾਮਲੇ ‘ਚ ਕਿਸੇ ਤੀਜੇ ਪੱਖ ਦੀ ਲੋੜ ਨਹੀਂ ਹੈ।

Related posts

US Citizenship: ਅਮਰੀਕਾ ਨੇ ਡਾਕਟਰ ਨੂੰ ਦਿੱਤਾ ਝਟਕਾ, ਪਾਸਪੋਰਟ ਰੀਨਿਊ ਕਰਵਾਉਣ ਆਇਆ ਤਾਂ ਉੱਡ ਗਏ ਹੋਸ਼, 60 ਸਾਲਾਂ ਦੀ ਕਮਾਈ ਪਈ ਖੂਹ ਖਾਤੇ

On Punjab

ਬਠਿੰਡਾ ਦੇ ਪਿੰਡ ਭੈਣੀ ਚੂਹੜ ਸਿੰਘ ’ਚ ਪਤੰਗ ਉਡਾਣ ’ਤੇ ਪਾਬੰਦੀ

On Punjab

Xiaomi ਭਾਰਤ ‘ਚ ਜਲਦੀ ਹੋਵੇਗਾ ਲਾਂਚ Redmi 4A, Redmi Note 14 ਸੀਰੀਜ਼ ਤੇ Xiaomi 15 ਇਸ ਸੀਰੀਜ਼ ਦੇ ਬੇਸ ਵੇਰੀਐਂਟ Redmi Note 14 ਸਮਾਰਟਫੋਨ MediaTek Dimensity 7025 Ultra ਚਿਪਸੈਟ, 5110mAh ਬੈਟਰੀ ਤੇ 45W ਚਾਰਜਿੰਗ ਸਪੀਡ ਨਾਲ ਆਉਂਦਾ ਹੈ। ਇਸ ਫੋਨ ‘ਚ 6.67-ਇੰਚ ਦਾ OLED ਡਿਸਪੇਲਅ ਦਿੱਤੀ ਗਈ ਹੈ। ਫੋਨ ‘ਚ 50MP ਦਾ ਪ੍ਰਾਈਮਰੀ ਕੈਮਰਾ ਦਿੱਤਾ ਗਿਆ ਹੈ।

On Punjab