PreetNama
ਖਾਸ-ਖਬਰਾਂ/Important News

ਕਸ਼ਮੀਰ ਮਾਮਲੇ ‘ਤੇ ਸੰਯੁਕਤ ਰਾਸ਼ਟਰ ਫਿਕਰਮੰਦ

ਸੰਯੁਕਤ ਰਾਸ਼ਟਰ: ਕਸ਼ਮੀਰ ਮਾਮਲੇ ਨੂੰ ਲੈ ਕੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਕਾਫੀ ਗੰਭੀਰ ਹਨ। ਉਨ੍ਹਾਂ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਦੋਵੇਂ ਮੁਲਕ ਕਸ਼ਮੀਰ ਮੁੱਦੇ ਨੂੰ ਸੰਵਾਦ ਰਾਹੀਂ ਹੱਲ ਕਰਨ। ਬੇਸ਼ੱਕ ਪਾਕਿਸਤਾਨ ਨੂੰ ਕੌਮਾਂਤਰੀ ਪੱਧਰ ‘ਤੇ ਕਸ਼ਮੀਰ ਮਾਮਲੇ ‘ਤੇ ਵੱਡਾ ਸਹਿਯੋਗ ਨਹੀਂ ਮਿਲਿਆ ਪਰ ਉਹ ਸੰਯੁਕਤ ਰਾਸ਼ਟਰ ਵਿੱਚ ਇਸ ਨੂੰ ਉਠਾਉਣ ‘ਚ ਕਾਮਯਾਬ ਰਿਹਾ ਹੈ।

ਯੂਐਨ ਮੁਖੀ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ ਕਿ ਗੁਟੇਰੇਜ਼ ਦੋਵਾਂ ਮੁਲਕਾਂ ਦਰਮਿਆਨ ਵਧਦੀ ਤਲਖ਼ੀ ਤੋਂ ਫ਼ਿਕਰਮੰਦ ਹਨ। ਉਨ੍ਹਾਂ ਕਿਹਾ ਕਿ ਯੂਐਨ ਮੁਖੀ ਦੋਵਾਂ ਮੁਲਕਾਂ ਦੇ ਆਗੂਆਂ ਦੇ ਸੰਪਰਕ ਵਿੱਚ ਹਨ। ਯਾਦ ਰਹੇ ਕਿ ਗੁਟੇਰੇਜ਼ ਨੇ ਫਰਾਂਸ ਦੇ ਸਾਹਿਲੀ ਸ਼ਹਿਰ ਬਿਆਰਿਜ਼ ਵਿੱਚ ਜੀ-7 ਸਿਖਰ ਵਾਰਤਾ ਤੋਂ ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਵੱਖੋ-ਵੱਖਰੀਆਂ ਮੁਲਾਕਾਤਾਂ ਦੌਰਾਨ ਕਸ਼ਮੀਰ ਮੁੱਦੇ ’ਤੇ ਗੱਲਬਾਤ ਕੀਤੀ ਸੀ। ਗੁਟੇਰੇਜ਼ ਲੰਘੇ ਦਿਨ ਯੂਐਨ ਵਿੱਚ ਪਾਕਿਸਤਾਨ ਦੇ ਸਥਾਈ ਨੁਮਾਇੰਦੇ ਮਲੀਹਾ ਲੋਧੀ ਦੀ ਗੁਜ਼ਾਰਿਸ਼ ’ਤੇ ਉਨ੍ਹਾਂ ਨੂੰ ਮਿਲੇ ਤੇ ਕਸ਼ਮੀਰ ਬਾਰੇ ਚਰਚਾ ਕੀਤੀ।

ਦੁਜਾਰਿਕ ਨੇ ਕਿਹਾ, ‘ਗੁਟੇਰੇਜ਼ ਜਨਤਕ ਤੇ ਨਿੱਜੀ ਤੌਰ ’ਤੇ ਸਾਰਿਆਂ ਨੂੰ ਇਕੋ ਜਿਹਾ ਸੁਨੇਹਾ ਦਿੱਤਾ ਹੈ ਕਿ ਉਹ ਭਾਰਤ ਤੇ ਪਾਕਿਸਤਾਨ ਦਰਮਿਆਨ ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਵਧਦੀ ਤਲਖ਼ੀ ਤੋਂ ਫ਼ਿਕਰਮੰਦ ਹਨ। ਉਨ੍ਹਾਂ ਦੋਵਾਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਨੂੰ ਸੰਵਾਦ ਜ਼ਰੀਏ ਸੁਲਝਾਉਣ।’

Related posts

ਅਫਗਾਨਿਸਤਾਨ ‘ਚ 4.1 ਤੀਬਰਤਾ ਦਾ ਭੂਚਾਲ, ਤਜ਼ਾਕਿਸਤਾਨ ‘ਚ ਵੀ ਹਿੱਲੀ ਜ਼ਮੀਨ

On Punjab

ਸਰਕਾਰੀ ਬਿਕਰਮ ਕਾਲਜ ਪਟਿਆਲਾ ਵਿਖੇ ਵਰਲਡ ਰੈੱਡ ਕ੍ਰਾਸ ਦਿਵਸ ਮਨਾਇਆ

On Punjab

2027 ਵਿਸ਼ਵ ਕੱਪ ਤੋਂ ਬਾਅਦ ਵਨਡੇਅ ਦੇ ਭਵਿੱਖ ਬਾਰੇ ਮੈਨੂੰ ਯਕੀਨ ਨਹੀਂ: ਰਵੀਚੰਦਰਨ ਅਸ਼ਵਿਨ

On Punjab