PreetNama
ਰਾਜਨੀਤੀ/Politics

ਸੁਖਬੀਰ ਬਾਦਲ ਦੀ ਭਵਿੱਖਬਾਣੀ! ਦੁਬਾਰਾ ਨਹੀਂ ਬਣੇਗੀ ਬੀਜੇਪੀ ਸਰਕਾਰ

ਫਤਿਹਾਬਾਦ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹਰਿਆਣਾ ਵਿੱਚ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਫਤਿਹਾਬਾਦ ਪਹੁੰਚੇ। ਉਨ੍ਹਾਂ ਅਕਾਲੀ-ਇਨੈਲੋ ਦੇ ਸਾਂਝੇ ਉਮੀਦਵਾਰ ਦੇ ਪੱਖ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਉਨ੍ਹਾਂ ਅੱਜ ਹੀ ਜਾਰੀ ਹੋਏ ਬੀਜੇਪੀ ਦੇ ਮੈਨੀਫੈਸਟੋ ‘ਤੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਹਰਿਆਣਾ ਵਿੱਚ ਬੀਜੇਪੀ ਦੇ ਸਰਕਾਰ ਹੀ ਨਹੀਂ ਬਣਨੀ ਤਾਂ ਇਸ ‘ਤੇ ਟਿੱਪਣੀ ਕੀ ਕਰੀਏ। ਉਨ੍ਹਾਂ ਕਿਹਾ ਕਿ ਜੋ ਸਰਕਾਰ ਬਣਾਉਣ ਦੇ ਸੁਫ਼ਨੇ ਵੇਖ ਰਹੇ ਹਨ, ਉਹ ਵਿਰੋਧੀ ਖੇਮੇ ਵਿੱਚ ਬੈਠਣਗੇ। ਉਨ੍ਹਾਂ ਦੇ ਇਸ ਬਿਆਨ ਤੋਂ ਦੋਵਾਂ ਪਾਰਟੀਆਂ ਦੀ ਕੜਵਾਹਟ ਜੱਗ-ਜ਼ਾਹਰ ਹੋ ਗਈ ਹੈ।

ਸੁਖਬੀਰ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਸਿਰਸਾ ਤੇ ਫਤਿਹਾਬਾਦ ਦੀ ਇੱਕ ਵੀ ਸੀਟ ਬੀਜੇਪੀ ਨਹੀਂ ਜਿੱਤੇਗੀ ਤੇ ਇਹੀ ਹਾਲ ਰੋਹਤਕ ਵਾਲੇ ਪਾਸੇ ਦਾ ਵੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵੋਟਰ ਹੀ ਸਰਕਾਰ ਬਣਾਉਂਦੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਬਾਰੇ ਕਿਹਾ ਕਿ ਉਨ੍ਹਾਂ ਦਾ ਸਿਰ ਜਾ ਸਕਦਾ ਹੈ, ਪਰ ਚੌਧਰੀ ਪਰਿਵਾਰ ਨਾਲ ਉਨ੍ਹਾਂ ਦਾ ਰਿਸ਼ਤਾ ਖ਼ਤਮ ਨਹੀਂ ਸਕਦਾ।

ਰੈਲੀ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਪਾਰਟੀ ਦਾ ਇਤਿਹਾਸ ਜਾਣ ਲੈਣਾ ਚਾਹੀਦਾ ਹੈ ਕਿ ਪਾਰਟੀ ਜ਼ਮੀਨੀ ਹਕੀਕਤ ਨਾਲ ਜੁੜੀ ਹੋਈ ਹੈ ਜਾਂ ਨਹੀਂ। ਉਨ੍ਹਾਂ ਬੀਜੇਪੀ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਤੇ ਓਮ ਪਰਕਾਸ਼ ਚੌਟਾਲਾ ਆਮ ਆਦਮੀ ਨਾਲ ਜੁੜੇ ਹੋਏ ਸੀ। ਇਨ੍ਹਾਂ ਲੀਡਰਾਂ ਨੇ ਹਮੇਸ਼ਾ ਲੋਕਾਂ ਦੀ ਲੜਾਈ ਲੜੀ ਹੈ।

Related posts

ਕੈਬਨਿਟ ਬੈਠਕ ‘ਚ ਕਈ ਅਹਿਮ ਫੈਸਲੇ, ਕਲਾਸ 6ਵੀਂ ਤੋਂ ਵੌਕੇਸ਼ਨਲ ਸਿੱਖਿਆ ‘ਤੇ ਹੋਵੇਗਾ ਜ਼ੋਰ, ਸਰਕਾਰੀ ਸਕੂਲਾਂ ‘ਚ ਵੀ ਹੋਣਗੇ ਪਲੇਅ ਸਕੂਲ

On Punjab

ਮਜ਼ਦੂਰ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਵੱਲ ਮਾਰਚ, ਪੁਲਿਸ ਵੱਲੋਂ ਧੱਕਾਮੁੱਕੀ,ਖਿੱਚ-ਧੂਹ, ਸਰਕਾਰ ਨੇ ਦਿੱਤਾ ਗੱਲਬਾਤ ਦਾ ਸੱਦਾ

On Punjab

ਸ਼ੇਅਰ ਬਜ਼ਾਰ ਦੀ ਤੇਜ਼ੀ ਨਾਲ ਸ਼ੁਰੂਆਤ, ਸੈਂਸੈਕਸ 74,600 ਪਾਰ

On Punjab