PreetNama
ਖਾਸ-ਖਬਰਾਂ/Important News

ਇਸ ਪੰਜਾਬੀ ਨੌਜਵਾਨ ਨੇ ਅਮਰੀਕਾ ਚ ਪੰਜਾਬੀਆਂ ਦਾ ਨਾਮ ਕੀਤਾ ਰੌਸ਼ਨ

Indian American Police Officer: ਅੱਜ ਦੀ ਨੌਜਵਾਨ ਪੀੜ੍ਹੀ ਜਿੱਥੇ ਨਸ਼ਿਆਂ ਵਿੱਚ ਵੱਲ ਜਾ ਕੇ ਆਪਣੀ ਜਵਾਨੀ ਰੋਲ ਰਹੇ ਹਨ ਤੇ ਉਥੇ ਹੀ ਕੁਝ ਅਜਿਹੇ ਨੌਜਵਾਨ ਅਜਿਹੇ ਵੀ ਹਨ ਜੋ ਵਿਦੇਸ਼ਾਂ ਵਿੱਚ ਜਾ ਪੰਜਾਬੀਆ ਦਾ ਨਾਮ ਰੌਸ਼ਨ ਕਰ ਰਹੇ ਹਨ ।

ਅਜਿਹਾ ਹੀ ਇੱਕ ਪੰਜਾਬੀ ਨੌਜਵਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬਿਆਸ ਨੇੜੇ ਦੇ ਪਿੰਡ ਜੱਲੂਵਾਲ ਦਾ ਰਹਿਣ ਵਾਲਾ ਹੈ, ਜਿਹੜਾ ਕੁਝ ਸਮਾਂ ਪਹਿਲਾਂ ਅਮਰੀਕਾ ਗਿਆ ਸੀ ਅਤੇ ਹੁਣ ਅਣਥੱਕ ਮਿਹਨਤ ਬਾਦ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਪੁਲਿਸ ਵਿਚ ਭਰਤੀ ਹੋ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ ।

ਜਿਸ ਤੋਂ ਬਾਅਦ ਪੁਲਿਸ ਵਿੱਚ ਭਰਤੀ ਹੋਏ ਨੌਜਵਾਨ ਸੁਖਦੀਪ ਸਿੰਘ ਢਿੱਲੋਂ ਦੇ ਮਾਪੇ ਬਹੁਤ ਖੁਸ਼ ਹਨ । ਦੱਸ ਦੇਈਏ ਕਿ ਸੁਖਦੀਪ ਸਿੰਘ ਦੇ ਮਾਤਾ-ਪਿਤਾ ਵੀ ਕਾਫੀ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ । ਸੁਖਦੀਪ ਦੀ ਇਸ ਪ੍ਰਾਪਤੀ ਤੋਂ ਬਾਅਦ ਜਿੱਥੇ ਉਸਦੇ ਪਿਤਾ ਹਕੀਕਤ ਸਿੰਘ ਤੇ ਮਾਤਾ ਬਲਜੀਤ ਕੌਰ ਸੁਖਦੀਪ ਦੀ ਖੁਸ਼ੀ ਮਨਾ ਰਹੇ ਹਨ, ਉੱਥੇ ਹੀ ਉਸ ਦੇ ਜੱਦੀ ਪਿੰਡ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ ।

Related posts

ਯੂ.ਕੇ. ਤੋਂ ਬਾਅਦ ਨਿਊਜ਼ੀਲੈਂਡ ਨੇ ਵੀ ਬਦਲੇ ਵਰਕ ਵੀਜ਼ਾ ਨਿਯਮ

On Punjab

ਬੈਂਕਿੰਗ ਸ਼ੇਅਰਾਂ ’ਚ ਖਰੀਦਦਾਰੀ ਕਾਰਨ ਸ਼ੁਰੂਆਤੀ ਕਾਰੋਬਾਰ ਵਿੱਚ ਉਛਾਲ

On Punjab

‘ਪਰੀਕਸ਼ਾ ਪੇ ਚਰਚਾ’: ਮੈਂ ਵੀ ਗਣਿਤ ’ਚ ਕਮਜ਼ੋਰ ਸੀ: ਦੀਪਿਕਾ ਪਾਦੂਕੋਣ

On Punjab