PreetNama
ਖਬਰਾਂ/News

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 8 ਜਨਵਰੀ ਨੂੰ ਪੰਜਾਬ ਭਰ ਵਿਚ ਰੋਸ ਮੁਜਾਹਰੇ ਕਰਨ ਦਾ ਐਲਾਣ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿਚ 250 ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 8 ਜਨਵਰੀ ਨੂੰ ਕੀਤੇ ਜਾ ਰਹੇ ਪੇਂਡੂ ਭਾਰਤ ਬੰਦ ਦੇ ਸੱਦੇ ਦੀ ਪੁਰਜ਼ੋਰ ਹਮਾਇਤ ਕੀਤੀ ਗਈ ਹੈ। ਇਸ ਸਬੰਧੀ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਵਰਨ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪਿਛਲੇ 72 ਸਾਲਾਂ ਤੋਂ ਸਾਮਰਾਜੀ ਨੀਤੀਆਂ ‘ਤੇ ਚੱਲ ਕੇ ਮਨੁੱਖ ਤੇ ਵਾਤਾਵਰਨ ਵਿਰੋਧੀ ਖੇਤੀ ਵਿਕਾਸ ਮਾਡਲ ਲਾਗੂ ਕੀਤਾ ਹੈ ਤੇ ਦੇਸ਼ ਤੇ ਪੰਜਾਬ ਦੇ ਕਿਸਾਨਾਂ ਦਾ ਕਿੱਤਾ ਬੁਰੀ ਤਰ੍ਹਾਂ ਬਰਬਾਦ ਕਰਨ ਤੇ ਖੇਤੀ ਮੰਡੀ ਤੋੜ ਕੇ ਕਾਰਪੋਰੇਟ ਦੇਸ਼ ਵਿਰੋਧੀ ਕੰਪਨੀਆਂ ਦੇ ਹਵਾਲੇ ਕਰਨ ‘ਤੇ 85 ਪ੍ਰਤੀਸ਼ਤ ਕਿਸਾਨਾਂ ਨੂੰ ਖੇਤੀ ਵਿਚ ਬਾਹਰ ਕਰਕੇ ਵੱਡੇ ਫਾਰਮਾਂ ਦੀ ਖੇਤੀ ਨੀਤੀ ਦਾ ਵਿਨਾਸ਼ਕਾਰੀ ਮਾਡਲ ਸਥਾਪਿਤ ਕਰਨ ਦੀ ਤਿਆਰੀ ਕਰ ਲਈ ਗਈ ਹੈ। ਜਿਸ ਕਰਕੇ ਹਰ ਰੋਜ਼ ਦੇਸ਼ ਵਿਚ 48 ਕਿਸਾਨ ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ। ਕਿਸਾਨ ਆਗੂਆਂ ਵੱਲੋਂ ਐਲਾਣ ਕੀਤਾ ਹੈ ਕਿ 8 ਜਨਵਰੀ ਨੂੰ ਪੰਜਾਬ ਭਰ ਵਿਚ ਹਜ਼ਾਰਾਂ ਮਜ਼ਦੂਰ ਰੋਸ ਮੁਜ਼ਾਹਰੇ ਕਰਕੇ ਮੰਗ ਕਰਨਗੇ ਕਿ ਕਿਸਾਨਾਂ, ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਸਨਅਤਕਾਰਾਂ ਦੇ ਪੈਟਰਨ ‘ਤੇ ਕੇਂਦਰ ਤੇ ਪੰਜਾਬ ਸਰਕਾਰ ਖਤਮ ਕਰੇ, ਡਾ. ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ 2 ਸੀ ਧਾਰਾ ਮੁਤਾਬਿਕ ਲਾਗਤ ਖਰਚਿਆਂ ਵਿਚ 50 ਪ੍ਰਤੀਸ਼ਤ ਮੁਨਾਫਾ ਜੋੜ ਕੇ 23 ਫਸਲਾਂ ਦੇ ਭਾਅ ਐਲਾਣੇ ਜਾਣ ਤੇ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ, ਸਮਾਜਿਕ ਸੁਰੱਖਿਆ ਕਾਨੂੰਨ ਤਹਿਤ ਹਰੇਕ ਕਿਸਾਨ ਮਜ਼ਦੂਰ ਨੂੰ 60 ਸਾਲ ਤੋਂ ਵੱਧ ਉਮਰ ਹੋਣ ਤੇ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ ਤੇ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਤੇ ਰੋਜ਼ਗਾਰ ਦੀ ਗਾਰੰਟੀ ਸਰਕਾਰ ਦੀ ਹੋਵੇ, ਸ਼ਾਂਤਾਰਾਮ ਕਮੇਟੀ ਦੀਆਂ ਸਿਫਾਰਸ਼ਾਂ ਰੱਦ ਕੀਤੀਆਂ ਜਾਣ ਤੇ ਵਿਸ਼ਵ ਵਪਾਰ ਸੰਸਥਾ ਤੇ ਵਿਸ਼ਵ ਬੈਂਕ ਦੇ ਦਬਾਅ ਹੇਠ ਕਿਸਾਨ ਮਾਰੂ ਸਮਝੌਤੇ ਰੱਦ ਕੀਤੇ ਜਾਣ। ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਲਈ ਸੰਜੀਦਾ ਕਾਰਵਾਈ ਕਰਨ ਲਈ ਕਹਿੰਦਿਆਂ ਆਉਣ ਵਾਲੇ ਦਿਨਾਂ ਵਿਚ ਵੱਡੇ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ।

Related posts

ਰਿਪਬਲਿਕਨ ਆਗੂਆਂ ਨੇ ਟਰੰਪ ਦੇ ਬਚਾਅ ’ਚ ਨਿਆਂ ਪ੍ਰਣਾਲੀ ’ਤੇ ਬੋਲਿਆ ਹਮਲਾ, ਕਾਨੂੰਨ ਨੂੰ ਹਥਿਆਰ ਦੇ ਰੂਪ ’ਚ ਇਸਤੇਮਾਲ ਕਰਨ ਦਾ ਲਗਾਇਆ ਦੋਸ਼

On Punjab

ਨਕਸਲਬਾੜੀ ਦੇ ਸ਼ਹੀਦ ਬੰਤ ਸਿੰਘ ਰਾਜੇਆਣਾ ਯਾਦਗਾਰ ਕਮੇਟੀ ਦਾ ਗਠਨ

Pritpal Kaur

ਸਿੰਗਾਪੁਰ ਤੋਂ ਦਿੱਲੀ ਆਉਣ ਵਾਲੀ ਫਲਾਈਟ ‘ਚ ਵੱਡੀ ਗ਼ਲਤੀ, ਬ੍ਰੇਕ ਲਾਉਣੀ ਭੁੱਲਿਆ ਪਾਇਲਟ; ਮਚਿਆ ਹੜਕੰਪ

On Punjab