PreetNama
ਰਾਜਨੀਤੀ/Politics

JNU ਹਿੰਸਾ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ: CM ਕੈਪਟਨ

Amarinder Singh condemns JNU violence: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਐਤਵਾਰ ਰਾਤ ਨਕਾਬਪੋਸ਼ਾਂ ਵੱਲੋਂ ਹਥਿਆਰਾਂ ਤੇ ਲਾਠੀਆਂ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ‘ਤੇ ਹਮਲਾ ਕਰ ਦਿੱਤਾ ਗਿਆ । ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ ।

ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ । ਇਸ ਬਾਰੇ ਟਵੀਟ ਕਰਦਿਆਂ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਕਿ JNU ਹਿੰਸਾ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਤੇ ਜੁਲਮ ਢਾਹੁਣ ਵਾਲੀ ਹੈ । ਜਿਸ ਕਾਰਨ ਅਜਿਹੀ ਸਥਿਤੀ ਵਿੱਚ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ । ਉਨ੍ਹਾਂ ਲਿਖਿਆ ਕਿ ਯੂਨੀਵਰਸਿਟੀ ਅੰਦਰ ਮੁੱਠੀ ਭਰ ਗੁੰਡਿਆਂ ਵਲੋਂ ਮਚਾਈ ਤਬਾਹੀ ਲਈ ਦਿੱਲੀ ਪੁਲਿਸ ਮੂਕ ਦਰਸ਼ਕ ਬਣ ਕੇ ਨਹੀਂ ਰਹਿ ਸਕਦੀ ਹੈ ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ । ਉਨ੍ਹਾਂ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸੂਬੇ ਵਿੱਚ ਸ਼ਾਂਤੀ ਭੰਗ ਕਰਨ ਦੀ ਆਗਿਆ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ ।

ਜ਼ਿਕਰਯੋਗ ਹੈ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਐਤਵਾਰ ਸ਼ਾਮ ਨੂੰ ਵਿਦਿਆਰਥੀ ਜੱਥੇਬੰਦੀਆਂ ਵਿਚਾਲੇ ਹੋਈਆਂ ਝੜਪਾਂ ਤੋਂ ਬਾਅਦ ਨਕਾਬਪੋਸ਼ਾਂ ਵੱਲੋਂ ਡਾਂਗਾਂ ਨਾਲ ਹਮਲਾ ਕਰ ਦਿੱਤਾ ਗਿਆ ਸੀ । ਇਸ ਹਿੰਸਾ ਵਿੱਚ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਅਤੇ ਜਨਰਲ ਸਕੱਤਰ ਸਮੇਤ 28 ਲੋਕ ਜ਼ਖਮੀ ਹੋਏ ਹਨ ।

Related posts

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵੀਂ ਕੈਬਨਿਟ ਤੋਂ ਲੋਕਾਂ ਨੂੰ ਵੱਡੀ ਉਮੀਦ

On Punjab

ਫਰਵਰੀ ਮਹੀਨੇ ਥੋਕ ਮਹਿੰਗਾਈ ਵਿਚ ਵਾਧਾ, ਥੋਕ ਮਹਿੰਗਾਈ ਵਧ ਕੇ 2.38 ਫੀਸਦ ਹੋਈ

On Punjab

ਮਲੇਸ਼ੀਆ ਮਾਸਟਰਜ਼: ਸਿੰਧੂ ਹਾਰੀ, ਪ੍ਰਨੌਏ ਤੇ ਕਰੁਣਾਕਰਨ ਵੱਡੇ ਉਲਟਫੇਰ ਨਾਲ ਅਗਲੇ ਗੇੜ ’ਚ

On Punjab