PreetNama
ਖਬਰਾਂ/News

ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤੇ ਇਕੱਠੇ ਹੋਏ ਕਿਸਾਨਾਂ ਨੇ ਕੀਤਾ ਚੱਕਾ ਜਾਮ

ਅੱਜ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤੇ ਕਿਸਾਨਾਂ ਨੇ ਇਕੱਠੇ ਹੋ ਕੇ ਫਿਰੋਜ਼ਪੁਰ ਫਾਜ਼ਿਲਕਾ ਰੋਡ ਪਿੰਡ ਖਾਈ ਫੇਮੇ ਕੇ ਵਿਖੇ ਜਾਮ ਕੀਤਾ । ਇਸ ਚੱਕਾ ਜਾਮ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ ਕੇ ਯੂ ਏਕਤਾ ਡਕੌਂਦਾ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਅਤੇ ਵਰਕਰਾਂ ਨੇ ਭਰਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਦੋ ਸਾਲ ਪਹਿਲਾਂ ਪਾਰਲੀਮੈਂਟ ਦੇ ਸਾਹਮਣੇ ਦੋ ਕਿਸਾਨ ਬਿੱਲ ” ਕਿਸਾਨ ਦੀ ਕਰਜ ਤੋਂ ਮੁਕਤੀ, ਅਤੇ ਫਸਲਾਂ ਦੇ ਲਾਹੇਵੰਦ ਭਾਅ ਦੀ ਗਾਰੰਟੀ ਅੈਕਟ” ਜੋ ਕਿ ਪਾਰਲੀਮੈਂਟ ਵਿੱਚ ਰੱਖੇ ਗਏ ਅਤੇ ਰਾਸ਼ਟਰਪਤੀ ਤੋਂ ਮੰਗ ਕੀਤੀ ਕੀ ਸਪੈਸ਼ਲ ਸੰਸਦ ਸ਼ੈਸ਼ਨ ਬੁਲਾ ਕੇ ਇਸਤੇ ਚਰਚਾ ਕੀਤੀ ਜਾਵੇ । ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲ ਦਾ ਬੀਮਾ ਕਿਸਾਨ ਪੈਨਸ਼ਨ ਦੇਣ ਦੇ ਨਾਲ ਨਾਲ ਪੰਜਾਬ ਦੇ ਕਿਸਾਨਾਂ ਦੀ ਕਣਕ, ਝੋਨੇ ਦੀ ਐਮ ਐਸ ਪੀ ਉੱਪਰ ਸਰਕਾਰੀ ਖਰੀਦ ਜਾਰੀ ਰੱਖਣ ਦੀ ਮੰਗ ਕੀਤੀ । ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਉਪਰ ਧਿਆਨ ਨਾ ਦਿੱਤਾ ਤਾਂ ਆਉਣ ਵਾਲੀ 16 ਤਰੀਕ ਨੂੰ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਵਰਕਿੰਗ ਗਰੁੱਪ ਦੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਆਗੂ ਅਵਤਾਰ ਮਹਿਮਾ, ਗੁਰਮੀਤ ਸਿੰਘ ਮਹਿਮਾ, ਦੇਸ ਰਾਜ ਬਾਜੇ ਕੇ, ਮਲਕਦਿੱਤਾ, ਭਾਗ ਸਿੰਘ ਸ਼ਰੀਹ ਵਾਲਾ, ਸੁਰਜੀਤ ਕੁਮਾਰ ਬਜ਼ੀਦਪੁਰ, ਬੀ ਕੇ ਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ, ਜਗੀਰ ਸਿੰਘ, ਗੁਲਜਾਰ ਸਿੰਘ ਕੱਬਰ ਵੱਛਾ, ਕਰਾਂਤੀਕਾਰੀ ਮਜਦੂਰ ਯੂਨੀਅਨ ਦੇ ਜੈਲ ਸਿੰਘ , ਪੀ ਆਰ ਐੱਸ ਯੂ ਦੇ ਆਗੂ ਗੁਰਵਿੰਦਰ ਸਿੰਘ ਗੁੱਦੜਢੰਡੀ, ਨੌਜਵਾਨ ਭਾਰਤ ਸਭਾ ਦੇ ਆਗੂ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਭਗਵਾਨ ਦਾਸ ਬਹਾਦਰ ਕੇ ਨੇ ਸੰਬੋਧਨ ਕੀਤਾ

Related posts

ਬਰਤਾਨੀਆ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਖ਼ਾਲਿਸਤਾਨੀਆਂ ਦੀ ਕਾਰਵਾਈ ਨੂੰ ਸ਼ਰਮਨਾਕ ਕਰਾਰ ਦਿੱਤਾ

On Punjab

ਮੁਲਾਜ਼ਮ ਸੜਕਾਂ ‘ਤੇ, ਪਰ ਸਰਕਾਰ ਨੂੰ ਕੋਈ ਫਿਰਕ ਨਹੀ…

Pritpal Kaur

Watch Video: ਮਜੀਠੀਆ ਨੇ ਕੇਜਰੀਵਾਲ ਤੋਂ ਕੀਤੀ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ, ਕਿਹਾ- ਆਪਣੀ ਗਲਤੀ ਦੀ ਗਾਜ਼ ਅਫਸਰਾਂ ‘ਤੇ ਸੁੱਟੀ

On Punjab