PreetNama
ਫਿਲਮ-ਸੰਸਾਰ/Filmy

ਪਾਕਿ ‘ਚ ਆਪਣੇ ਘਰ ਪਹੁੰਚੇ ਗਿੱਪੀ, ਤੋਹਫ਼ੇ ‘ਚ ਮਿਲੀ ਇਹ ਖਾਸ ਚੀਜ਼

Gippy Grewal Nankana Sahib : ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਸਿੰਗਰ, ਅਦਾਕਾਰ ਤੇ ਡਾਇਰੈਕਟਰ ਗਿੱਪੀ ਗਰੇਵਾਲ ਨੂੰ ਕੌਣ ਨਹੀਂ ਜਾਣਦਾ ਉਹ ਕਿਸੀ ਵੀ ਜਾਣ ਪਹਿਚਾਣ ਦੇ ਮੋਹਤਾਜ ਨਹੀਂ ਹਨ।

ਉਹਨਾਂ ਦੀ ਗਾਇਕੀ ਨੂੰ ਜਿੰਨਾ ਪਸੰਦ ਕੀਤਾ ਜਾਂਦਾ ਹੈ ਉਹਨਾਂ ਹੀ ਪਸੰਦ ਉਹਨਾਂ ਦੀ ਅਦਾਕਾਰੀ ਨੂੰ ਕੀਤਾ ਜਾਂਦਾ ਹੈ। ਦਸ ਦੇਈਏ ਪੰਜਾਬੀ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਹਾਲ ਹੀ ‘ਚ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇ ਸਨ। ਜਿਸ ਦੌਰਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਬਹੁਤ ਹੀ ਤੇਜੀ ਨਾਲ ਵਾਇਰਲ ਹੋ ਰਹੀਆਂ ਹਨ। ਸ੍ਰੀ ਨਨਕਾਣਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਗਿੱਪੀ ਗਰੇਵਾਲ ਆਪਣੇ ਜੱਦੀ ਪਿੰਡ 47 ਜੇ. ਬੀ. ਮਨਸੂਰਾ ਵੀ ਗਏ, ਜਿੱਥੇ ਉਨ੍ਹਾਂ ਦਾ ਲੋਕਾਂ ਨੇ ਬਹੁਤ ਹੀ ਪਿਆਰ ਨਾਲ ਨਿੱਘਾ ਸਵਾਗਤ ਕੀਤਾ।

ਇਸ ਦੌਰਾਨ ਗਿੱਪੀ ਨਾਲ ਉਨ੍ਹਾਂ ਦੇ ਭਰਾ ਸਿੱਪੀ ਗਰੇਵਾਲ, ਤਪਿੰਦਰ ਸਿੰਘ, ਗੁਫਾਰ ਅਲੀ ਭਾਣਾ ਆਦਿ ਵੀ ਨਜ਼ਰ ਆਏ ਸਨ। ਇੱਕ ਵੀਡੀਓ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਜਿਸ ‘ਚ ਗਿੱਪੀ ਗਰੇਵਾਲ ਆਪਣੇ ਜੱਦੀ ਪਿੰਡ ‘ਚ ਸਿਰਫ 4-5 ਘੰਟੇ ਹੀ ਰੁਕੇ ਸਨ। ਉਨ੍ਹਾਂ ਨੇ ਪਿੰਡ ਦੇ ਬਜ਼ਰੁਗ ਲੋਕਾਂ ਨਾਲ ਮੁਲਾਕਾਤ ਕੀਤ ਤੇ ਨਾਲ ਹੀ ਉਨ੍ਹਾਂ ਨੇ ਆਪਣੇ ਪਿਤਾ ਦੇ ਬਹੁਤ ਹੀ ਖਾਸ ਦੋਸਤ ਬਾਬਾ ਅਨਵਰ ਅਲੀ ਨਾਲ ਆਪਣੇ ਵੱਡ-ਵਡੇਰਿਆਂ ਦੀਆਂ ਯਾਦਾਂ ਨੂੰ ਤਾਜਾ ਕੀਤਾ।

ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਨੇ ਲਾਹੌਰ ਦੇ ਸਥਾਨਕ ਕਲਾਕਾਰਾਂ ਤੇ ਗਾਇਕਾਂ ਨਾਲ ਵੀ ਮੁਲਾਕਾਤ ਕੀਤੀ। ਦੱਸ ਦੇਈਏ ਕਿ ਗਿੱਪੀ ਗਰੇਵਾਲ ਦੇ ਜੱਦੀ ਪਿੰਡ ਵਾਲੇ ਘਰ ‘ਚ ਰਹਿ ਰਹੇ ਪਰਿਵਾਰ ਤੋਂ ਉਨ੍ਹਾਂ ਦੇ ਘਰ ਦਾ ਇਕ ਤਾਲਾ ਗਿੱਪੀ ਤੋਹਫੇ ਵਜੋਂ ਆਪਣੇ ਨਾਲ ਲੈ ਕੇ ਆਏ ਹਨ। ਗਿੱਪੀ ਗਰੇਵਾਲ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਉੱਥੇ ਹੀ ਉਨ੍ਹਾਂ ਨੇ ਚੌਰ ਸਾਹਿਬ ਦੀ ਸੇਵਾ ਵੀ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਲੰਗਰ ਵੀ ਛਕਿਆ ਤੇ ਸਥਾਨਕ ਸਿੱਖ ਭਾਈਚਾਰੇ ਨਾਲ ਵਿਚਾਰ ਵੀ ਸਾਂਝੇ ਕੀਤੇ। ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਰਕਾਰ ਵਲੋਂ ਜਾਰੀ ਕੀਤਾ ਗਿਆ 550 ਰੁਪਏ ਦਾ ਯਾਦਗਾਰੀ ਸਿੱਕਾ ਤੇ ਸਿਰੋਪਾਓ ਵੀ ਭੇਟ ਕੀਤਾ ਗਿਆ।

Related posts

Pregnant Kareena Kapoor ਸ਼ਾਪਿੰਗ ਕਰਦੇ ਹੋਈ ਸਪਾਟ, ਸੋਸ਼ਲ ਮੀਡੀਆ ’ਤੇ ਛਾਇਆ ਅਦਾਕਾਰਾ ਦਾ ਮੈਟਰਨਿਟੀ ਲੁੱਕ, ਵੀਡੀਓ ਵਾਇਰਲ

On Punjab

Happy Birthday: ਕਰੀਨਾ ਕਪੂਰ ਨੂੰ ਛੋਟੀ ਮਾਂ ਨਹੀਂ ਕਹਿੰਦੀ ਸਾਰਾ ਅਲੀ ਖ਼ਾਨ, ਅਦਾਕਾਰਾ ਬਾਰੇ ਜਾਣੋ ਇਹ ਖ਼ਾਸ ਗੱਲਾਂ

On Punjab

46 ਸਾਲ ਦੀ ਉਮਰ ‘ਚ ਜੁੜਵਾ ਬੱਚਿਆਂ ਦੀ ਮਾਂ ਬਣੀ Preity Zinta, ਜਾਣੋ ਕੀ ਰੱਖਿਆ ਹੈ ਨਾਂ

On Punjab