PreetNama
ਖਬਰਾਂ/News

ਵਿੱਦਿਅਕ ਸੈਸ਼ਨ ਦੀ ਸਮਾਪਤੀ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਕਰਵਾਏ ਪਾਠ

ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਵਿੱਦਿਅਕ ਸੈਸ਼ਨ 2019-20 ਦੀ ਸਫਲਤਾ ਪੂਰਵਕ ਸਮਾਪਤੀ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਅਤੇ ਗੁਰਬਾਣੀ ਕੀਰਤਨ ਤੋਂ ਇਲਾਵਾ ਵਿਸ਼ੇਸ਼ ਸਮਾਗਮ ਪਿ੍ੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਵਿੱਚ ਕਰਵਾਇਆ ਗਿਆ । ਇਸ ਮੌਕੇ ਸ. ਰਣਜੀਤ ਸਿੰਘ ਸਹਾਇਕ ਕਮਿਸ਼ਨਰ ਫ਼ਿਰੋਜ਼ਪੁਰ ਕਮ ਐਸ ਡੀ ਐਮ ਜ਼ੀਰਾ ਬਤੌਰ ਮੁੱਖ ਮਹਿਮਾਨ ਪਹੁੰਚੇ ,ਇਸ ਤੋਂ ਇਲਾਵਾ ਸ੍ਰੀ ਕੋਮਲ ਅਰੋੜਾ ਅਤੇ ਜਗਜੀਤ ਸਿੰਘ ਸੰਧੂ ਦੋਨੋਂ ਉਪ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ ), ਸੁਨੀਲ ਸ਼ਰਮਾ ਜ਼ਿਲ੍ਹਾ ਖੇਡ ਅਫ਼ਸਰ ,ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ,ਧਰਮਪਾਲ ਬਾਂਸਲ ਚੇਅਰਮੈਨ ਐਸ ਬੀ ਐਸ ਕਾਲਜ ਆਫ ਨਰਸਿੰਗ ,ਹਰਚਰਨ ਸਿੰਘ ਸਾਮਾ ਚੇਅਰਮੈਨ ਪ੍ਰੈੱਸ ਕਲੱਬ ,ਪਰਮਿੰਦਰ ਸਿੰਘ ਥਿੰਦ ਪ੍ਰਧਾਨ ਪ੍ਰੈੱਸ ਕਲੱਬ ਬਤੋਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ।

ਇਸ ਸਮਾਗਮ ਵਿਚ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪੂਜਾ ਰਾਣੀ ਅਤੇ ਹਰਪ੍ਰੀਤ ਸਿੰਘ ਨੂੰ ਵਿਸ਼ੇਸ਼ ਪ੍ਰਾਪਤੀਆਂ ਲਈ ਸਰਵ ਉੱਤਮ ਵਿਦਿਆਰਥੀ ਦਾ ਸਨਮਾਨ ਦਿੱਤਾ ਗਿਆ ।ਡਾ ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਕੂਲ ਦੇ ਵਿਕਾਸ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦਾ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ, ਜੋ ਸਰਹੱਦੀ ਖੇਤਰ ਦੇ ਪਿਛੜੇ ਇਲਾਕੇ ਦੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਿਤ ਹੋ ਰਿਹਾ ਹੈ।

ਰਣਜੀਤ ਸਿੰਘ ਨੇ ਆਪਣੇ ਕੁੰਜੀਵਤ ਸੰਬੋਧਨ ਵਿੱਚ ਕਿਹਾ ਕਿ ਗੱਟੀ ਰਾਜੋ ਕੇ ਸਕੂਲ ਪਿਛਲੇ ਥੋੜ੍ਹੇ ਸਮੇਂ ਵਿੱਚ ਹੀ ਸਰਹੱਦੀ ਖੇਤਰ ਦਾ ਮੋਹਰੀ ਸਕੂਲ ਬਣ ਗਿਆ ਹੈ, ਉਨ੍ਹਾਂ ਨੇ ਸਕੂਲ ਸਟਾਫ਼ ਦੇ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਬਦੌਲਤ ਲਾਮਿਸਾਲ ਉਦਾਹਰਣ ਪੇਸ਼ ਕੀਤੀ ਹੈ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੀ ਸਲਾਨਾ ਪ੍ਰੀਖਿਆਵਾ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਤਣਾਅ ਮੁਕਤ ਸਿੱਖਿਆ ਦੀ ਗੱਲ ਵੀ ਕੀਤੀ ਅਤੇ ਸਕੂਲ ਦੇ ਵਿਕਾਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦਿੱਤਾ ।ਵਜਿਲਾਂ ਸਿਖਿਆ ਅਫਸਰ ਸੈਕੰਡਰੀ ਦੇ ਦਫਤਰੀ ਸਟਾਫ ਵੱਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ ,ਸਿਟੀ ਹਾਰਟ ਸਕੂਲ ਮਮਦੋਟ ਵੱਲੋਂ ਲੋੜੀਂਦੀਆ ਕਿਤਾਬਾਂ ਅਤੇ ਅਸ਼ੋਕ ਬਹਿਲ ਵੱਲੋਂ ਬੱਚਿਆਂ ਦੀ ਆਰਥਿਕ ਮੱਦਦ ਵੀ ਕੀਤੀ ਗਈ ।

ਭਾਈ ਮਨਜੀਤ ਸਿੰਘ ਅਤੇ ਭਾਈ ਬਲਕਾਰ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਮਧੁਰ ਕੀਰਤਨ ਸਰਵਨ ਕੀਤਾ ਗਿਆ ਅਤੇ ਸਮਾਪਤੀ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ।ਮੰਚ ਸੰਚਾਲਨ ਦੀ ਜਿੰਮੇਵਾਰੀ ਪ੍ਰਮਿੰਦਰ ਸਿੰਘ ਸੋਢੀ ਵੱਲੋਂ ਬਾਖੁਬੀ ਨਿਭਾਈ ਗਈ ।ਇਸ ਮੌਕੇ ਕਰਮਜੀਤ ਸਿੰਘ ਸਰਪੰਚ, ਲਾਲ ਸਿੰਘ ਸਰਪੰਚ, ਮੁਖਤਿਆਰ ਸਿੰਘ ਸਾਬਕਾ ਸਰਪੰਚ ,ਗੁਰਨਾਮ ਸਿੰਘ ਚੇਅਰਮੈਨ, ਸਮਾਜ ਸੇਵੀ ਸੋਹਨ ਸਿੰਘ ਸੋਢੀ ,ਹਰੀਸ਼ ਮੋਗਾ, ਅਮਨ ਸ਼ਰਮਾ ,ਦਿਨੇਸ਼ ਕੁਮਾਰ ਸੀਨੀਅਰ ਸਹਾਇਕ , ਕਰਮਜੀਤ ਸਿੰਘ ਸੁਪਰਡੈਂਟ,ਨਰਿੰਦਰ ਸਿੰਘ ਕੇਸਰ, ਕਮਲ ਕਾਲੀਆ , ਦੀਪਕ ਸ਼ਰਮਾ, ਇੰਦਰਪਾਲ ਸਿੰਘ ਲੈਕਚਰਾਰ ,ਮਹਿੰਦਰਪਾਲ ਸਿੰਘ, ਲਲਿਤ ਕੁਮਾਰ ,ਰਾਜੀਵ ਮੋਂਗਾ ਆਈ ਸੀ ਟੀ ਕੋਆਰਡੀਨੇਟਰ,ਲਖਵਿੰਦਰ ਸਿੰਘ ਵੋਕੇਸ਼ਨਲ ਕੋਆਰਡੀਨੇਟਰ,ਸੰਦੀਪ ਕੰਬੋਜ ਗਾਇਡੈਸ ਕੋਸਲਰ, ਹੈਡਮਾਸਟਰ ਚਰਨ ਸਿੰਘ ,ਸੀ ਐੱਚ ਟੀ ਪਾਰਸ ਖੂਲਰ ,ਸਰਬਜੀਤ ਸਿੰਘ ਭਾਵੜਾ, ਕੁਲਵੰਤ ਸਿੰਘ ਹੈਡ ਟੀਚਰ’ ਕੰਵਲਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਸਰਪੰਚ ,ਪੰਚ ,ਪ੍ਰੈੱਸ ਕਲੱਬ ਦੇ ਅਹੁਦੇਦਾਰ, ਜਿਲਾਂ ਸਿਖਿਆ ਅਫਸਰ ਦਾ ਦਫਤਰੀ ਸਟਾਫ, ਵੱਖ ਵੱਖ ਸਕੂਲਾ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।ਸਮਾਗਮ ਨੂੰ ਸਫਲ ਬਨਾਉਣ ਵਿੱਚ ਸਕੂਲ ਸਟਾਫ ਸੁਖਵਿੰਦਰ ਸਿੰਘ ਲੈਕਚਰਾਰ ,ਸ੍ਰੀ ਰਾਜੇਸ਼ ਕੁਮਾਰ, ਜੋਗਿੰਦਰ ਸਿੰਘ, ਗੀਤਾ, ਪ੍ਰਿਤਪਾਲ ਸਿੰਘ ,ਦਵਿੰਦਰ ਕੁਮਾਰ, ਅਰੁਣ ਕੁਮਾਰ ,ਪਰਮਿੰਦਰ ਸਿੰਘ ਸੋਢੀ , ਸਰੂਚੀ ਮਹਿਤਾ, ਵਿਜੇ ਭਾਰਤੀ, ਮੀਨਾਕਸ਼ੀ ਸ਼ਰਮਾ ,ਅਮਰਜੀਤ ਕੌਰ, ਸੂਚੀ ਜੈਨ, ਬਲਜੀਤ ਕੌਰ ,ਪ੍ਰਵੀਨ ਬਾਲਾ ,ਸੰਦੀਪ ਕੁਮਾਰ, ਮਹਿਮਾ ਕਸ਼ਅਪ,ਨੇ ਵਿਸ਼ੇਸ਼ ਯੋਗਦਾਨ ਪਾਇਆ ।

Related posts

ਬੁਲੰਦ ਹੌਸਲੇ ਨਾਲ 4200 ਮੀਟਰ ਦੀ ਉਚਾਈ ਤੋਂ ਬਚਾਈ ਜਾਨ, ਸਰਬੀਆ ਦੇ ਪੈਰਾਗਲਾਈਡਰ ਦੀ ਹੋਈ ਕਰੈਸ਼ ਲੈਂਡਿੰਗ ਸਰਬੀਆਈ ਪੈਰਾਗਲਾਈਡਰ ਪਾਇਲਟ ਮਿਰੋਸਲਾਵ ਪ੍ਰੋਡਾਨੋਵਿਕ, ਜੋ ਕਿ ਕਾਂਗੜਾ ਜ਼ਿਲੇ ਦੇ ਬੀਰ ਬਿਲਿੰਗ ਪੈਰਾਗਲਾਈਡਿੰਗ ਸਾਈਟ ਤੋਂ ਇਕੱਲੇ ਉਡਾਣ ਭਰ ਰਿਹਾ ਸੀ, ਸ਼ੁੱਕਰਵਾਰ ਨੂੰ ਆਪਣਾ ਰਸਤਾ ਭੁੱਲ ਗਿਆ।

On Punjab

ਫੈਡਰੇਸ਼ਨ ਭੰਗ ਕਰ ਪੀਰ ਮੁਹੰਮਦ ਨੇ ਲਈ ਟਕਸਾਲੀਆਂ ਦੀ ਓਟ

Pritpal Kaur

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਵੀ ਸ਼ੁਰੂਆਤ ਕੀਤੀ। ਇਹ ਸੈੱਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ। ਹਾਲ ਹੀ ’ਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ ਹੈ। ਇਸੇ ਤਹਿਤ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਐਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦੇਵੇਗੀ ਤੇ ਨਸ਼ਾ ਛੱਡਣ ਵਾਲਿਆਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰੀ ਰੋਕਣ ਤੇ ਇਸ ਘਿਣਾਉਣੇ ਅਪਰਾਧ ’ਚ ਸ਼ਾਮਲ ਵੱਡੀਆਂ ਮੱਛੀਆਂ ਦੀ ਸ਼ਨਾਖਤ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, ‘‘ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਹੀ ਨਹੀਂ ਹੋਵੇਗੀ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਏਐੱਨਟੀਐੱਫ਼ ਦੇ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ 400 ਤੋਂ ਵਧਾ ਕੇ 861 ਕੀਤੀ ਜਾ ਰਹੀ ਹੈ ਤੇ ਫੋਰਸ ਨੂੰ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ, ‘‘ਏਐੱਨਟੀਐੱਫ਼ ਨੂੰ ਮੁਹਾਲੀ ’ਚ ਆਪਣਾ ਹੈੱਡਕੁਆਰਟਰ ਬਣਾਉਣ ਲਈ ਇੱਕ ਏਕੜ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਐਨਫੋਰਸਮੈਂਟ-ਨਸ਼ਾ ਮੁਕਤੀ ਰੋਕਥਾਮ ਰਣਨੀਤੀ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ-ਅਡਿੱਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ ’ਚੋਂ 10 ਕਰੋੜ ਰੁਪਏ ਏਐੱਨਟੀਐੱਫ਼ ਲਈ ਮਨਜ਼ੂਰ ਕੀਤੇ ਜਾਣਗੇ।’’ ਇਸ ਦੌਰਾਨ ਮੁੱਖ ਮੰਤਰੀ ਨੇ ਖੰਨਾ ਬੇਅਦਬੀ ਕਾਂਡ ਅਤੇ ਅੰਮ੍ਰਿਤਸਰ ਵਿੱਚ ਐੱਨਆਰਆਈ ’ਤੇ ਹੋਏ ਹਮਲੇ ਦੇ ਮਾਮਲਿਆਂ ਪੰਜਾਬ ਪੁਲੀਸ ਦੀਆਂ ਫੌਰੀ ਕਾਰਵਾਈਆਂ ਦੀ ਸ਼ਲਾਘਾ ਕੀਤੀ। ਕੰਗਨਾ ਰਣੌਤ ਨੂੰ ਜ਼ਾਬਤੇ ’ਚ ਰੱਖੇ ਭਾਜਪਾ ਮੁਹਾਲੀ: ਭਾਜਪਾ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਤੇ ਉਸ ਵੱਲੋਂ ਕਿਸਾਨਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆਪਣੇ ‘ਵਿਵਾਦਤ’ ਸੰਸਦ ਮੈਂਬਰਾਂ ਨੂੰ ਜ਼ਾਬਤੇ ’ਚ ਰੱਖਣ ਲਈ ਆਖਿਆ ਹੈ। ਮਾਨ ਕਿਹਾ, ‘‘ਕੰਗਨਾ ਕਥਿਤ ਹੋਛੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਵਿਗਾੜ ਰਹੀ ਹੈ। ਉਹ ਮੰਡੀ ਹਲਕੇ (ਹਿਮਾਚਲ ਪ੍ਰਦੇਸ਼) ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਖਾਸਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਅਜਿਹੇ ਆਗੂਆਂ ਨੂੰ ਸਮਾਜ ’ਚ ਕਥਿਤ ਜ਼ਹਿਰ ਫੈਲਾਉਣ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਭਗਵਾ ਪਾਰਟੀ ਸਿਰਫ਼ ਇੰਨਾ ਕਹਿ ਕੇ ‘‘ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ’’, ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

On Punjab