PreetNama
ਖਾਸ-ਖਬਰਾਂ/Important News

ਕੈਨੇਡਾ ਸਰਕਾਰ ਵੱਲੋਂ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

Canada Travel advisories for India: ਦਿੱਲੀ ‘ਚ ਚੱਲ ਰਹੀ ਹਿੰਸਾ ਨੂੰ ਦੇਖਦਿਆਂ ਕਈ ਦੇਸ਼ਾਂ ਨੇ ਭਾਰਤ ਆਉਣ ਜਾਣ ‘ਤੇ ਵੱਡੀ ਚੇਤਾਵਨੀ ਜਾਰੀ ਕੀਤੀ ਹੈ । ਅਜਿਹੇ ‘ਚ ਭਾਰਤ ਨਾ ਜਾਣ ਦੀ ਸਲਾਹ ਕੈਨੇਡਾ ਸਰਕਾਰ ਨੇ ਵੀ ਦੇ ਦਿੱਤੀ ਹੈ। ਟਰੈਵਲ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ‘ਨਾਗਰਿਕਤਾ ਸੋਧ ਕਾਨੂੰਨ’ ‘ਤੇ ਭਾਰਤ ‘ਚ ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਕੈਨੇਡਾ ਨਾਗਰਿਕ ਬੰਗਲਾਦੇਸ਼ ਤੇ ਮਿਆਂਮਾਰ ਨਾਲ ਲੱਗਦੇ ਭਾਰਤੀ ਸੂਬਿਆਂ ਅਰੁਣਾਚਲ ਪ੍ਰਦੇਸ਼, ਅਸਾਮ, ਮਣੀਪੁਰ, ਮੇਘਾਲਿਆ, ਮਿਜ਼ੋਰਮ ਤੇ ਨਾਗਾਲੈਂਡ ਸਣੇ ਭਾਰਤ ਦੇ ਹੋਰ ਸਰਹੱਦੀ ਖੇਤਰਾਂ ਵਿੱਚ ਜਾਣ ਤੋਂ ਪਰਹੇਜ਼ ਕਰਨ। ਇਹ ਹੀ ਨਹੀਂ ਜੰਮੂ-ਕਸ਼ਮੀਰ, ਪੰਜਾਬ, ਗੁਜਰਾਤ ਤੇ ਰਾਜਸਥਾਨ ਸਣੇ ਪਾਕਿਸਤਾਨ ਨਾਲ ਲੱਗਦੇ ਕਈ ਸਰਹੱਦੀ ਖੇਤਰਾਂ ‘ਚ ਜਾਣ ਤੋਂ ਵੀ ਵਰਜਿਆ ਹੈ ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਭਾਵਤ ਲੋਕਾਂ ਨੂੰ ਤੁਰੰਤ ਰਾਹਤ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਜਿਹੜੇ ਲੋਕ ਆਪਣੇ ਫਾਰਮ ਪ੍ਰਾਪਤ ਕਰ ਚੁੱਕੇ ਹਨ, ਉਨ੍ਹਾਂ ਨੂੰ ਐਤਵਾਰ ਸਵੇਰ ਤੱਕ 25-25 ਹਜ਼ਾਰ ਰੁਪਏ ਤੁਰੰਤ ਵਿੱਤੀ ਸਹਾਇਤਾ ਵਜੋਂ ਦਿੱਤੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਪ੍ਰਭਾਵਤ ਲੋਕਾਂ ਨੂੰ ਮੁਆਵਜ਼ੇ ਲਈ ਭਟਕਣਾ ਨਹੀਂ ਪਵੇਗਾ। ਪੀੜਤਾਂ ਦੀ ਸੂਚੀ ਤਿਆਰ ਕਰਨ ਤੋਂ ਬਾਅਦ ਅਧਿਕਾਰੀ ਜਾ ਕੇ ਫਾਰਮ ਦੇਣਗੇ। ਇਸ ਦੌਰਾਨ ਦਿੱਲੀ ਸਰਕਾਰ ਨੇ ਘਰੇਲੂ ਪ੍ਰੀਖਿਆਵਾਂ 7 ਫਰਵਰੀ ਤੱਕ ਮੁਲਤਵੀ ਕਰ ਦਿੱਤੀਆਂ ਹਨ। ਸੀ.ਬੀ.ਐਸ.ਈ ਬੋਰਡ ਨੂੰ ਵੀ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ।

Related posts

ਮੈਟਾ ਏਆਈ ਦੇ ਅਲਰਟ ਕਾਰਨ ਪੁਲੀਸ ਨੇ ਨੌਜਵਾਨ ਲੜਕੀ ਨੂੰ ਖੁਦਕੁਸ਼ੀ ਕਰਨ ਤੋਂ ਬਚਾਇਆ

On Punjab

Nijjar’s killing in Canada: ਖਾਲਿਸਤਾਨੀ ਲੀਡਰ ਨਿੱਝਰ ਦੀ ਹੱਤਿਆ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਤਾਰ, ਕੈਨੇਡੀਅਨ ਏਜੰਸੀਆਂ ਦਾ ਨਵਾਂ ਖੁਲਾਸਾ

On Punjab

ਇਜਰਾਇਲ ਦੇ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ

On Punjab