PreetNama
ਸਮਾਜ/Social

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ ਵੱਧ ਕੇ 4421 ਹੋਈ, 114 ਮੌਤਾਂ

India COVID-19 death toll: ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਵਾਇਰਸ ਦੀ ਤਬਾਹੀ ਤੋਂ ਦੁਨੀਆ ਭਰ ਦੇ ਕਈ ਦੇਸ਼ ਬੁਰੀ ਤਰ੍ਹਾਂ ਪ੍ਰਭਾਵਿਤ ਹਨ । ਜਿਸ ਤੋਂ ਬਾਅਦ ਹੁਣ ਇਸਦਾ ਪੂਰਾ ਅਸਰ ਦੇਸ਼ ਵਿੱਚ ਵੀ ਦਿਖਾਈ ਦੇਣ ਲੱਗ ਗਿਆ ਹੈ । ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 4421 ਹੋ ਗਈ ਹੈ, ਜਦਕਿ ਹੁਣ ਤੱਕ 114 ਲੋਕਾਂ ਦੀ ਮੌਤ ਹੋ ਚੁੱਕੀ ਹੈ । ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਪੰਜ ਮੌਤਾਂ ਅਤੇ 354 ਨਵੇਂ ਮਰੀਜ਼ ਸਾਹਮਣੇ ਆਏ ਹਨ ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ ਭਾਰਤ ਵਿੱਚ ਕੋਰੋਨਾ ਦੀ ਲਾਗ ਦੀ ਗਿਣਤੀ ਵਧ ਕੇ 4421 ਹੋ ਗਈ ਹੈ । ਇਨ੍ਹਾਂ ਵਿੱਚੋਂ 3981 ਸਰਗਰਮ ਕੇਸ ਹਨ । ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਅੱਜ ਯਾਨੀ ਕਿ ਮੰਗਲਵਾਰ ਨੂੰ 7 ਨਵੇਂ ਕੋਰੋਨਾ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ । ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 91 ਹੋ ਗਈ ਹੈ ।

ਇਸ ਤੋਂ ਇਲਾਵਾ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿੱਚ ਸੋਮਵਾਰ ਨੂੰ ਕੋਰੋਨਾ ਕਾਰਨ ਚਾਰ ਨਵੀਂਆਂ ਮੌਤਾਂ ਹੋਈਆਂ ਤੇ ਇਸ ਤੋਂ ਇਲਾਵਾ 68 ਨਵੇਂ ਮਾਮਲੇ ਸਾਹਮਣੇ ਆਏ ਹਨ । ਮੱਧ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਧਾ ਹੋ ਰਿਹਾ ਹੈ । ਇੱਥੇ ਪੀੜਤਾਂ ਦਾ ਅੰਕੜਾ 256 ’ਤੇ ਪੁੱਜ ਗਿਆ ਹੈ ਤੇ ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ ।

Related posts

ਅਮਿਤਾਭ ਨੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਸ਼ਰਧਾਂਜਲੀ

On Punjab

‘ਤੁਰੰਤ ਜਵਾਬ ਦੇਵੇਂ ਦਿੱਲੀ ਸਰਕਾਰ’, ਦੀਵਾਲੀ ‘ਤੇ ਹੋਈ ਆਤਿਸ਼ਬਾਜ਼ੀ ‘ਤੇ ਦਿੱਲੀ CM ਤੇ ਪੁਲਿਸ ਨੂੰ ਸੁਪਰੀਮ ਕੋਰਟ ਦੀ ਫਟਕਾਰ ਸੁਪਰੀਮ ਕੋਰਟ ਨੇ ਇਸ ਸਾਲ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨੂੰ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਰਿਪੋਰਟ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਤੇ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ।

On Punjab

ਚੰਡੀਗੜ੍ਹ ਦੇ ਇੰਜਨੀਅਰਿੰਗ ਵਿਭਾਗ ਵੱਲ ਨਿਗਮ ਦਾ ਕਰੋੜਾਂ ਦਾ ਟੈਕਸ ਬਕਾਇਆ

On Punjab