PreetNama
ਰਾਜਨੀਤੀ/Politics

21 ਕੋਰੋਨਾ ਹੌਟਸਪੌਟ ਖੇਤਰਾਂ ‘ਚ SHIELD ਦਾ ਕੰਮ ਸ਼ੁਰੂ ਕਰੇਗੀ ਦਿੱਲੀ ਸਰਕਾਰ: ਕੇਜਰੀਵਾਲ

CM Arvind Kejriwal Announces: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ । ਜਿਸਨੂੰ ਦੇਖਦੇ ਹੋਏ ਸਰਕਾਰਾਂ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ । ਉਥੇ ਹੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 21 ਖੇਤਰਾਂ ਵਿੱਚ ਜਿੱਥੇ ਕੋਰੋਨਾ ਵਾਇਰਸ ਦੇ ਕੇਸ ਪਾਏ ਗਏ ਹਨ, ਕੰਟੇਨਮੇਂਟ ਦੀ ਵਰਤੋਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਜਾਵੇਗਾ ਅਤੇ ਇੱਥੋਂ ਦੇ ਲੋਕ ਘਰਾਂ ਦੀ ਕੁਆਰੰਟੀਨ ਵਿੱਚ ਰਹਿਣਗੇ ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਉਸ ਦੇ 21 ਹੌਟਸਪੌਟ ਵਿੱਚ ਅਪਰੇਸ਼ਨ ਸ਼ੀਲਡ ਸ਼ੁਰੂ ਕੀਤੀ ਜਾਵੇਗੀ । ਇਸ ਵਿੱਚ ਏਰੀਆ ਸੀਲਿੰਗ, ਘਰੇਲੂ ਕੁਆਰੰਟੀਨ, ਪੀੜਤ ਮਰੀਜ਼ਾਂ ਦਾ ਆਈਸੋਲੇਸ਼ਨ, ਜ਼ਰੂਰੀ ਸੇਵਾਵਾਂ, ਸਥਾਨਕ ਸਵੱਛਤਾ ਅਤੇ ਡੋਰ ਟੂ ਡੋਰ ਸਰਵੇਖਣ ਸ਼ਾਮਿਲ ਹੈ ।

ਦਿੱਲੀ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਹੋਏ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਜੇ ਸਾਰੇ ਲੋਕ ਮਾਸਕ ਪਾਉਣੇ ਸ਼ੁਰੂ ਕਰ ਦੇਣ ਤਾਂ ਕੋਰੋਨਾ ਦੇ ਸੰਭਾਵਿਤ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ । ਇਸ ਲਈ ਦਿੱਲੀ ਸਰਕਾਰ ਵੱਲੋਂ ਦੂਜੇ ਦੇਸ਼ਾਂ ਤੋਂ ਸਿੱਖ ਲੈ ਕੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ।

ਇਸ ਤੋਂ ਇਲਾਵਾ ਕੇਜਰੀਵਾਲ ਨੇ ਕਿਹਾ ਕਿ ਸਫਦਰਜੰਗ ਹਸਪਤਾਲ ਦੇ ਦੋ ਡਾਕਟਰਾਂ ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਅਰਵਿੰਦ ਕੇਜਰੀਵਾਲ ਨੇ ਕਿਹਾ, “ਅਸੀਂ 71 ਲੱਖ ਲੋਕਾਂ ਨੂੰ ਮੁਫਤ ਰਾਸ਼ਨ ਦੇ ਰਹੇ ਹਾਂ, ਹੁਣ ਅਸੀਂ ਉਨ੍ਹਾਂ ਨੂੰ ਰਾਸ਼ਨ ਦੇ ਰਹੇ ਹਾਂ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹੈ । ਅਧਿਆਪਕ ਅਤੇ ਪ੍ਰਿੰਸੀਪਲ ਸਕੂਲ ‘ਚ ਰਾਸ਼ਨ ਵੰਡ ਰਹੇ ਹਨ, ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ।“

Related posts

ਸਰਦ ਰੁੱਤ ਸੈਸ਼ਨ 2021 : ਸੰਸਦ ਮੈਂਬਰਾਂ ਦੇ ਮੁਅੱਤਲ ‘ਤੇ ਵਿਰੋਧੀਆ ਪਾਰਟੀਆਂ ਦਾ ਹੰਗਾਮਾ, ਰਾਜ ਸਭਾ ਦੀ ਕਾਰਵਾਈ ਇਕ ਦਿਨ ਲਈ ਮੁਤਲਵੀ

On Punjab

ਪਿੰਡ ਮੱਲੀਆਂ ਵਿਖੇ ਹੋਣ ਵਾਲਾ ਸਲਾਨਾ ਕਬੱਡੀ ਕੱਪ ਹੜ੍ਹ ਪੀੜਤਾਂ ਦੀ ਮਦਦ ਲਈ ਮੁਲਤਵੀ ਕੀਤਾ

On Punjab

ਭਾਜਪਾ ਨੇ 12 ਵਿਚੋਂ ਸੱਤ ਤੇ ‘ਆਪ’ ਨੇ ਤਿੰਨ ਸੀਟਾਂ ਜਿੱਤੀਆਂ, ਕਾਂਗਰਸ ਦਾ ਵੀ ਖਾਤਾ ਖੁੱਲ੍ਹਿਆ

On Punjab