PreetNama
ਰਾਜਨੀਤੀ/Politics

ਮਹੰਤ ਨ੍ਰਿਤਿਆ ਗੋਪਾਲਦਾਸ ਨੂੰ ਕੋਰੋਨਾ ਦਾ ਸ਼ੱਕ, ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਸੀ ਸ਼ਿਕਕਤ

ਮਥੁਰਾ: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਮੇਦਾਂਤਾ ਹਸਪਤਾਲ ਲਿਜਾਇਆ ਜਾਵੇਗਾ। ਮਹੰਤ ਨ੍ਰਿਤਿਆ ਗੋਪਾਲ ਦਾਸ ਇਸ ਸਮੇਂ ਮਥੁਰਾ ਵਿੱਚ ਹਨ। ਉਹ ਇੱਥੇ ਜਨਮ ਅਸ਼ਟਮੀ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਆਏ ਸੀ।

ਦੱਸ ਦਈਏ ਕਿ ਵੀਰਵਾਰ ਦੀ ਸਵੇਰੇ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਗੋਪਾਲ ਦਾਸ ਨੂੰ ਕੋਰੋਨਾ ਪੌਜ਼ੇੇਟਿਵ ਹੋਣ ਦੀ ਉਮੀਦ ਹੈ। ਇਸ ਲਈ ਬਿਹਤਰ ਇਲਾਜ ਲਈ ਉਸਨੂੰ ਜਲਦੀ ਹੀ ਮੇਦਾਂਤ ਵਿਖੇ ਦਾਖਲ ਕਰਵਾਇਆ ਜਾਵੇਗਾ। ਇਸ਼ ਦੇ ਨਾਲ ਹੀ ਦੱਸ ਦੇਈਏ ਕਿ ਮਹੰਤ ਨ੍ਰਿਤਿਆ ਗੋਪਾਲ ਦਾਸ ਰਾਮ ਜਨਮ ਭੂਮੀ ਪੂਜਨ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਸਟੇਜ ‘ਤੇ ਸ਼ਾਮਲ ਹੋਏ ਸੀ।

ਸੂਤਰਾਂ ਮੁਤਾਬਕ ਮਹੰਤ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਇਸ ਸਮੇਂ ਉਨ੍ਹਾਂ ਨੂੰ ਆਕਸੀਜਨ ਦਿੱਤੀ ਗਈ ਹੈ। ਡਾਕਟਰਾਂ ਦੀ ਟੀਮ ਉਸਦੀ ਸਿਹਤ ‘ਤੇ ਨਿਰੰਤਰ ਨਜ਼ਰ ਰੱਖ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਹਾਲੇ ਤੱਕ ਨਹੀਂ ਆਈ ਹੈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਦੀ ਪੁਸ਼ਟੀ ਹੋਵੇਗੀ।

ਇਸ ਦੇ ਨਾਲ ਹੀ ਨਿਊਜ਼ ਏਜੰਸੀ ਏਐਨਆਈ ਮੁਤਾਬਕ, ਸੀਐਮ ਯੋਗੀ ਆਦਿੱਤਿਆਨਾਥ ਨੇ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਸਿਹਤ ਬਾਰੇ ਮੇਦਾਂਤਾ ਹਸਪਤਾਲ ਦੇ ਡਾਕਟਰਾਂ ਨਾਲ ਗੱਲ ਕੀਤੀ ਹੈ।

Related posts

ਅਮਿਤ ਸ਼ਾਹ ‘ਤੇ ਅਮਰੀਕਾ ‘ਚ ਬੈਨ! ਨਾਗਰਿਕਤਾ ਸੋਧ ਬਿੱਲ ‘ਤੇ ਪੁਆੜਾ

On Punjab

ਨੇਤਾ ਹੋਵੇ ਤਾਂ ਕਿਸ਼ਿਦਾ ਵਰਗਾ… ਜਨਤਾ ਦੀ ਆਵਾਜ਼ ਸੁਣੀ, ਹੁਣ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦੇਣਗੇ ਅਸਤੀਫਾ

On Punjab

Punjab Election 2022: ਨਵਜੋਤ ਸਿੱਧੂ ਦਾ ਰਵੱਈਆ ਬਰਕਰਾਰ, ਕਿਹਾ-ਮੈਂ ਕਾਂਗਰਸ ਹਾਈਕਮਾਂਡ ਦੇ ਨਾਲ ਹਾਂ; ਚੰਨੀ ਦੀ ਹਮਾਇਤ ਕਰਨ ‘ਤੇ ਧਾਰੀ ਚੁੱਪ

On Punjab