PreetNama
ਸਿਹਤ/Health

ਕਿਤੇ ਠੰਢਾ ਪਾਣੀ ਪੀ ਕੇ ਤੁਸੀਂ ਤਾਂ ਨਹੀਂ ਕਰ ਰਹੇ ਵੱਡੀ ਗਲਤੀ? ਹੈਰਾਨ ਕਰ ਦੇਣਗੇ ਇਸ ਆਦਤ ਦੇ ਨੁਕਸਾਨ

ਠੰਢਾ ਪਾਣੀ ਤੁਹਾਡੇ ਪੇਟ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਸਾਡੇ ਸਰੀਰ ‘ਚ ਇੱਕ ਨਾੜੀ ਹੁੰਦੀ ਹੈ ਜਿਸ ਨੂੰ ਵੇਗਸ ਨਰਵ ਕਿਹਾ ਜਾਂਦਾ ਹੈ। ਇਸ ਨੂੰ ਸਰੀਰ ਦੀ ਸਭ ਤੋਂ ਲੰਮੀ ਕਾਰਨੀਵਲ ਨਰਵ ਵੀ ਕਿਹਾ ਜਾਂਦਾ ਹੈ, ਜੋ ਗਰਦਨ ਤੋਂ ਹੁੰਦੇ ਹੋਏ ਦਿਲ, ਲੰਗ ਤੇ ਪਾਚਨ ਪ੍ਰਣਾਲੀ ਨੂੰ ਨਿਯੰਤਰਿਤ ਕਰਦੀ ਹੈ। ਜਦੋਂ ਵੀ ਤੁਸੀਂ ਜ਼ਿਆਦਾ ਠੰਢਾ ਪਾਣੀ ਪੀਂਦੇ ਹੋ, ਤਾਂ ਇਹ ਨਰਵ ਠੰਢੀ ਹੋ ਕੇ ਹਾਰਟ ਰੇਟ ਨੂੰ ਹੌਲੀ ਕਰ ਦਿੰਦੀ ਹੈ, ਜਦ ਤੱਕ ਪਾਣੀ ਦਾ ਤਾਪਮਾਨ ਤੁਹਾਡੇ ਸਰੀਰ ਦੇ ਅਨੁਕੂਲ ਨਹੀਂ ਹੋ ਜਾਂਦਾ। ਕਮਰੇ ਦੇ ਤਾਪਮਾਨ ਅਨੁਸਾਰ ਪਾਣੀ ਪੀਣ ਨਾਲ ਕਬਜ਼ ਦੀ ਸਮੱਸਿਆ ਬਹੁਤ ਘੱਟ ਹੁੰਦੀ ਹੈ।

Disadvantages Of Drinking Cold Water:

1. ਠੰਢਾ ਪਾਣੀ ਪੀਣ ਨਾਲ ਭਾਵੇਂ ਤੁਹਾਡੇ ਮਨ ਨੂੰ ਆਰਾਮ ਮਿਲਦਾ ਹੋਵੇ, ਪਰ ਤੁਹਾਡੇ ਦਿਲ ਲਈ ਇਹ ਬਿਲਕੁਲ ਚੰਗਾ ਨਹੀਂ। ਹਾਂ, ਠੰਢਾ ਪਾਣੀ ਹਾਰਟ ਰੇਟ ਨੂੰ ਘਟਾਉਂਦਾ ਹੈ। ਠੰਢਾ ਪਾਣੀ ਵੇਗਸ ਨਰਵ ਨੂੰ ਪ੍ਰਭਾਵਤ ਕਰਦਾ ਹੈ, ਜੋ ਹਾਰਟ ਰੇਟ ਨੂੰ ਘਟਾਉਂਦਾ ਹੈ।

2. ਜੇ ਤੁਸੀਂ ਠੰਢਾ ਪਾਣੀ ਪੀਂਦੇ ਹੋ ਅਤੇ ਤੁਹਾਨੂੰ ਪੇਟ ਦੀਆਂ ਸਮੱਸਿਆਵਾਂ ਹਨ, ਤਾਂ ਇਹ ਠੰਢਾ ਪਾਣੀ ਪੀਣ ਦੀ ਤੁਹਾਡੀ ਆਦਤ ਦੇ ਕਾਰਨ ਹੈ। ਠੰਢਾ ਪਾਣੀ ਪਾਚਣ ਪ੍ਰਕਿਰਿਆ ‘ਚ ਰੁਕਾਵਟ ਪਾਉਂਦਾ ਹੈ। ਠੰਢਾ ਪਾਣੀ ਪੀਣ ਨਾਲ ਨਾੜੀਆਂ ਸੁੰਗੜ ਜਾਂਦੀਆਂ ਹਨ ਤੇ ਪਾਚਨ ਹੌਲੀ ਹੋ ਜਾਂਦਾ ਹੈ।

3. ਠੰਢਾ ਪਾਣੀ ਪੀਣ ਨਾਲ ਸਾਹ ਪ੍ਰਣਾਲੀ ਵਿਚਲੇ ਬਲਗਮ ਦੀ ਇੱਕ ਸੁਰੱਖਿਆ ਪਰਤ ਰੁਕ ਜਾਂਦੀ ਹੈ, ਜਿਸ ਨਾਲ ਗਲੇ ‘ਚ ਖਰਾਸ਼ ਆ ਸਕਦੀ ਹੈ।

4. ਜੋ ਲੋਕ ਠੰਢਾ ਪਾਣੀ ਪੀਂਦੇ ਹਨ, ਉਨ੍ਹਾਂ ਨੂੰ ਅਕਸਰ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ। ਜਿਵੇਂ ਅਸੀਂ ਜਾਣਦੇ ਹਾਂ ਕਿ ਜ਼ਿਆਦਾ ਠੰਢ ਕਾਰਨ ਚੀਜ਼ਾਂ ਜੰਮ ਜਾਂਦੀਆਂ ਹਨ, ਇਸੇ ਤਰ੍ਹਾਂ ਸਾਡੇ ਸਰੀਰ ‘ਚ ਵਧੇਰੇ ਠੰਢਾ ਪਾਣੀ ਚੀਜ਼ਾਂ ਨੂੰ ਸਖਤ ਬਣਾਉਂਦਾ ਹੈ। ਇਸ ਨਾਲ ਕਬਜ਼ ਤੇ ਹੇਮੋਰੋਇਡ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

5. ਠੰਢਾ ਪਾਣੀ ਤੁਹਾਡੇ ਭੋਜਨ ਵਿਚਲੇ ਪੋਸ਼ਕ ਤੱਤਾਂ ਨੂੰ ਮਾਰ ਦਿੰਦਾ ਹੈ। ਜੇ ਤੁਸੀਂ ਪੌਸ਼ਟਿਕ ਭੋਜਨ ਲੈਣ ਤੋਂ ਬਾਅਦ ਠੰਢਾ ਪਾਣੀ ਪੀਂਦੇ ਹੋ, ਤਾਂ ਸਮਝੋ ਕਿ ਤੁਸੀਂ ਕੋਈ ਪੌਸ਼ਟਿਕ ਖੁਰਾਕ ਨਹੀਂ ਖਾਧੀ ਹੈ।

Related posts

ਇਸ ਆਸਾਨ ਥੈਰੇਪੀ ਨਾਲ ਕਰੋ ਅਸਥਮਾ ਦਾ ਇਲਾਜSep 12, 2019 12:01 Pm

On Punjab

ਨੁਕਸਾਨਦੇਹ ਹੈ ਠੰਢਾ ਪਾਣੀ

On Punjab

ਕਿਸਾਨਾਂ ਨੇ ਗੁੱਸੇ ‘ਚ ਆ ਕੇ ਡੀਸੀ ਦਫਤਰ ਸਾਹਮਣੇ ਛੱਡੇ ਅਵਾਰਾ ਪਸ਼ੂ.!!

PreetNama