PreetNama
ਸਮਾਜ/Social

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਮੁਕਾਬਲਾ, ਸੁਰੱਖਿਆ ਬਲਾਂ ਵੱਲੋਂ ਦੋ ਅੱਤਵਾਦੀ ਢੇਰ, ਇਕ ਭਾਰਤੀ ਜਵਾਨ ਜ਼ਖ਼ਮੀ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ‘ਚ ਐਤਵਾਰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇਸ ‘ਚ ਦੋ ਅੱਤਵਾਦੀ ਮਾਰੇ ਗਏ। ਮੁਕਾਬਲੇ ‘ਚ ਭਾਰਤੀ ਫੌਜ ਦਾ ਇਕ ਜਵਾਨ ਜ਼ਖ਼ਮੀ ਹੋਇਆ ਹੈ। ਗੋਲ਼ੀਬਾਰੀ ਦੌਰਾਨ ਇਕ ਅੱਤਵਾਦੀ ਦੀ ਗੋਲ਼ੀ ਜਵਾਨ ਦੇ ਪੈਰ ‘ਚ ਲੱਗ ਗਈ।

ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਉੱਥੇ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਹੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲ਼ੀ ਚਲਾ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋਇਆ।

ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਮਾਰੇ ਗਏ ਅੱਤਵਾਦੀ ਕਿਸ ਸਮੂਹ ਨਾਲ ਜੁੜੇ ਸਨ ਇਸ ਬਾਰੇ ਫਿਲਹਾਲ ਪਤਾ ਲਾਇਆ ਜਾ ਰਿਹਾ ਹੈ।

ਸ਼ੌਚਾਲਯ ਹੇਟ ਬੰਕਰ ਬਣਾ ਕੇ ਲੁਕ ਰਹੇ ਅੱਤਵਾਦੀ:

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਦੀ ਕਾਰਵਾਈ ਤੋਂ ਬਚਣ ਲਈ ਅੱਤਵਾਦੀ ਸੰਗਠਨਾਂ ਦੇ ਸ਼ੌਚਾਲਯ ਦੇ ਹੇਠ ਬੰਕਰ ਬਣਾ ਕੇ ਲੁਕਨ ਦਾ ਨਵਾਂ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਪੁਲਿਸ ਅਤੇ ਫੌਜ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਸੁਰੱਖਿਆ ਬਲਾਂ ਨਾਲ ਹੋਏ ਵੱਖ-ਵੱਖ ਮੁਕਾਬਲਿਆਂ ‘ਚ ਕਈ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਅੱਤਵਾਦੀ ਸੰਗਠਨ ਲੁਕਣ ਲਈ ਨਵੇਂ ਟਿਕਾਣੇ ਲੱਭਣ ਦੀ ਫਿਰਾਕ ਚ ਹਨ।

Related posts

ਨੈੱਟਫ਼ਲਿਕਸ ਲੜੀ ‘ਆਈਸੀ-814 ਦ ਕੰਧਾਰ’ ਹਾਈਜੈਕ ’ਤੇ ਰੋਕ ਲਾਉਣ ਦੀ ਅਪੀਲ ਵਾਪਸ ਲਈ

On Punjab

ਜਥੇਦਾਰ ਗੜਗੱਜ ਵੱਲੋਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ਾਂਤੀ ਬਹਾਲੀ ਯਤਨ ਕਰਨ ਦੀ ਅਪੀਲ

On Punjab

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਭਰਮੌਰ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 65 ਕਿਲੋਮੀਟਰ ਦੂਰ ਕਲੋਟੀ ਵਿਖੇ ਸਵੇਰੇ 9 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਜ਼ਖ਼ਮੀਆਂ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚ ਗਏ। ਪੁਲੀਸ ਅਤੇ ਹੋਮ ਗਾਰਡ ਦੇ ਜਵਾਨਾਂ ਸਮੇਤ ਐਮਰਜੰਸੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਭਰਮੌਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।

On Punjab