74.17 F
New York, US
March 12, 2026
PreetNama
ਰਾਜਨੀਤੀ/Politics

ਬੀਜੇਪੀ ਲਈ ਨਵੀਂ ਮੁਸੀਬਤ! ਕਿਸਾਨਾਂ ਮਗਰੋਂ ਵਪਾਰੀ ਤੇ ਕਾਰੋਬਾਰੀ ਵੀ ਉੱਠ ਖਲ੍ਹੋਤੇ

ਪੰਜਾਬ ਵਿੱਚ ਕਿਸਾਨਾਂ ਦੇ ਨਾਲ ਹੀ ਵਪਾਰੀ ਤੇ ਕਾਰੋਬਾਰੀ ਵੀ ਮੋਦੀ ਸਰਕਾਰ ਦੇ ਖਿਲਾਫ ਹੁੰਦੇ ਜਾ ਰਹੇ ਹਨ। ਕਿਸਾਨਾਂ ਵੱਲੋਂ ਲਾਂਘਾ ਦੇਣ ਦੇ ਬਾਵਜੂਦ ਮਾਲ ਗੱਡੀਆਂ ਸ਼ੁਰੂ ਨਾ ਕਰਨ ਕਰਕੇ ਕਾਰੋਬਾਰੀਆਂ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਾਸਨ ਹੋ ਰਿਹਾ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਜਦੋਂ ਕਿਸਾਨਾਂ ਨੇ ਮਾਲ ਗੱਡੀਆਂ ਚੱਲਣ ਲਈ ਪਟੜੀਆਂ ਖਾਲੀ ਕਰ ਦਿੱਤੀਆਂ ਹਨ ਤਾਂ ਕੇਂਦਰ ਸਰਕਾਰ ਰੇਲਾਂ ਕਿਉਂ ਨਹੀਂ ਚਲਾ ਰਹੀ।

ਇਸ ਦਾ ਵਿਰੋਧ ਕਰਦਿਆਂ ਲੁਧਿਆਣਾ ਵਪਾਰ ਮੰਡਲ ਨੇ ਕੇਂਦਰੀ ਰੇਲ ਮੰਤਰੀ ਨੂੰ ਘੁੰਗਰੂ ਭੇਜੇ ਹਨ। ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਬੀਜੇਪੀ ਲੀਡਰਾਂ ਦੇ ਪੁਤਲੇ ਫੂਕਣ ਤੇ ਆਪਣੇ ਕਾਰੋਬਾਰੀ ਅਦਾਰਿਆਂ ਦੀਆਂ ਚਾਬੀਆਂ ਪ੍ਰਧਾਨ ਮੰਤਰੀ ਨੂੰ ਭੇਜਣ ਦਾ ਐਲਾਨ ਕੀਤਾ ਹੈ।ਜਥੇਬੰਦੀ ਦੇ ਪ੍ਰਧਾਨ ਮਨਿੰਦਰ ਪਾਲ ਸਿੰਘ ਗੁਲਿਆਨੀ ਨੇ ਆਨਲਾਈਨ ਸ਼ੌਪਿੰਗ ਸਾਈਟ ਐਮਾਜ਼ੋਨ ਤੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਲਈ ਆਨਲਾਈਨ ਘੁੰਗਰੂਆਂ ਦਾ ਆਰਡਰ ਦਿੱਤਾ ਹੈ ਜੋ ਐਮਾਜ਼ੋਨ ਵੱਲੋਂ ਮੁੰਬਈ ਸਥਿਤ ਰੇਲ ਮੰਤਰੀ ਪਿਊਸ਼ ਗੋਇਲ ਦੇ ਪਤੇ ’ਤੇ ਡਿਲੀਵਰ ਕੀਤੇ ਜਾਣਗੇ।

ਗੁਲਿਆਣੀ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਲਈ ਪਟੜੀਆਂ ਨੂੰ ਖਾਲੀ ਕੀਤੇ ਜਾਣ ਦੇ ਬਾਵਜੂਦ ਰੇਲ ਮੰਤਰੀ ਹਾਲੇ ਵੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ਤੇ ਨੱਚ ਰਹੇ ਹਨ ਤੇ ਉਨ੍ਹਾਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਆਦੇਸ਼ਾਂ ਤੇ ਪੰਜਾਬ ਲਈ ਮਾਲ ਗੱਡੀਆਂ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਉਨ੍ਹਾਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇ ਅਗਲੇ ਸੱਤ ਦਿਨਾਂ ਦੇ ਅੰਦਰ ਅੰਦਰ ਪੰਜਾਬ ਵਿੱਚ ਮਾਲ ਗੱਡੀਆਂ ਦੀ ਸੇਵਾ ਬਹਾਲ ਨਾ ਕੀਤੀ ਗਈ ਤਾਂ ਉਹ ਮੋਦੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਕੇ ਪੰਜਾਬ ਭਰ ਚ ਭਾਜਪਾ ਆਗੂਆਂ ਦੇ ਪੁਤਲੇ ਫੂਕਣਗੇ ਤੇ ਆਪਣੀਆਂ ਦੁਕਾਨਾਂ ਤੇ ਫੈਕਟਰੀਆਂ ਨੂੰ ਤਾਲੇ ਲਗਾ ਕੇ ਚਾਬੀਆਂ ਪ੍ਰਧਾਨ ਮੰਤਰੀ ਨੂੰ ਭੇਜ ਕੇ ਆਪਣਾ ਰੋਸ ਪ੍ਰਗਟ ਕਰਨਗੇ।

ਇਸ ਦੇ ਨਾਲ ਹੀ ਲੁਧਿਆਣਾ ਵਪਾਰ ਮੰਡਲ ਦੇ ਪ੍ਰਧਾਨ ਗੁਲਿਆਨੀ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਸੂਬੇ ਵਿੱਚ ਘਟੀਆ ਸਿਆਸਤ ਕਰਨ ’ਤੇ ਚੂੜੀਆਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵੇਲੇ ਤਰੁਣ ਚੁੱਘ ਤੇ ਅਸ਼ਵਨੀ ਸ਼ਰਮਾ ਦੀ ਭੂਮਿਕਾ ਨਾ ਸਿਰਫ਼ ਕਿਸਾਨ ਵਿਰੋਧੀ ਹੈ ਸਗੋਂ ਵਪਾਰੀਆਂ ਦੇ ਖ਼ਿਲਾਫ਼ ਵੀ ਹੈ ਤੇ ਇਹ ਆਗੂ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Related posts

Karnal Kisan Mahapanchayat : ਸਰਕਾਰ ਨੇ ਕਿਸਾਨ ਦੀ ਮੰਗ ਠੁਕਰਾਈ, ਰਾਕੇਸ਼ ਟਿਕੈਤ ਨੇ ਕੀਤਾ ਇਹ ਐਲਾਨ

On Punjab

ਜਬਰ ਜਨਾਹ ਮਾਮਲਾ: ਅਲਾਹਾਬਾਦ ਹਾਈ ਕੋਰਟ ਦੀਆਂ ਟਿੱਪਣੀਆਂ ’ਤੇ ਸੁਪਰੀਮ ਕੋਰਟ ਸਖ਼ਤ

On Punjab

ਮਿੱਠੜੀ ਮਾਈਨਰ ਵਿਚ ਪਾੜ; ਨਹਿਰੀ ਵਿਭਾਗ ਗਾਇਬ, ਕਿਸਾਨਾਂ ਨੇ ਖ਼ੁਦ ਚਲਾਏ ਰਾਹਤ ਕਾਰਜ

On Punjab