PreetNama
ਸਮਾਜ/Social

ਕਿਸਾਨ ਅੰਦੋਲਨ ਤੋਂ ਸੁਪਰੀਮ ਕੋਰਟ ਫਿਕਰਮੰਦ, ਜਾਣੋ ਅਦਾਲਤ ‘ਚ ਅੱਜ ਕੀ ਹੋਇਆ

ਨਵੀਂ ਦਿੱਲੀ: ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਨੇ ਫਿਕਰ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਜੇਕਰ ਮਾਮਲਾ ਜਲਦ ਹੱਲ ਨਾ ਹੋਇਆ ਤਾਂ ਇਸ ਨੂੰ ਕੌਮੀ ਮੁੱਦਾ ਬਣਦਿਆਂ ਦੇਰ ਨਹੀਂ ਲੱਗੇਗੀ। ਅਦਾਲਤ ਨੇ ਕੇਂਦਰ, ਪੰਜਾਬ ਤੇ ਹਰਿਆਣਾ ਨੂੰ ਨੋਟਿਸ ਜਾਰੀ ਕਰਦਿਆਂ ਕਿਸਾਨਾਂ ਤੇ ਸਰਕਾਰ ਦੇ ਨੁਮਾਇੰਦਿਆਂ ਦੀ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਹੈ ਤਾਂ ਜੋ ਜਲਦ ਹੱਲ਼ ਨਿਕਲ ਸਕੇ।
ਅਦਾਲਤ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਦਾ ਪੱਖ ਸੁਣਿਆ ਜਾਏਗਾ। ਅਦਾਲਤ ਨੇ ਨਾਲ ਹੀ ਸਰਕਾਰ ਨੂੰ ਪੁੱਛਿਆ ਕਿ ਅਜੇ ਤਕ ਸਮਝੌਤਾ ਕਿਉਂ ਨਹੀਂ ਹੋਇਆ। ਹੁਣ ਮਾਮਲੇ ਦੀ ਸੁਣਵਾਈ ਕੱਲ੍ਹ ਹੋਏਗੀ।
ਅਦਾਲਤ ਵਿੱਚ ਐਡਵੋਕੇਟ ਜੀਐਸ ਮਨੀ ਨੇ ਕਿਹਾ, “ਮੈਂ ਕਿਸਾਨ ਪਰਿਵਾਰ ਤੋਂ ਆਉਂਦਾ ਹਾਂ, ਇਸ ਲਈ ਅਪੀਲ ਕੀਤੀ ਹੈ ਜਿਸ ‘ਤੇ ਅਦਾਲਤ ਨੇ ਉਸ ਨੂੰ ਜ਼ਮੀਨ ਬਾਰੇ ਪੁੱਛਿਆ ਤਾਂ ਵਕੀਲ ਨੇ ਕਿਹਾ ਕਿ ਉਸ ਦੀ ਜ਼ਮੀਨ ਤਾਮਿਲਨਾਡੂ ਵਿੱਚ ਹੈ। ਇਸ ‘ਤੇ ਚੀਫ਼ ਜਸਟਿਸ ਨੇ ਕਿਹਾ ਕਿ ਤਾਮਿਲਨਾਡੂ ਦੀ ਸਥਿਤੀ ਨੂੰ ਪੰਜਾਬ-ਹਰਿਆਣਾ ਨਾਲ ਨਹੀਂ ਤੋਲਿਆ ਜਾ ਸਕਦਾ। ਚੀਫ਼ ਜਸਟਿਸ ਨੇ ਅਦਾਲਤ ਵਿੱਚ ਕਿਹਾ ਕਿ ਪਟੀਸ਼ਨਕਰਤਾ ਕੋਲ ਕੋਈ ਪੱਕੀ ਦਲੀਲ ਨਹੀਂ। ਅਦਾਲਤ ਨੇ ਪੁੱਛਿਆ ਕਿ ਰਸਤੇ ਬੰਦ ਕਿਸ ਨੇ ਕੀਤੇ ਹਨ? ਇਸ ‘ਤੇ ਸਾਲਿਸਿਟਰ ਜਨਰਲ ਨੇ ਕਿਹਾ ਕਿ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਦਿੱਲੀ ਪੁਲਿਸ ਨੇ ਰਾਹ ਬੰਦ ਕਰ ਦਿੱਤੇ ਹਨ।

Related posts

ਸੋਸ਼ਲ ਮੀਡੀਆ ਪੋਸਟ ਕਾਰਨ ਜੰਮੂ-ਕਸ਼ਮੀਰ ਦੇ ਭਦਰਵਾਹ ’ਚ ਅੰਸ਼ਕ ਬੰਦ; ਇੰਟਰਨੈੱਟ ਸੇਵਾਵਾਂ ਮੁਅੱਤਲ

On Punjab

ਬੌਰਿਸ਼ ਜੌਨਸਨ ਵੱਲੋਂ ਬਾਇਡਨ ਨੂੰ ਨਵੇਂ ਵਪਾਰ ਸਮਝੌਤੇ ਦੀ ਅਪੀਲ

On Punjab

ਸੰਯੁਕਤ ਕਿਸਾਨ ਮੋਰਚੇ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

On Punjab