24.51 F
New York, US
December 16, 2025
PreetNama
ਸਮਾਜ/Social

ਜੰਮੂ-ਕਸ਼ਮੀਰ: ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਦਾ ਸਰੰਡਰ, ਪਰਿਵਾਰ ਦੀ ਅਪੀਲ ‘ਤੇ ਸੁੱਟੇ ਹਥਿਆਰ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਜ ਦੋ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਤੋਂ ਬਾਅਦ ਸਰੰਡਰ ਕਰ ਦਿੱਤਾ। ਦੋਵੇਂ ਲਸ਼ਕਰ ਦੇ ਅੱਤਵਾਦੀ ਹਨ। ਮੁਕਾਬਲੇ ਦੌਰਾਨ ਦੋਵਾਂ ਅੱਤਵਾਦੀਆਂ ਦੇ ਪਰਿਵਾਰਾਂ ਨੂੰ ਬੁਲਾਇਆ ਗਿਆ ਸੀ। ਪਰਿਵਾਰਾਂ ਨੇ ਦੋਵਾਂ ਅੱਤਵਾਦੀਆਂ ਨੂੰ ਸਰੰਡਰ ਕਰਨ ਦੀ ਅਪੀਲ ਕੀਤੀ। ਇਸ ਅਪੀਲ ਨੂੰ ਮੰਨਦਿਆਂ ਦੋਵਾਂ ਨੇ ਸਰੰਡਰ ਕਰ ਦਿੱਤਾ।

ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਅੱਤਵਾਦੀਆਂ ਕੋਲੋਂ ਦੋ ਪਿਸਤੌਲ ਤੇ ਕੁਝ ਗੋਲਾ ਬਾਰੂਦ ਬਰਾਮਦ ਹੋਇਆ ਹੈ। ਜੰਮੂ-ਕਸ਼ਮੀਰ ਦੀ 280 ਜ਼ਿਲ੍ਹਾ ਵਿਕਾਸ ਪਰਿਸ਼ਦ ਸੀਟਾਂ ‘ਤੇ 8 ਗੇੜਾਂ ‘ਚ ਹੋਈਆਂ ਚੋਣਾਂ ਲਈ ਅੱਜ ਗਿਣਤੀ ਹੋਵੇਗੀ। ਸੂਬੇ ਦੇ ਸਾਰੇ 20 ਜ਼ਿਲ੍ਹਿਆਂ ‘ਚ ਵੋਟਾਂ ਦੀ ਗਿਣਤੀ ਸਵੇਰ 9 ਵਜੇ ਸ਼ੁਰੂ ਹੋ ਜਾਵੇਗੀ।

ਚੋਣਾਂਵੀ ਮਾਹੌਲ ਦੌਰਾਨ ਲਸ਼ਕਰ ਦੇ ਦੋ ਅੱਤਵਾਦੀਆਂ ਦਾ ਸਰੰਡਰ ਕਰਨਾ ਵੱਡੀ ਗੱਲ ਹੈ। ਭਾਰਤੀ ਸੁਰੱਖਿਆ ਬਲਾਂ ਨੇ ਇਕ ਵਾਰ ਫਿਰ ਸਾਬਿਤ ਕਰ ਦਿੱਤਾ ਕਿ ਸਿਰਫ਼ ਗੋਲ਼ੀ ਨਾਲ ਨਹੀਂ ਬਲਕਿ ਬੋਲੀ ਨਾਲ ਵੀ ਅੱਤਵਾਦ ਦਾ ਸਫਾਇਆ ਕੀਤਾ ਜਾ ਸਕਦਾ ਹੈ।

Related posts

ਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤ

On Punjab

ਗਊਆਂ ਦੀ ਹੱਤਿਆ ਕਰ ਮਾਸ ਵੱਢ ਕੇ ਲੈ ਗਏ ਹਤਿਆਰੇ, ਬਾਕੀ ਅੰਗ ਸਰਹਿੰਦ ਨਹਿਰ ‘ਚ ਸੁੱਟੇ, ਇਲਾਕੇ ‘ਚ ਦਹਿਸ਼ਤ

On Punjab

ਪਟਨਾ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਜਾਂਚ ਉਪਰੰਤ ਝੂਠੀ ਨਿੱਕਲੀ

On Punjab