70.11 F
New York, US
August 4, 2025
PreetNama
ਰਾਜਨੀਤੀ/Politics

ਕਿਸਾਨਾਂ ਦੀ ਆੜ ‘ਚ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼, ਬੀਜੇਪੀ ਪ੍ਰਧਾਨ ਦਾ ਖੇਤੀ ਕਾਨੂੰਨਾਂ ‘ਤੇ ਮੁੜ ਸਖਤ ਸਟੈਂਡ

ਮੋਗਾ: ਅੱਜ ਮੋਗਾ ਵਿੱਚ ਪੰਜਾਬ ਭਾਜਪਾ ਦੇ ਮੁਖੀ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਇਸ ਕੜੀ ਵਿੱਚ ਅੱਜ ਅਸ਼ਵਨੀ ਸ਼ਰਮਾ ਮੋਗਾ ਪਹੁੰਚੇ ਸੀ। ਅਸ਼ਵਨੀ ਸ਼ਰਮਾ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਆਏ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੂੰ ਬਲ ਦਾ ਪ੍ਰਯੋਗ ਵੀ ਕਰਨਾ ਪਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਸ਼ਲਾਘਾ ਕਰਦਿਆਂ ਇਸ ਖੇਤੀਬਾੜੀ ਕਾਨੂੰਨ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਿਆ। ਉਨ੍ਹਾਂ ਕਿਹਾ,”ਕਿਸਾਨਾਂ ਦੀ ਆੜ ਵਿੱਚ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਾ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਬਹੁਤ ਸਾਰੇ ਲੋਕ ਇਸ ਦਾ ਲਾਭ ਲੈ ਰਹੇ ਹਨ।”

ਉਨ੍ਹਾਂ ਕਿਹਾ, “ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵਰਗੇ ਲੋਕ ਕਹਿ ਰਹੇ ਹਨ ਕਿ ਲਾਸ਼ਾਂ ਦੇ ਢੇਰ ਲਾ ਦਿੱਤੇ ਜਾਣਗੇ।” ਉਨ੍ਹਾਂ ਕਿਹਾ, “ਮੈਂ ਕੱਲ੍ਹ ਉਸ ਨੂੰ ਇਹ ਵੀ ਪੁੱਛਿਆ ਹੈ ਕਿ ਕੀ ਕਾਂਗਰਸ ਨੇ 1984 ਦੇ ਦੰਗਿਆਂ ਵਿੱਚ ਕਤਲੇਆਮ ਕਰਾਕੇ ਪਿਆਸ ਨੂੰ ਬੁਝਾਇਆ ਨਹੀਂ?” ਉਨ੍ਹਾਂ ਕਿਹਾ, “ਕਾਂਗਰਸ ਕਿਸਾਨ ਹਿਤੈਸ਼ੀ ਸਰਕਾਰ ਨਹੀਂ, ਕਿਸਾਨਾਂ ਦੀ ਆੜ ‘ਚ 4 ਸਾਲਾਂ ਦੀਆਂ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਂਦੀ ਹੈ ਤੇ ਲਾਭ ਲੈਣਾ ਚਾਹੁੰਦੀ ਹੈ।”

ਅਸ਼ਵਨੀ ਸ਼ਰਮਾ ਨੇ ਕਿਹਾ, “ਭਾਜਪਾ ਨੂੰ ਦੂਜੀਆਂ ਪਾਰਟੀਆਂ ਵਾਂਗ ਹੀ ਅਧਿਕਾਰ ਹਨ, ਪੁਲਿਸ ਭਾਜਪਾ ਦੀ ਜ਼ਬਾਨ ਨਹੀਂ ਰੋਕ ਸਕਦੀ, ਪੁਲਿਸ ਨੂੰ ਚਾਹੀਦਾ ਹੈ ਕਿ ਭਾਜਪਾ ਨੂੰ ਹੋਰ ਪਾਰਟੀਆਂ ਜਿੰਨਾ ਅਧਿਕਾਰ ਦਿੱਤਾ ਜਾਵੇ। ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਦਰਸ਼ਨ ਨੂੰ 500 ਮੀਟਰ ਦੀ ਦੂਰੀ ‘ਤੇ ਇਜਾਜ਼ਤ ਦਿੱਤੀ ਗਈ ਹੈ ਪਰ ਡੀਜੀਪੀ ਪੰਜਾਬ ਸੁੱਤਾ ਪਿਆ ਹੈ। ਉਹ ਨਹੀਂ ਦੇਖ ਰਿਹਾ ਕਿ ਕਿਸ ਸਮੇਂ ਤੋਂ ਕਿਸਾਨ ਬੀਜੇਪੀ ਨੇਤਾਵਾਂ ਦੇ ਘਰ ਦੇ ਬਾਹਰ ਬੈਠੇ ਹਨ ਤੇ ਗੰਦੀਆਂ ਗਾਲਾਂ ਕੱਢ ਰਹੇ ਹਨ।”

Related posts

Manmohan Singh Health Update : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ, ਕੋਰੋਨਾ ਕਾਰਨ ਹੋਏ ਸੀ ਭਰਤੀ

On Punjab

ਪੰਜਾਬ ਸਰਕਾਰ ਵੱਲੋਂ ਉਦਯੋਗ ਕ੍ਰਾਂਤੀ ਪਹਿਲਕਦਮੀ ਦਾ ਆਗ਼ਾਜ਼, ਸਨਅਤਾਂ ਲਾਉਣੀਆਂ ਸੌਖੀਆਂ ਹੋਣਗੀਆਂ

On Punjab

ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਗ੍ਰਿਫ਼ਤਾਰ, ਸੋਸ਼ਲ ਮੀਡਿਆ ‘ਤੇ ਭੜਕਾਊ ਪੋਸਟ ਪਾਉਣ ‘ਤੇ ਹੋਈ ਕਾਰਵਾਈ

On Punjab