PreetNama
ਰਾਜਨੀਤੀ/Politics

ਬੇਨਾਮੀ ਜਾਇਦਾਦ ਮਾਮਲਾ : ਰਾਬਰਟ ਵਾਡਰਾ ਦੇ ਘਰ ’ਚ ਦੂਜੇ ਦਿਨ ਵੀ ਪਹੁੰਚ ਆਈਟੀ ਵਿਭਾਗ ਦੇ ਅਧਿਕਾਰੀ

ਬੇਨਾਮੀ ਜਾਇਦਾਦ ਮਾਮਲੇ ’ਚ ਆਈਟੀ ਵਿਭਾਗ ਦੇ ਅਧਿਕਾਰੀ ਲਗਾਤਾਰ ਦੂਜੇ ਦਿਨ ਮੰਗਲਵਾਰ ਨੂੰ ਰਾਬਰਟ ਵਾਡਰਾ ਦੇ ਸੁਖਦੇਵ ਵਿਹਾਰ ਸਥਿਤ ਘਰ ’ਚ ਪਹੁੰਚੇ। ਇਸ ਤੋਂ ਪਹਿਲਾਂ ਆਈਟੀ ਵਿਭਾਗ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਰਾਬਰਟ ਵਾਡਰਾ ਨਾਲ 9 ਘੰਟੇ ਤੋਂ ਜ਼ਿਆਦਾ ਸਮੇਂ ਤਕ ਪੁੱਛਗਿੱਛ ਕੀਤੀ ਸੀ। ਇਸ ਪੁੱਛਗਿੱਛ ਨੂੰ ਰਾਬਰਟ ਵਾਡਰਾ ਨੇ ਬਦਲੇ ਦੀ ਸਿਆਸਤ ਦੱਸਿਆ ਤੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਤੋਂ ਪਹਿਲੇ ਦਿਨ ’ਚ ਆਈਟੀ ਵਿਭਾਗ ਨੇ ਸੂਤਰਾ ਨੇ ਦੱਸਿਆ ਸੀ ਕਿ ਅਧਿਕਾਰੀਆਂ ਦੀ ਇਕ ਟੀਮ ਬੇਨਾਮੀ ਜਾਇਦਾਦ ਮਾਮਲੇ ’ਚ ਵਾਡਰਾ ਦਾ ਬਿਆਨ ਦਰਜ ਕਰਨ ਲਈ ਉਨ੍ਹਾਂ ਦੇ ਘਰ ’ਚ ਪਹੁੰਚੀ ਹੈ। ਇਨਕਮ ਟੈਕਸ ਅਧਿਕਾਰੀ ਸ਼ਾਮ 6 ਵਜੇ ਤਕ ਉੱਥੇ ਰਹੇ।

Related posts

ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

On Punjab

ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ

On Punjab

ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਵਾਰ-ਵਾਰ ਨਿਰਦੇਸ਼ ਦੇਣਾ ਕਮਿਸ਼ਨ ਦੇ ਅਧਿਕਾਰ ਖੇਤਰ ’ਚ ਹੋਵੇਗੀ ਦਖਲਅੰਦਾਜ਼ੀ: ਚੋਣ ਕਮਿਸ਼ਨ

On Punjab