PreetNama
ਖਾਸ-ਖਬਰਾਂ/Important News

ਸੁਪਰੀਮ ਕੋਰਟ ਅੱਜ ਭੁਪਿੰਦਰ ਸਿੰਘ ਮਾਨ ਦੇ ਪੈਨਲ ਤੋਂ ਹਟਣ ਤੋਂ ਬਾਅਦ ਇਕ ਵਾਰ ਫਿਰ ਕਿਸਾਨ ਮਸਲੇ ਨੂੰ ਲੈ ਕੇ ਕਰੇਗਾ ਸੁਣਵਾਈ

ਵਿਵਾਦਤ ਤਿੰਨ ਖੇਤੀ ਕਾਨੂੰਨਾਂ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰਨ ਵਾਲਾ ਹੈ। ਸੁਪਰੀਮ ਕੋਰਟ ਇਸ ਦੌਰਾਨ ਚੱਲ ਰਹੇ ਅੰਦੋਲਨ ਦਾ ਹੱਲ ਕੱਢਣ ਦੇ ਮਕਸਦ ਨਾਲ ਬਣਾਈ ਗਈ ਕਮੇਟੀ ਦੇ ਇਕ ਮੈਂਬਰ ਦਾ ਮਾਮਲੇ ਤੋਂ ਵੱਖ ਹੋ ਜਾਣ ’ਤੇ ਵੀ ਧਿਆਨ ਦੇਵੇਗਾ।
ਸੁਪਰੀਮ ਕੋਰਟ ਕੇਂਦਰ ਸਰਕਾਰ ਦੀ ਪਟੀਸ਼ਨ ’ਤੇ ਵੀ ਸੁਣਵਾਈ ਕਰੇਗਾ।
ਇਸ ਦੌਰਾਨ ਸੁਪਰੀਮ ਕੋਰਟ ਸੋਮਵਾਰ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਤਜਵੀਜ਼ਸ਼ੁਦਾ ਕਿਸਾਨਾਂ ਦੀ ਟ੍ਰੈਕਟਰ ਰੈਲੀ ਖ਼ਿਲਾਫ਼ ਕੇਂਦਰ ਦੀ ਇਕ ਪਟੀਸ਼ਨ ‘ਤੇ ਸੁਣਵਾਈ ਕਰਨ ਵਾਲਾ ਹੈ। ਮੁੱਖ ਜੱਜ (CJI) ਸ਼ਰਦ ਅਰਵਿੰਦ ਬੋਬੜੇ ਦੀ ਨੁਮਾਇੰਦਗੀ ਵਾਲੀ ਤਿੰਨ ਜੱਜਾਂ ਦੀ ਬੈਂਚ ਇਸ ਦੌਰਾਨ ਦਿੱਲੀ ਦੀਆਂ ਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇਕ ਕਿਸਾਨਾਂ ਸਬੰਧੀ ਵੱਖ-ਵੱਖ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਕੇਂਦਰ ਨੇ ਦਿੱਲੀ ਪੁਲਿਸ ਜ਼ਰੀਏ ਦਾਇਰ ਇਕ ਪਟੀਸ਼ਨ ‘ਚ ਕਿਹਾ ਹੈ ਕਿ ਗਣਤੰਤਰ ਦਿਵਸ ਸਮਾਗਮ ‘ਚ ਅੜਿੱਕਾ ਪਾਉਣ ਲਈ ਤਜਵੀਜ਼ਸ਼ੁਦਾ ਕੋਈ ਵੀ ਰੈਲੀ ਜਾਂ ਵਿਰੋਧ ਨਾਲ ਦੇਸ਼ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਵੇਗਾ।

Related posts

ਮਹਿਲਾ ਅੰਡਰ-19 ਟੀ20 ਵਿਸ਼ਵ ਕੱਪ: ਪਾਕਿਸਤਾਨ ਤੇ ਨੇਪਾਲ ਨੇ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇ

On Punjab

ਫ਼ਿਰੋਜ਼ਪੁਰ: ਪਿਸਤੌਲ ਨਾਲ ਖੇਡਦਿਆਂ ਜ਼ਖ਼ਮੀ ਹੋਏ 14 ਸਾਲਾ ਬੱਚੇ ਦੀ ਮੌਤ

On Punjab

ਸ਼੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਨਹੀਂ ਵਿਕਣ ਦੇਵਾਂਗੇ ਨਸ਼ੀਲੇ ਪਦਾਰਥ : ਪਰਮਜੀਤ ਸਿੰਘ ਅਕਾਲੀ

On Punjab