PreetNama
ਰਾਜਨੀਤੀ/Politics

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਛਾਤੀ ’ਚ ਤਕਲੀਫ਼, ਆਰਮੀ ਹਸਪਤਾਲ ’ਚ ਕਰਾ ਰਹੇ ਹਨ ਇਲਾਜ

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਹੈ। ਰਾਸ਼ਟਰਪਤੀ ਕੋਵਿੰਦ ਸ਼ੁੱਕਰਵਾਰ ਨੂੰ ਸਵੇਰੇ ਸੀਨੇ ਵਿਚ ਤਕਲੀਫ਼ ਹੋਣ ਤੋਂ ਬਾਅਦ ਇਥੇ ਸੈਨਾ ਦਾ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਇਲਾਜ ਕਰਾ ਰਹੇ ਹਨ। ਹਸਪਤਾਲ ਨੇ ਦੱਸਿਆ ਕਿ ਉਨ੍ਹਾਂ ਦੀ ਨਿਯਮਿਤ ਸਿਹਤ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਅਜੇ ਮੈਡੀਕਲ ਨਿਗਰਾਨੀ ਹੇਠ ਹਨ।

ਹਾਲਾਂਕਿ ਦਰਦ ਦਾ ਕਾਰਨ ਕੀ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਰਹੀ। ਹਸਪਤਾਲ ਨੇ ਇਕ ਮੈਡੀਕਲ ਬੁਲੇਟਿਨ ਵਿਚ ਕਿਹਾ, ‘ਭਾਰਤ ਦੇ ਰਾਸ਼ਟਰਪਤੀ ਦੇ ਅੱਜ ਸਵੇਰੇ ਛਾਤੀ ਵਿਚ ਦਰਦ ਹੋਣ ਤੋਂ ਬਾਅਦ ਆਰਮੀ ਹਸਪਤਾਲ ਵਿਚ ਆਏ। ਉਨ੍ਹਾਂ ਦੀ ਰੈਗੂਲਰ ਸਿਹਤ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਨਿਗਰਾਨੀ ਵਿਚ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ।’

Related posts

ਪਾਕਿਸਤਾਨ ’ਚ ਅਤਿਵਾਦੀ ਹਮਲਿਆਂ ਤੋਂ ਬਾਅਦ ਜੰਮੂ-ਕਸ਼ਮੀਰ ’ਚ ਸੁਰੱਖਿਆ ਅਲਰਟ ਜਾਰੀ

On Punjab

ਸਿੰਗਾਪੁਰ: 12 ਸਾਲਾ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ’ਚ ਭਾਰਤੀ ਸੈਲਾਨੀ ਨੂੰ ਕੈਦ

On Punjab

ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਅੱਜ

On Punjab