PreetNama
ਸਮਾਜ/Social

ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ, ਨਿਊਜ਼ੀਲੈਂਡ ਨੇ ਭਾਰਤੀਆਂ ਦੇ ਆਉਣ ’ਤੇ 11 ਤੋਂ 28 ਅਪ੍ਰੈਲ ਤਕ ਲਾਈ ਰੋਕ

ਭਾਰਤ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਦੂਸਰੇ ਦੇਸ਼ਾਂ ਨੂੰ ਵੀ ਮੁਸ਼ਕਲ ’ਚ ਪਾ ਦਿੱਤਾ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਿਊਜ਼ੀਲੈਂਡ ਨੇ ਭਾਰਤ ਤੋਂ ਆ ਰਹੇ ਲੋਕਾਂ ਦੀ ਐਂਟਰੀ ’ਤੇ ਅਸਥਾਈ ਰੂਪ ਤੋਂ ਰੋਕ ਲਗਾ ਦਿੱਤੀ ਹੈ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਅਰਡਨ ਨੇ 11 ਤੋਂ 28 ਅਪ੍ਰੈਲ ਤਕ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਐਂਟਰੀ ’ਤੇ ਅਸਥਾਈ ਰੂਪ ਤੋਂ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਅਰਡਨ ਨੇ ਦੇਸ਼ ਦੇ ਨਾਗਰਿਕਾਂ ਨੂੰ ਵੀ ਭਾਰਤ ਤੋਂ ਵਾਪਸ ਆਉਣ ’ਤੇ ਫਿਲਹਾਲ ਲਈ ਰੋਕ ਲਗਾ ਦਿੱਤੀ ਹੈ।

ਸਥਾਨਕ ਮੀਡੀਆ ਮੁਤਾਬਕ ਨਿਊਜ਼ੀਲੈਂਡ ’ਚ ਕੋਰੋਨਾ ਵਾਇਰਸ ਦੇ 23 ਨਵੇਂ ਮਾਮਲਿਆਂ ’ਚ 17 ਭਾਰਤ ਤੋਂ ਆਏ ਹਨ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇਹ ਰੋਕ 11 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਤੇ 28 ਅਪ੍ਰੈਲ ਤਕ ਲਾਗੂ ਰਹੇਗੀ। ਦੇਸ਼ ’ਚ ਕੋਰੋਨਾ ਵਾਇਰਸ ਦੇ ਹੁਣ ਤਕ 2531 ਮਾਮਲੇ ਦਰਜ ਕੀਤੇ ਗਏ ਹਨ।

Related posts

ਮੌਸਮ ਵਿਭਾਗ ਦੀ ਚੇਤਾਵਨੀ! ਬੁੱਧਵਾਰ ਤਕ ਰਹੇਗਾ ਗਰਮੀ ਦਾ ਕਹਿਰ

On Punjab

ਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆ

On Punjab

ਰਣਵੀਰ ਅਲਾਹਾਬਾਦੀਆ ਅਤੇ ਅਪੂਰਵਾ ਮਖੀਜਾ ਨੇ ਕੌਮੀ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗੀ

On Punjab