PreetNama
ਖੇਡ-ਜਗਤ/Sports News

ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ; ਖੇਡ ਮੰਤਰੀ ਰਾਣਾ ਸੋਢੀ ਵੱਲੋਂ ਵਧਾਈਆਂ

ਪੰਜਾਬ ਦੇ ਜਾਏ ਤਜਿੰਦਰਪਾਲ ਤੂਰ ਨੇ ਅੱਜ 21.49 ਮੀਟਰ ਦੇ ਸ਼ਾਟ ਪੁਟ ਥ੍ਰੋ ਨਾਲ, ਐਨ.ਆਈ.ਐਸ. ਪਟਿਆਲਾ ਵਿਖੇ ਇੰਡੀਅਨ ਗ੍ਰਾਂ ਪ੍ਰੀ ਵਿਚ ਆਪਣਾ ਹੀ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ।

ਤੂਰ ਦੀ ਇਸ ਬੇਮਿਸਾਲ ਪ੍ਰਾਪਤੀ ‘ਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਅਥਲੀਟਾਂ ਵਿਚ ਵਿਸ਼ਵਾਸ ਭਰਦਿਆਂ ਵਿਸ਼ਵ ਦੇ ਨਾਮੀ ਮੁਕਾਬਲੇਬਾਜ਼ਾਂ ‘ਤੇ ਜਿੱਤ ਦਿਵਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਤੂਰ ਨੇ ਇਸ ਪ੍ਰਾਪਤੀ ਨਾਲ ਸੁਲਤਾਨ ਅਬਦੁੱਲਮਜੀਦ ਅਲ-ਹੇਬਸ਼ੀ ਦੇ 21.13 ਮੀਟਰ ਦੇ ਏਸ਼ੀਅਨ ਰਿਕਾਰਡ ਨੂੰ ਵੀ ਤੋੜ ਦਿੱਤਾ ਹੈ।

 

ਦੱਸ ਦੇਈਏ ਕਿ ਤਜਿੰਦਰਪਾਲ ਸਿੰਘ ਤੂਰ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਦਾ ਰਹਿਣ ਵਾਲਾ ਹੈ। ਉਸ ਨੇ ਆਪਣੇ ਪਿਤਾ ਦੇ ਕਹਿਣ ‘ਤੇ ਸ਼ਾਟ ਪੁੱਟ ਨੂੰ ਅਪਣਾਇਆ। ਇਸ ਤੋਂ ਪਹਿਲਾਂ ਉਹ ਕ੍ਰਿਕਟ ਨੂੰ ਸਮਰਪਿਤ ਸੀ। ਉਸ ਦੇ ਚਾਚਾ ਜੀ ਨੇ ਉਸ ਨੂੰ ਸ਼ੁਰੂਆਤ ਵਿੱਚ ਸਿਖਲਾਈ ਦਿੱਤੀ। ਉਸ ਦਾ ਪਹਿਲਾ ਕੌਮਾਂਤਰੀ ਤਮਗ਼ਾ 2017 ਵਿੱਚ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਆਇਆ, ਜਿਥੇ ਉਸ ਨੇ 19.77 ਦੇ ਥ੍ਰੋਅ ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ ਸੀ। ਤੂਰ ਨੇ 2018 ਏਸ਼ੀਅਨ ਖੇਡਾਂ ਵਿੱਚ 20.75 ਮੀਟਰ ਦੇ ਰਿਕਾਰਡ ਥਰੋਅ ਨਾਲ ਸੋਨ ਤਮਗ਼ਾ ਜਿੱਤਦਿਆਂ ਕੌਮੀ ਰਿਕਾਰਡ ਵੀ ਤੋੜ ਦਿੱਤਾ ਸੀ।

Related posts

ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਦੀ ਹੈਟਿ੍ਕ ਤੇ ਮਨਪ੍ਰੀਤ ਸਿੰਘ ਦੇ ਇਕ ਗੋਲ ਦੀ ਮਦਦ ਨਾਲ ਭਾਰਤੀ ਮਰਦ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਐੱਫਆਈਐੱਚ ਪ੍ਰੋ ਲੀਗ ਦੇ ਦੂਜੇ ਮੈਚ ਵਿਚ ਇੰਗਲੈਂਡ ‘ਤੇ 4-3 ਨਾਲ ਜਿੱਤ ਦਰਜ ਕੀਤੀ। ਹਰਮਨਪ੍ਰੀਤ ਨੇ (26ਵੇਂ, 26ਵੇਂ ਤੇ 43ਵੇਂ ਮਿੰਟ) ਤੇ ਮਨਪ੍ਰੀਤ ਨੇ 15ਵੇਂ ਮਿੰਟ ਵਿਚ ਗੋਲ ਕਰ ਕੇ ਭਾਰਤ ਨੂੰ ਸੂਚੀ ਵਿਚ ਸਿਖਰ ‘ਤੇ ਆਪਣੀ ਬੜ੍ਹਤ ਮਜ਼ਬੂਤ ਕਰਨ ਵਿਚ ਮਦਦ ਕੀਤੀ। ਇੰਗਲੈਂਡ ਲਈ ਲਿਆਮ ਸੈਨਫੋਰਡ (ਸੱਤਵੇਂ), ਡੇਵਿਡ ਕੋਂਡਨ (39ਵੇਂ) ਤੇ ਸੈਮ ਵਾਰਡ (44ਵੇਂ ਮਿੰਟ) ਨੇ ਗੋਲ ਕੀਤੇ। ਭਾਰਤ ਨੇ ਮੈਚ ਵਿਚ ਅੱਠ ਪੈਨਲਟੀ ਕਾਰਨਰਾਂ ਵਿਚੋਂ ਚਾਰ ਨੂੰ ਗੋਲ ਵਿਚ ਬਦਲਿਆ ਜਦਕਿ ਇੰਗਲੈਂਡ ਨੇ ਛੇ ਸ਼ਾਰਟ ਕਾਰਨਰਾਂ ਵਿਚੋਂ ਤਿੰਨ ‘ਤੇ ਗੋਲ ਕੀਤੇ। ਇਸ ਜਿੱਤ ਨਾਲ ਭਾਰਤ 10 ਮੈਚਾਂ ਵਿਚ 21 ਅੰਕ ਲੈ ਕੇ ਸਿਖਰ ‘ਤੇ ਕਾਬਜ ਹੈ ਜਦਕਿ ਇੰਗਲੈਂਡ ਛੇ ਮੈਚਾਂ ਵਿਚ ਸੱਤ ਅੰਕਾਂ ਨਾਲ ਸੱਤਵੇਂ ਸਥਾਨ ‘ਤੇ ਹੈ।

On Punjab

ਹਰਿਆਣਾ ਦੀ 15 ਸਾਲਾਂ ਕੁੜੀ ਨੇ ਤੋੜਿਆ ਤੇਂਦੁਲਕਰ ਦਾ ਰਿਕਾਰਡ

On Punjab

ਰਿਸ਼ਭ ਪੰਤ ਨੇ ਤੋੜਿਆ ਧੋਨੀ ਦਾ ਰਿਕਾਰਡ

On Punjab