PreetNama
ਰਾਜਨੀਤੀ/Politics

ਜੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਸਮੇਤ ਬਰਗਾੜੀ ਕਾਂਡ ‘ਚ ਇਨਸਾਫ ਨਾ ਦਵਾਇਆ ਤਾਂ ਕੈਪਟਨ ਦਾ ਹਾਲ ਵੀ ਬਾਦਲਾਂ ਵਾਲਾ ਹੋਵੇਗਾ : ਦਾਦੂਵਾਲ

 ਨੇੜੇ ਪਿੰਡ ਜੌਲੀਆਂ ਵਿਖੇ ਪਿਛਲੇ ਦਿਨੀਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਇਕ ਔਰਤ ਨੇ ਅੱਗ ਲਗਾ ਕੇ ਬੇਅਦਬੀ ਦੀ ਮੰਦਭਾਗੀ ਘਟਨਾ ਨੂੰ ਅੰਜ਼ਾਮ ਦਿੱਤਾ ਸੀ। ਅੱਜ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ।ਉਨ੍ਹਾਂ ਕਿਹਾ ਕਿ ਜੋ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਸ ਵਿੱਚ ਸਰਕਾਰਾਂ ਦੀ ਬਹੁਤ ਵੱਡੀ ਨਾਲਾਇਕੀ ਹੈ ਜੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਮੇਂ ਸਿਰ ਸਜ਼ਾ ਮਿਲੀ ਹੁੰਦੀ ਤਾਂ ਅੱਜ ਸਾਨੂੰ ਇਹ ਦਿਨ ਨਾ ਦੇਖਣਾ ਪੈਂਦਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਜੇਕਰ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਸਮੇਤ ਬਰਗਾੜੀ ਕਾਂਡ ‘ਚ ਇਨਸਾਫ ਨਾ ਦਿਵਾਇਆ ਤਾਂ ਉਸ ਦਾ ਹਾਲ ਵੀ ਬਾਦਲਾ ਵਾਲਾ ਹੋਵੇਗਾ।

Related posts

ਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂ

On Punjab

ਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ

On Punjab

ਦਲਾਈ ਲਾਮਾ 48 ਦਿਨਾਂ ਬਾਅਦ ਲੱਦਾਖ ਤੋਂ ਮਕਲੋਡਗੰਜ ਪਰਤਣਗੇ

On Punjab