PreetNama
ਰਾਜਨੀਤੀ/Politics

Simarjit Bains ਖਿਲਾਫ ਅਜੇ ਤਕ ਦਰਜ ਨਹੀਂ ਹੋਈ FIR, ਪੀੜਤ ਮਹਿਲਾ ਵਲੋਂ ਪੁਲਿਸ ਖ਼ਿਲਾਫ਼ ਪ੍ਰਦਰਸ਼ਨ

ਜ਼ਿਲ੍ਹੇ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਜਬਰ ਜਨਾਹ ਦੇ ਦੋਸ਼ ਲਗਾਉਣ ਵਾਲੀ ਪੀੜਿਤ ਮਹਿਲਾ ਵਲੋਂ ਸ਼ਨੀਵਾਰ ਨੂੰ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਦੇ ਬਾਹਰ ਪਹੁੰਚ ਐਫਆਈਆਰ ਦਰਜ ਨਾ ਕਰਨ ਦੇ ਦੋਸ਼ ਲਗਾਉਂਦਿਆਂ ਪ੍ਰਦਰਸ਼ਨ ਕੀਤੀ ਜਾ ਰਿਹਾ ਹੈ। ਦੱਸ ਦਈਏ ਕਿ ਪੀੜਤਾ ਦੇ ਨਾਲ ਕਈ ਅਕਾਲੀ ਵਰਕਰ ਵੀ ਮੌਕੇ ਤੇ ਮੌਜੂਦ ਰਹੇ

ਇਸ ਦੌਰਾਨ ਇਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਪੁਲਿ ਸਿਆਸੀ ਦਬਾਅ ‘ ਚ ਕੰਮ ਕਰ ਰਹੀ ਹੈ ਅਤੇ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਨਹੀਂ ਕੀਤੀ ਜਾ ਰਹੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੁਲਿ ਵੱਲੋਂ ਬਿਜਲੀ ਨਾ ਹੋਣ ਦੀ ਦੁਹਾਈ ਦਿੱਤੀ ਜਾ ਰਹੀ ਹੈ।

ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਪੁਲਿਸ ਕੋਰਟ ਦੇ ਹੁਕਮਾਂ ਤੋਂ ਬਾਅਦ ਵੀ ਸਿਆਸੀ ਦਬਾਅ ਦੇ ਵਿਚ ਕੰਮ ਕਰ ਰਹੀ ਹੈ ਬੈਂਸ ਦੇ ਖਿਲਾਫ ਹੁਣ ਤੱਕ ਐਫਆਈਆਰ ਦਰਜ ਨਹੀਂ ਕੀਤੀ ਈ। ਉਨ੍ਹਾਂ ਨੇ ਕਿਹਾ ਕਿ ਉਹ ਐਫਆਈਆਰ ਦੀ ਕਾਪੀ ਲੈਣ ਆਏ ਸੀ ਪਰ ਉਨ੍ਹਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਲਾਈਟ ਨਹੀਂ ਹੈ ਜਿਸ ਕਾਰਨ ਐਫਆਈਆਰ ਦਰਜ ਨਹੀਂ ਕੀਤੀ ਗਈ

ਨ੍ਹਾਂ ਨੇ ਕਿਹਾ ਕਿ ਥਾਣੇ ਦੇ ਦੋਵੇਂ ਪਾਸੇ ਬਿਜਲੀ ਹੈ ਪਰ ਥਾਣੇ ਵਿਚ ਹੀ ਬਿਜਲੀ ਨਹੀਂ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਬੈਸ਼ ਨੂੰ ਹਾਈ ਕੋਰਟ ਦੇ ਵਿੱਚ ਆਪ ਨੇ ਅਪੀਲ ਦਲੀਲ ਕਰਨ ਦਾ ਸਮਾਂ ਦੇ ਰਹੇ ਹਨ ਥੇ ਹੀ ਮੌਕੇ ਤੇ ਮੌਜੂਦ ਪੁਲਿ ਅਧਿਕਾਰੀ ਨੇ ਕਿਹਾ ਕਿ ਥਾਣੇ ਵਿੱਚ ਬਿਜਲੀ ਨਹੀਂ ਹੈ ਅਤੇ ਬਿਜਲੀ ਆਉਣ ਤੋਂ ਬਾਅਦ ਐਫਆਈਆਰ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਕੋਰਟ ਵੱਲੋਂ ਪੁਲਿਸ ਨੂੰ ਬੈਂਸ ਸਮੇਤ ਹੋਰਨਾਂ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ 

Related posts

ਕਨ੍ਹਈਆ ਕੁਮਾਰ ਦੇ ਬਚਾਅ ‘ਚ ਆਏ ਪੀ ਚਿਦੰਬਰਮ, ਦਿੱਤਾ ਇਹ ਵੱਡਾ ਬਿਆਨ

On Punjab

ਭਗਦੜ ਸਬੰਧੀ RCB, ਈਵੈਂਟ ਮੈਨੇਜਮੈਂਟ ਫਰਮ, KSCA ਖ਼ਿਲਾਫ਼ ਐਫਆਈਆਰ ਦਰਜ

On Punjab

NEET Scam: ਐੱਨਈਬੀ ਤੇ ਕੇਂਦਰ ਸਰਕਾਰ ਤੋਂ ਇਕ ਹਫਤੇ ’ਚ ਮੰਗਿਆ ਜਵਾਬ, ਅਗਲੀ ਸੁਣਵਾਈ 27 ਨੂੰ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਬੋਰਡ ਆਫ ਐਜੂਕੇਸ਼ਨ (ਐੱਨਈਬੀ) ਨੂੰ ਸਵਾਲ ਕੀਤਾ ਕਿ ਅੰਤਿਮ ਸਮੇਂ ’ਚ ਨੀਟ-ਪੀਜੀ 2024 ਦਾ ਪੈਟਰਨ ਕਿਉਂ ਬਦਲਿਆ ਗਿਆ। ਇਸ ਨਾਲ ਵਿਦਿਆਰਥੀਆਂ ’ਚ ਨਿਰਾਸ਼ਾ ਹੋ ਸਕਦੀ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਨੂੰ 27ਸਤੰਬਰ ਨੂੰ ਸੂਚੀਬੱਧ ਕਰਦੇ ਹੋਏ ਬੋਰਡ ਤੇ ਕੇਂਦਰ ਸਰਕਾਰ ਤੋਂ ਇਕ ਹਫਤੇ ਦੇ ਅੰਦਰ ਜਵਾਬ ਮੰਗਿਆ ਹੈ।

On Punjab