PreetNama
ਖਾਸ-ਖਬਰਾਂ/Important News

ਨਵੰਬਰ ਤੋਂ ਅਮਰੀਕਾ ‘ਚ ਐਂਟਰੀ ਲਈ ਵੈਕਸੀਨ ਜ਼ਰੂਰੀ, ਬਾਇਡਨ ਨੇ ਐਲਾਨ ਕੀਤੀ ਨਵੀਂ ਅੰਤਰਰਾਸ਼ਟਰੀ ਯਾਤਰਾ ਨੀਤੀ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਵਿਦੇਸ਼ੀ ਨਾਗਰਿਕਾਂ ਦੇ ਦੇਸ਼ ‘ਚ ਦਾਖਲ ਹੋਣ ‘ਤੇ ਲੱਗੀ ਪਾਬੰਦੀ ‘ਚ ਨਵੰਬਰ ਤੋਂ ਛੋਟ ਦੇਣ ਜਾ ਰਹੇ ਹਨ। ਨਵੰਬਰ ਤੋਂ ਕੋਰੋਨਾ ਰੋਕੂ ਟੀਕੇ ਦੀ ਪੂਰੀ ਡੋਜ਼ ਲੈਣ ਵਾਲੇ ਲੋਕਾਂ ਨੂੰ ਅਮਰੀਕਾ ‘ਚ ਦਾਖਲ ਕਰਨ ਦੀ ਮਨਜ਼ੂਰੀ ਹੋਵੇਗੀ। ਕੋਰੋਨਾ ਮਾਮਲਿਆਂ ‘ਤੇ ਵ੍ਹਾਈਟ ਹਾਊਸ ਦੇ ਕੋਆਰਡੀਨੇਟਰ ਜੈਫ ਜੈਂਟਸ ਨੇ ਕਿਹਾ ਕਿ ਵਿਦੇਸ਼ੀ ਨਾਗਰਿਕਾਂ ਨੂੰ ਜਹਾਜ਼ ‘ਚ ਸਵਾਰ ਹੋਣ ਤੋਂ ਪਹਿਲਾਂ ਪੂਰੇ ਟੀਕਾਕਰਨ ਨਾਲ ਹੀ ਤਿੰਨ ਦਿਨ ਪਹਿਲਾਂ ਨੈਗੇਟਿਵ ਕੋਰੋਨਾ ਜਾਂਚ ਰਿਪੋਰਟ ਦਿਖਾਉਣੀ ਪਵੇਗੀ।

ਜੈਂਟਸ ਨੇ ਵਿਦੇਸ਼ੀ ਨਾਗਰਿਕਾਂ ਲਈ ਅਮਰੀਕਾ ਦੀ ਯਾਤਰਾ ਨੂੰ ਲੈ ਕੇ ਸੋਮਵਾਰ ਨੂੰ ਨਵੀਂ ਨੀਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬਾਇਡਨ ਪ੍ਰਸ਼ਾਸਨ ਨੇ ਬਿਨਾਂ ਟੀਕਾ ਲਗਵਾਏ ਵਾਪਸ ਜਾਣ ਵਾਲੇ ਅਮਰੀਕੀ ਨਾਗਰਿਕਾਂ ਲਈ ਵੀ ਜਾਂਚ ਦੇ ਨਿਯਮ ਸਖ਼ਤ ਕੀਤੇ ਹਨ। ਅਜਿਹਾ ਲੋਕਾਂ ਨੂੰ ਯਾਤਰਾ ਸ਼ੁਰੂ ਕਰਨ ਤੋਂ ਇਕ ਦਿਨ ਪਹਿਲਾਂ ਤੇ ਅਮਰੀਕਾ ਪਹੁੰਚਣ ਦੇ ਇਕ ਦਿਨ ਦੇ ਅੰਦਰ ਕੋਰੋਨਾ ਜਾਂਚ ਕਰਵਾਉਣੀ ਪਵੇਗੀ। ਪੂਰਾ ਟੀਕਾਕਰਨ ਵਾਲੇ ਲੋਕਾਂ ਨੂੰ ਕੁਆਰੰਟਾਈਨ ‘ਚ ਰਹਿਣ ਦੀ ਜ਼ਰੂਰਤ ਨਹੀਂ ਹੋਵੇਗੀ। ਕੋਰੋਨਾ ਮਹਾਮਾਰੀ ਤੋਂ ਬਾਅਦ ਅਮਰੀਕਾ ਨੇ ਪਿਛਲੇ ਸਾਲ ਦੀ ਸ਼ੁਰੂਆਤ ‘ਚ ਵਿਦੇਸ਼ੀ ਨਾਗਰਿਕਾਂ ਦੇ ਆਉਣ ‘ਚ ਪਾਬੰਦੀ ਲਗਾ ਦਿੱਤੀ ਸੀ। ਇਸ ਦੀ ਸ਼ੁਰੂਆਤ ਚੀਨੀ ਨਾਗਰਿਕਾਂ ਨਾਲ ਹੋਈ ਸੀ ਜਿਸ ਤੋਂ ਬਾਅਦ ਭਾਰਤ ਤੇ ਬ੍ਰਿਟੇਨ ਸਣੇ ਹੋਰ ਕਈ ਦੇਸ਼ਾਂ ਦੇ ਨਾਗਰਿਕਾਂ ਵੀ ਇਸ ਦੇ ਦਾਇਰੇ ‘ਚ ਲਿਆਂਦਾ ਗਏ ਸੀ।ਜੈਂਟਸ ਨੇ ਕਿਹਾ ਕਿ ਏਅਰਲਾਈਨਜ਼ ਨੂੰ ਯਾਤਰੀਆਂ ਤੋਂ ਉਨ੍ਹਾਂ ਦੇ ਫੋਨ ਨੰਬਰ ਤੇ ਹੋਰ ਜਾਣਕਾਰੀ ਵੀ ਲੈਣ ਨੂੰ ਕਿਹਾ ਜਾਵੇਗਾ ਤਾਂ ਜੋ ਸੰਕ੍ਰਮਣ ਦਾ ਪਤਾ ਚੱਲਣ ‘ਤੇ ਉਨ੍ਹਾਂ ਨਾਲ ਆਸਾਨੀ ਨਾਲ ਸੰਪਰਕ ਕੀਤਾ ਜਾ ਸਕੇ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕਿਹੜੀ ਵੈਕਸੀਨ ਲਗਵਾਉਣ ਵਾਲੇ ਲੋਕਾਂ ਨੂੰ ਆਉਣ ਦੀ ਛੋਟ ਦਿੱਤੀ ਜਾਵੇਗੀ। ਜੈਂਟਸ ਨੇ ਕਿਹਾ ਕਿ ਨਵੰਬਰ ਤੋਂ ਪਹਿਲਾਂ ਇਸ ਬਾਰੇ ਰੋਗ ਕੰਟਰੋਲ ਤੇ ਰੋਕਥਾਮ ਕੇਂਦਰ ਦੁਆਰਾ ਫੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਵੀਂ ਨੀਤੀ ਨੂੰ ਨਵੰਬਰ ਤੋਂ ਲਾਗੂ ਕੀਤਾ ਜਾਵੇਗਾ ਤਾਂ ਜੋ ਉਸ ਤੋਂ ਪਹਿਲਾਂ ਏਅਰਲਾਈਨਜ਼ ਤੇ ਯਾਤਰਾ ਨਾਲ ਜੁੜੀਆਂ ਹੋਰ ਏਜੰਸੀਆਂ ਨੂੰ ਨਵੇਂ ਨਿਯਮਾਂ ਮੁਤਾਬਕ ਪ੍ਰੋਟੋਕਾਲ ਲਾਗੂ ਕਰਨ ਦਾ ਸਮਾਂ ਮਿਲ ਸਕੇ।

Related posts

ਬੇਅਦਬੀ ਤੇ ਗੋਲੀ ਕਾਂਡ: SP ਬਿਕਰਮਜੀਤ ਤੇ ਇੰਸਪੈਕਟਰ ਅਮਰਜੀਤ ਸਿੱਟ ਸਾਹਮਣੇ ਪੇਸ਼ ਹੋਣੋਂ ਇਨਕਾਰੀ!

Pritpal Kaur

ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਸੱਦਾ

On Punjab

ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ ਅਤੇ ਪਾਣੀ ਦੀ ਸਹੂਲਤ: ਕੇਜਰੀਵਾਲ

On Punjab