50.49 F
New York, US
October 22, 2026
PreetNama
ਰਾਜਨੀਤੀ/Politics

ਪੰਜਾਬ ਦੇ ਡਿਪਟੀ ਸੀਐੱਮ ਓਪੀ ਸੋਨੀ ਨੇ ਕੀਤੀ ਲਖਬੀਰ ਸਿੰਘ ਹੱਤਿਆਕਾਂਡ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

 ਸਿੰਘੂ ਸਰਹੱਦ ‘ਤੇ ਤਾਲਿਬਾਨ ਦੀ ਤਰਜ਼’ ਤੇ ਲਖਬੀਰ ਸਿੰਘ ਦੀ ਬੇਰਹਿਮੀ ਨਾਲ ਹੋਈ ਹੱਤਿਆ ਨਿੰਦਣਯੋਗ ਹੈ। ਕਾਂਗਰਸ ਪਾਰਟੀ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰੇਗੀ। ਇਸ ‘ਚ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਮੰਗਲਵਾਰ ਨੂੰ ਜਲੰਧਰ ਦੇ ਸਰਕਟ ਹਾਊਸ ਦੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।

ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੇ ਸਮਰਥਨ ਵਿੱਚ ਹੈ। ਜੇਕਰ ਭਵਿੱਖ ‘ਚ ਅਜਿਹੀਆਂ ਹੱਤਿਆਵਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ ਗਈ ਤਾਂ ਇੱਥੇ ਵੀ ਤਾਲਿਬਾਨ ਵਰਗੀ ਸਥਿਤੀ ਪੈਦਾ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਾਣੀ ਦੇ ਬਿੱਲ ਮੁਆਫ਼ ਕਰ ਦਿੱਤੇ ਹਨ ਤੇ ਇਸ ਦੇ ਕਾਗਜ਼ ਸਾੜ ਕੇ ਇਸ ਦਾ ਐਲਾਨ ਕੀਤਾ ਹੈ, ਹਾਲਾਂਕਿ ਇਹ ਹੁਣ ਕੋਈ ਕਾਨੂੰਨੀ ਦਸਤਾਵੇਜ਼ ਨਹੀਂ ਸੀ। ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਕਿਉਂਕਿ ਚੋਣ ਵਾਅਦੇ ਪਾਰਟੀ ਪੱਧਰ ਦੇ ਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਕਾਨੂੰਨੀ ਰੂਪ ਨਹੀਂ ਦਿੱਤਾ ਜਾ ਸਕਦਾ। ਪਾਰਟੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਅਧਿਕਾਰਤ ਕਰ ਦਿੱਤਾ ਗਿਆ।

ਓਪੀ ਸੋਨੀ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਨੇ ਲਗਭਗ 85 ਫੀਸਦੀ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਖਜ਼ਾਨਾ ਖਾਲੀ ਹੈ। ਇਸ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸਰਕਾਰ ਦਾ ਖਜ਼ਾਨਾ ਠੀਕ ਹੈ, ਕਿਸੇ ਕਿਸਮ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ, ਵਿਧਾਇਕ ਬਾਬਾ ਹੈਨਰੀ, ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਹਾਜ਼ਰ ਸਨ।

Related posts

ਚੋਣ ਕਮਿਸ਼ਨ ਵੱਲੋਂ ਭਲਕੇ ਐਗਜ਼ਿਟ ਪੋਲ ’ਤੇ ਪਾਬੰਦੀ

On Punjab

India Pakistan Relations: ਪਾਕਿਸਤਾਨ ‘ਚ ਭਾਰਤੀ ਸ਼ੋਅ ਦਿਖਾਉਣ ਵਾਲੇ ਟੀਵੀ ਚੈਨਲਾਂ ‘ਤੇ ਐਕਸ਼ਨ, ਕਿਹਾ- ‘ਤੁਰੰਤ ਬੰਦ ਕਰ ਦਿਓ…’

On Punjab

ਰੀਆ ਨੇ ਬਣਾਈ ਭੈਣ ਸੋਨਮ ਲਈ ਸਟਾਈਲਿਸ਼ ਡਰੈੱਸ

On Punjab