PreetNama
ਖਬਰਾਂ/News

ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਹੋਈ ਵਿਅਕਤੀ ਦੀ ਮੌਤ ਤੇ ਪੀੜਤ ਪਰਿਵਾਰ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

30 ਦਸੰਬਰ ਨੂੰ ਬਲਾਕ ਮਮਦੋਟ ਦੇ ਪਿੰਡ ਲਖਮੀਰ ਕੇ ਹਿਠਾੜ ਵਿਖੇ ਪੰਚਾਇਤੀ ਚੋਣਾਂ ਦੌਰਾਨ ਹੋਈ ਮੰਦਭਾਗੀ ਘਟਨਾ ਵਿਚ ਇੱਕ ਵਿਅਕਤੀ ਮਹਿੰਦਰ ਸਿੰਘ ਦੀ ਮੌਤ ਹੋ ਗਈ ਸੀ।ਅੱਜ ਡਿਪਟੀ ਕਮਿਸ਼ਨਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਮਹਿੰਦਰ ਸਿੰਘ ਦੀ ਮੌਤ ਤੇ ਪੀੜਿਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਉਪਰੰਤ ਉਸ ਦੀ ਪਤਨੀ ਰਾਣੋ ਨੂੰ ਰੈੱਡ ਕਰਾਸ ਸੰਸਥਾ ਵੱਲੋਂ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ: ਗੁਰਮੀਤ ਸਿੰਘ ਮੁਲਤਾਨੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਿਵਾਰ ਦੇ ਮੈਂਬਰ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਦੱਸਿਆ ਕਿ ਘਟਨਾ ਵਾਪਰਨ ਮਗਰੋਂ ਜਿੱਥੇ ਪੀੜਤ ਪਰਿਵਾਰ ਨੂੰ ਰੈੱਡ ਕਰਾਸ ਵੱਲੋਂ ਮੁਆਵਜ਼ਾ ਦਿੱਤਾ ਗਿਆ ਹੈ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰ ਦੀ ਹੋਰ ਆਰਥਿਕ ਮਦਦ ਲਈ ਕੇਸ ਬਣਾਕੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਪੀੜਤ ਪਰਿਵਾਰ ਦੇ ਨਾਲ ਹੈ।

Related posts

ਸੁਖਪਾਲ ਖਹਿਰਾ ਦੇ ਪ੍ਰਚਾਰ ਦੇ ਬਾਵਜੁਦ ਸਰਪੰਚੀ ਦੀ ਚੋਣ ਹਾਰੀ ਭਰਜਾਈ

Pritpal Kaur

ਸੁਪਰੀਮ ਕੋਰਟ ਵਿੱਚ ਫੋਟੋਗ੍ਰਾਫੀ, ਰੀਲਜ਼ ਅਤੇ ਵੀਡੀਓਗ੍ਰਾਫੀ ਕਰਨ ’ਤੇ ਪਾਬੰਦੀ !

On Punjab

ਬੈਂਕਾਕ ਜਾ ਰਹੇ ਸਪਾਈਸਜੈੱਟ ਦੇ ਜਹਾਜ਼ ਦਾ ਇੰਜਣ ਹੋਇਆ ਖਰਾਬ, ਕੋਲਕਾਤਾ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

On Punjab