PreetNama
ਖਬਰਾਂ/News

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 4 ਜਨਵਰੀ ਨੂੰ

ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 14 ਜਨਵਰੀ 2019 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟਰੇਨਿੰਗ ਸੈਂਟਰਾਂ ਤੇ ਚਲਾਇਆ ਜਾਵੇਗਾ। ਇਸ ਸਬੰਧੀ ਕੌਂਸਲਿੰਗ 4 ਜਨਵਰੀ 2019 ਨੂੰ ਰੱਖੀ ਗਈ ਹੈ, ਜਿਸ ਵਿੱਚ ਦੁੱਧ ਤੋ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸੂਆਂ ਦੀ ਨਸਲਕਸ਼ੀ ਅਤੇ ਸੰਤੁਲਿਤ ਪਸੂ ਖ਼ੁਰਾਕ ਸਬੰਧੀ ਟਰੇਨਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪੁਰ ਸ੍ਰੀ. ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਅਫ਼ਸਰ ਡੇਅਰੀ ਬੋਰਡ ਸ੍ਰੀ ਬੀਰਪ੍ਰਤਾਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੇਅਰੀ ਫਾਰਮਰ 4 ਜਨਵਰੀ 2019 ਨੂੰ ਮੈਟ੍ਰਿਕ ਦਾ ਸਰਟੀਫਿਕੇਟ ਅਤੇ ਆਧਾਰ ਕਾਰਡ ਸਮੇਤ ਪਾਸਪੋਰਟ ਸਾਈਜ਼ ਫ਼ੋਟੋ ਲੈ ਕੇ ਡੇਅਰੀ ਟਰੇਨਿੰਗ ਸੈਂਟਰ ਗਿੱਲ ਜ਼ਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਇਸ ਸਬੰਧੀ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟਸ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਬਲਾਕ ਏ, ਕਮਰਾ ਨੰ: 3,4 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਛਾਉਣੀ ਤੋ ਪ੍ਰਾਪਤ ਕੀਤੇ ਜਾ ਸਕਦੇ ਹਨ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫ਼ੋਨ ਨੰਬਰ 01632-244304 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Related posts

ਚੋਣਾਂ ‘ਚ ਤਾਂ ਨਹੀਂ ਵਰਤਾਈ ਜਾਣੀ ਸੀ ਸ਼ਰਾਬ

Pritpal Kaur

ਅਮਰੀਕਾ ਦੇ ਦੇਸ਼ ਨਿਕਾਲੇ ਨੇ ਚਕਨਾਚੂਰ ਕੀਤੇ ਚੰਗੇ ਭਵਿੱਖ ਦੇ ਸੁਪਨੇ

On Punjab

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

On Punjab