63 F
New York, US
October 9, 2026
PreetNama
ਸਮਾਜ/Social

ਤਰਨਤਾਰਨ ‘ਚ ਵੱਡੀ ਮਾਤਰਾ ‘ਚ RDX ਬਰਾਮਦ, ਪੰਜਾਬ ਨੂੰ ਦਹਿਲਾਉਣ ਦੀ ਸੀ ਸਾਜ਼ਿਸ਼, ਖਾਲਿਸਤਾਨੀ ਅੱਤਵਾਦੀਆਂ ਨਾਲ ਤਾਰ ਜੁੜੇ ਹੋਣ ਦਾ ਖਦਸ਼ਾ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਅੱਤਵਾਦੀਆਂ ਦੇ ਇਕ ਵੱਡੇ ਨੈੱਟਵਰਕ ਨੂੰ ਤੋੜਨ ‘ਚ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਪੁਲਿਸ ਨੇ ਕਰੀਬ ਸਾਢੇ ਤਿੰਨ ਕਿਲੋਗ੍ਰਾਮ ਆਰਡੀਐਕਸ ਬਰਾਮਦ ਕੀਤਾ ਹੈ। ਇਹ ਆਰਡੀਐਕਸ ਇਕ ਖੰਡਰ ਇਮਾਰਤ ‘ਚ ਛੁਪਾਇਆ ਹੋਇਆ ਸੀ। ਇਸ ਮਾਮਲੇ ਨੂੰ ਕਰਨਾਲ ਤੋਂ ਫੜੇ ਗਏ ਅੱਤਵਾਦੀਆਂ ਨਾਲ ਜੋੜਿਆ ਜਾ ਰਿਹਾ ਹੈ।

ਕਿਹਾ ਜਾ ਰਿਹਾ ਹੈ ਕਿ ਸੂਬੇ ‘ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਤਰਨਤਾਰਨ ‘ਚ ਪਾਕਿਸਤਾਨ ਤੋਂ ਵੀ ਵੱਡਾ ਨੈੱਟਵਰਕ ਬਣਾਇਆ ਜਾ ਰਿਹਾ ਹੈ। ਤਿੰਨ ਦਿਨਾਂ ਤੋਂ ਜ਼ਿਲ੍ਹੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਇਸ ਮਿਸ਼ਨ ‘ਤੇ ਕੰਮ ਕਰ ਰਹੇ ਸਨ ਅਤੇ ਅੱਜ ਇੱਕ ਵੱਡੀ ਸਫ਼ਲਤਾ ਮਿਲੀ ਹੈ। ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਚੱਲ ਰਹੀ ਜਾਂਚ ਦੌਰਾਨ ਕੁਝ ਵੀ ਦੱਸਣਾ ਸੰਭਵ ਨਹੀਂ ਹੈ।

Related posts

Lashkar-e-Taiba ਦਾ ਮੋਢੀ ਅਮੀਰ ਹਮਜ਼ਾ ਲਾਹੌਰ ਵਿੱਚ ਹੋਏ ਹਮਲੇ ਦੌਰਾਨ ਜ਼ਖ਼ਮੀ

On Punjab

ਪੇਪਰ ਲੀਕ ਛੇ ਰਾਜਾਂ ਦੇ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ’ਚ: ਰਾਹੁਲ ਗਾਂਧੀ

On Punjab

ਆਪ ਵੱਲੋਂ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

On Punjab