PreetNama
ਖਬਰਾਂ/News

ਨਸ਼ੇ ਛੱਡਣ ਦਾ 176 ਵਿਅਕਤੀਆਂ ਨੇ ਕੀਤਾ ਪ੍ਰਣ

ਸ੍ਰੀ ਗੋਇੰਦਵਾਲ ਸਾਹਿਬ : ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ, ਉਥੇ ਨਸ਼ਿਆਂ ਦਾ ਵਪਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਗਏ ਡੈਪੋ ਪ੍ਰੋਗਰਾਮ ਵਿਚ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ‘ਤੇ ਸ੍ਰੀ ਗੋਇੰਦਵਾਲ ਸਾਹਿਬ ਦੇ 103, ਹੋਠੀਆਂ ਦੇ 7, ਹੰਸਾਵਾਲਾ ਦੇ 10, ਪਿੰਡੀਆਂ ਦੇ 6 ਅਤੇ ਧੂੰਦਾ ਦੇ 50 ਵਿਅਕਤੀਆਂ ਨੇ ਨਸ਼ੇ ਛੱਡਣ ਦਾ ਪ੍ਰਣ ਲਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚੋਂ ਨਸ਼ੇ ਨੂੰ ਖਤਮ ਕਰਨ ਲਈ ਇਸ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਸਵੈ ਇੱਛਾ ਨਾਲ ਨਸ਼ਾ ਛੱਡਣ ਵਾਲੇ ਵਿਅਕਤੀਆਂ ਦਾ ਸਰਕਾਰ ਵਲੋਂ ‘ਓਟ’ ਕੇਂਦਰਾਂ ਵਿਚ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਤਹਿਤ ਇਨ੍ਹਾਂ ਵਿਅਕਤੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਹੁਨਰ ਵਿਕਾਸ ਕੇਂਦਰਾਂ ਰਾਹੀਂ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਆਪਣਾ ਰੁਜ਼ਗਾਰ ਸ਼ੁਰੂ ਕਰ ਸਕਣ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ‘ਚ ਡੈਪੋ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ ਤੇ ਜ਼ਿਲ੍ਹੇ ‘ਚ ਡੈਪੋ ਵਲੰਟੀਅਰ ਅਤੇ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਬਣਾਈਆਂ ਗਈਆਂ ਹਨ। ਜੋ ਪਿੰਡ ਪੱਧਰ ‘ਤੇ ਜਾ ਕੇ ਲੋਕਾਂ ਨੂੰ ਨਸ਼ੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਚੱਲ ਰਹੇ 10 ‘ਓਟ’ ਕੇਂਦਰਾਂ ‘ਚ ਨਸ਼ਾ ਛੱਡਣ ਵਾਲੇ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਦਾ ਇਲਾਜ ਮੁਫਤ ਕੀਤਾ ਜਾ ਰਿਹਾ ਹੈ । ਇਸ ਸਮੇਂ ਓਟ ਕੇਂਦਰਾਂ ਵਿਚ ਲਗਭਗ 16 ਹਜ਼ਾਰ ਤੋਂ ਵੱਧ ਮਰੀਜ਼ਾਂ ਦਾ ਇਲਾਜ ਮੁਫਤ ਕੀਤਾ ਜਾ ਰਿਹਾ ਹੈ। ਡੀਸੀ ਨੇ ਕਿਹਾ ਕਿ ਡੈਪੋ ਪ੍ਰੋਗਰਾਮ ਨੂੰ ਇਕ ਮਿਸ਼ਨ ਤਹਿਤ ਯੋਜਨਾਬੱਧ ਤਰੀਕੇ ਨਾਲ ਨਿਰੰਤਰ ਚਲਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਨਸ਼ੇ ਵਿਰੁੱਧ ਲਾਮਬੰਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਵਪਾਰ ਨੂੰ ਰੋਕਣ ਲਈ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹਾ ਮਿਸ਼ਨ ਟੀਮ ਅਤੇ ਸਬ ਡਵੀਜ਼ਨ ਮਿਸ਼ਨ ਟੀਮ ਦੀ ਦੇਖ ਰੇਖ ਹੇਠ ਪਿੰਡ ਪੱਧਰ ‘ਤੇ ਬਣੀਆਂ ਮਿਸ਼ਨ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪਿੰਡ ਪਿੰਡ ਖੇਡ ਮੇਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ੇ ਆਦੀ ਹੋ ਚੱੁਕੇ ਨੌਜਵਾਨਾਂ ਦਾ ਇਲਾਜ ਕਰਕੇ ਉਹਨਾਂ ਦੇ ਮੁੜ ਵਸੇਬੇ ਲਈ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ।

Related posts

Mass shooting scare creates panic among tourists at Times Square

On Punjab

ਸ੍ਰੀਨਗਰ: 24 ਸਾਲਾਂ ਦਾ ਸਭ ਤੋਂ ਘੱਟ ਤਾਪਮਾਨ ਰਿਕਾਰਡ

On Punjab

2026 ਤੱਕ ਪੰਜਾਬੀਆਂ ਨੂੰ ਨਹੀਂ ਲੱਭੇਗਾ ਪੀਣ ਲਈ ਪਾਣੀ, ਚੇਤਾਵਨੀਆਂ ਤੋਂ 10 ਸਾਲ ਬਾਅਦ ਜਾਗੀ ਸਰਕਾਰ

On Punjab