PreetNama
ਸਮਾਜ/Social

ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਕੋਰਟ ਦੇ ਬਾਹਰ ਗੋਲ਼ੀਆਂ ਨਾਲ ਭੁੰਨਿਆ, ਸੇਠੀ ਗੈਂਗ ਨਾਲ ਸੀ ਜੁੜਿਆ

ਰਾਜਸਥਾਨ ਦੇ ਨਾਗੌਰ ਕੋਰਟ ਕੰਪਲੈਕਸ (Nagaur Court Complex) ‘ਚ ਸੋਮਵਾਰ ਨੂੰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਗੈਂਗਸਟਰ ਸੰਦੀਪ ਬਿਸ਼ਨੋਈ (Sandeep Bishnoi) ਨੂੰ ਨਾਗੌਰ ਪੁਲਿਸ ਦੇ ਸਾਹਮਣੇ ਹੀ ਸ਼ੂਟਰਾਂ ਨੇ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਸੰਦੀਪ ਨਾਗੌਰ ਦੀ ਜੇਲ੍ਹ ‘ਚ ਬੰਦ ਸੀ। ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਅਦਾਲਤ ਦੇ ਬਾਹਰ ਹਫੜਾ-ਦਫੜੀ ਮਚ ਗਈ।

ਜਾਣਕਾਰੀ ਮੁਤਾਬਕ ਪੁਲਿਸ ਗੈਂਗਸਟਰ ਸੰਦੀਪ ਨੂੰ ਕਿਸੇ ਮਾਮਲੇ ‘ਚ ਅਦਾਲਤ ‘ਚ ਪੇਸ਼ ਕਰਨ ਲਈ ਲੈ ਕੇ ਆਈ ਸੀ। ਇਸ ਦੌਰਾਨ ਕਾਲੇ ਰੰਗ ਦੀ ਸਕਾਰਪੀਓ ‘ਚ ਸਵਾਰ ਸ਼ੂਟਰ ਨੇ ਤੁਰੰਤ ਗੈਂਗਸਟਰ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਕਤਲ ਕਰਨ ਵਾਲੇ ਸ਼ੂਟਰ ਹਰਿਆਣਾ ਦੇ ਰਹਿਣ ਵਾਲੇ ਸਨ। ਘਟਨਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਨਾਗੌਰ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ। ਸਾਰੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਅਦਾਲਤ ਦੇ ਬਾਹਰ ਭਾਰੀ ਭੀੜ ਇਕੱਠੀ ਹੋ ਗਈ।

ਹਰਿਆਣਾ ਦਾ ਬਦਨਾਮ ਗੈਂਗਸਟਰ ਤੇ ਸੁਪਾਰੀ ਕਿਲਰ ਸੀ ਸੰਦੀਪ

ਤੁਹਾਨੂੰ ਦੱਸ ਦੇਈਏ ਕਿ ਸੰਦੀਪ ਹਰਿਆਣਾ ਦਾ ਬਦਨਾਮ ਗੈਂਗਸਟਰ ਤੇ ਸੁਪਾਰੀ ਕਿਲਰ ਸੀ। ਉਹ ਸੇਠੀ ਗੈਂਗ ਨਾਲ ਜੁੜਿਆ ਹੋਇਆ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਉਹ ਸ਼ਰਾਬ ਦੀ ਤਸਕਰੀ ਦੇ ਨਾਲ-ਨਾਲ ਸੁਪਾਰੀ ਕਿਲਿੰਗ ਦਾ ਕੰਮ ਵੀ ਕਰਦਾ ਸੀ। ਨਾਗੌਰ ‘ਚ ਵੀ ਇਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ ਸੀ। ਭੀਲਵਾੜਾ ‘ਚ ਦੋ ਕਾਂਸਟੇਬਲਾਂ ਦਾ ਕਤਲ ਕਰਨ ਵਾਲੇ ਤਸਕਰ ਰਾਜੂ ਫੌਜੀ ਅਤੇ ਗੈਂਗਸਟਰ ਸੰਦੀਪ ਬਿਸ਼ਨੋਈ ਖਾਸ ਦੋਸਤ ਸਨ। ਸੰਦੀਪ ਨੇ ਹੀ ਰਾਜੂ ਫੌਜੀ ਨੂੰ ਪੁਲਿਸ ਵਾਲਿਆਂ ਨੂੰ ਮਾਰਨ ਲਈ ਹਥਿਆਰ ਦਿੱਤੇ ਸਨ।

Related posts

ਅਫਗਾਨੀਸਤਾਨ ’ਚ ਫ਼ੌਜ ਦੇ ਹਵਾਈ ਹਮਲੇ ’ਚ 29 ਅੱਤਵਾਦੀਆਂ ਢੇਰ

On Punjab

Bigg Boss 18: ਸਲਮਾਨ ਖਾਨ ਦੇ ਸ਼ੋਅ ’ਚ ਤੀਜਾ ਐਲੀਮੀਨੇਸ਼ਨ, ਬਿੱਗ ਬੌਸ ਨੇ ਇਸ ਮਸ਼ਹੂਰ ਕੰਟੈਸਟੈਂਟ ਨੂੰ ਘਰ ਤੋਂ ਕੱਢਿਆ ਬਾਹਰ ਹਾਲ ਹੀ ‘ਚ ਖਬਰ ਆਈ ਸੀ ਕਿ ਵਕੀਲ ਗੁਣਰਤਨ ਨੂੰ ਸ਼ੋਅ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਸ ਤੋਂ ਬਾਅਦ ਹੁਣ ਬਿੱਗ ਬੌਸ ਨੇ ਇਕ ਹੋਰ ਪ੍ਰਤੀਯੋਗੀ ਨੂੰ ਘਰ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਅੱਜ ਦੇ ਐਪੀਸੋਡ ਵਿੱਚ, ਇਹ ਦੇਖਿਆ ਜਾਵੇਗਾ ਕਿ ਬਿੱਗ ਬੌਸ ਅਵਿਨਾਸ਼ ਮਿਸ਼ਰਾ (Avinash Mishra) ਨੂੰ ਘਰ ਤੋਂ ਬਾਹਰ ਕੱਢਣ ਦਾ ਹੁਕਮ ਦਿੰਦਾ ਹੈ।

On Punjab

ਵਿਆਹ ਦੇ 75 ਸਾਲ ਬਾਅਦ ਪਤੀ ਨੇ ਤੋੜਿਆ ਦਮ ਤਾਂ ਪਤਨੀ ਦੀ ਵੀ ਨਿਕਲੀ ਜਾਨ

On Punjab