41.47 F
New York, US
January 11, 2026
PreetNama
ਸਮਾਜ/Social

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਛੱਡ ਸਕਦੇ ਹਨ ਅਕਾਲ ਤਖ਼ਤ ਸਾਹਿਬ ਦਾ ਵਾਧੂ ਕਾਰਜਭਾਰ!,ਨੇੜਲਿਆਂ ਨੇ ਦਿੱਤਾ ਸੰਕੇਤ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਤੌਰ ’ਤੇ 22 ਅਕਤੂਬਰ 2018 ਤੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨੇਡ਼ਲਿਆਂ ਦਾ ਕਹਿਣਾ ਹੈ ਕਿ ਜਥੇਦਾਰ ਸਾਹਿਬ ਹੁਣ ਘੁਟਣ ਮਹਿਸੂਸ ਕਰ ਰਹੇ ਹਨ ਤੇ ਉਹ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਛੱਡਣ ਦੇ ਰੌਂਅ ’ਚ ਹਨ। ਉਨ੍ਹਾਂ ਦੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਹਾਲਾਤ ਦੇ ਮੱਦੇਨਜ਼ਰ ਜਿਸ ਤਰ੍ਹਾਂ ਜਥੇਦਾਰ ਵੱਲੋਂ ਅਕਾਲੀ ਦਲ ਦੇ ਆਗੂਆਂ ਨੂੰ ਖਰੀਆਂ-ਖਰੀਆਂ ਸੁਣਾਈਆਂ ਜਾ ਰਹੀਆਂ ਹਨ, ਉਸ ਤੋਂ ਅਕਾਲੀ ਦਲ ਦੇ ਕੁਝ ਸੀਨੀਅਰ ਆਗੂ ਨਾਰਾਜ਼ ਹਨ। ਅਕਾਲੀ ਦਲ ਦਾ ਵੱਡਾ ਹਿੱਸਾ ਜਥੇਦਾਰ ਦੇ ਸਮਰਥਨ ’ਚ ਹੈ, ਫਿਰ ਵੀ ਸਿੰਘ ਸਾਹਿਬ ਵੱਲੋਂ ਸੁਣਾਈਆਂ ਜਾਂਦੀਆਂ ਖਰੀਆਂ-ਖਰੀਆਂ ਕਾਰਨ ਅਕਾਲੀ ਦਲ ਨੂੰ ਕਈ ਵਾਰ ਲੋਕਾਂ ਨੂੰ ਜਵਾਬ ਦੇਣਾ ਔਖਾ ਹੋ ਜਾਂਦਾ ਹੈ। ਇਹ ਗੱਲ ਵੱਖਰੀ ਹੈ ਕਿ ਉਨ੍ਹਾਂ ਦੇ ਬਿਆਨ ਬਹੁਤੇ ਸਿੱਖਾਂ ਦੀ ਤਰਜਮਾਨੀ ਕਰਦੇ ਹਨ ਅਤੇ ਆਮ ਸੰਗਤ ਇਨ੍ਹਾਂ ਨੂੰ ਪਸੰਦ ਵੀ ਕਰਦੀ ਹੈ।

ਵਿਧਾਨ ਸਭਾ ਚੋਣਾਂ ਦਰਮਿਆਨ 13 ਫਰਵਰੀ 2022 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਜਥੇਦਾਰ ਦੀ ਬੰਦ ਕਮਰਾ ਮੀਟਿੰਗ ਹੋਣੀ ਤੇ ਜਥੇਦਾਰ ਵੱਲੋਂ ਸ਼ਾਹ ਦੇ ਧਿਆਨ ’ਚ ਸਿੱਖ ਮਸਲੇ ਲਿਆਉਣੇ ਅਤੇ ਸ਼੍ਰੋੋਮਣੀ ਕਮੇਟੀ ਦੇ ਵਫ਼ਦ ਨੂੰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮਿਲਣ ਦਾ ਸਮਾਂ ਨਾ ਮਿਲਣਾ ਵੀ ਕੁਝ ਆਗੂਆਂ ਨੂੰ ਰਡ਼ਕ ਰਿਹਾ ਹੈ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਥੇਦਾਰ ਦੀਆਂ ਮੀਟਿੰਗਾਂ ਵੀ ਅਕਾਲੀ ਆਗੂਆਂ ਨੂੰ ਬਰਦਾਸ਼ਤ ਨਹੀਂ ਹੋ ਰਹੀਆਂ।

ਸ਼੍ਰੋੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ 21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਹਟਾ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਲਾਇਆ ਸੀ। ਫਿਰ ਅਕਾਲ ਤਖ਼ਤ ਸਾਹਿਬ ਦੇ ਤੱਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ 22 ਅਕਤੂਬਰ 2018 ਨੂੰ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵਾਧੂ ਕਾਰਜਭਾਰ ਵੀ ਦੇ ਦਿੱਤਾ। ਹੁਣ ਸਿੰਘ ਸਾਹਿਬ ਦੇ ਨਜ਼ਦੀਕੀ ਸੂਤਰ ਦੱਸਦੇ ਹਨ ਕਿ ਉਹ (ਗਿਆਨੀ ਹਰਪ੍ਰੀਤ ਸਿੰਘ) ਕਾਫ਼ੀ ਘੁਟਣ ਮਹਿਸੂਸ ਕਰ ਰਹੇ ਹਨ ਤੇ ਛੇਤੀ ਹੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਕਾਰਜਭਾਰ ਛੱਡਣ ਦੇ ਰੌਂਅ ’ਚ ਹਨ।

Related posts

ਮਨੀਪੁਰ ਵਿੱਚ ਰਾਜਭਵਨ ’ਤੇ ਪਥਰਾਅ ਰਾਜਪਾਲ ਤੇ ਡੀਜੀਪੀ ਦੇ ਅਸਤੀਫੇ ਮੰਗੇ; ਕਈ ਜਣੇ ਜ਼ਖਮੀ; ਪੁਲੀਸ ਵੱਲੋਂ ਲਾਠੀਚਾਰਜ

On Punjab

ਪਹਾੜਾਂ ‘ਤੇ ਬਰਫ਼ਬਾਰੀ ਨਾਲ ਵਧੀ ਠੰਡ, ਸੂਬੇ ‘ਚ ਗੜ੍ਹੇ ਪੈਣ ਦੀ ਸੰਭਾਵਨਾ

On Punjab

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬ

On Punjab