PreetNama
ਰਾਜਨੀਤੀ/Politics

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਹਰ ਤਾਇਨਾਤ ਹੋਣਗੇ ਗਾਰਡ, ਸਾਫ਼-ਸਫ਼ਾਈ ਲਈ ਮਿਲੇਗੀ 50,000 ਰੁਪਏ ਦੀ ਗ੍ਰਾਂਟ, ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ‘ਚ ਵੱਡਾ ਸੁਧਾਰ ਕਰਨ ਜਾ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਗਾਰਡ ਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਤੁਸੀਂ ਜਲਦ ਹੀ ਗਾਰਡ ਖੜ੍ਹੇ ਦੇਖੋਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਕੈਂਪਸ ਮੈਨੇਜਰ ਹੋਣਗੇ ਤੇ ਸਾਫ਼-ਸਫ਼ਾਈ ਲਈ 50,000/- ਮਹੀਨਾ ਗ੍ਰਾਂਟ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਕੂਲਾਂ ‘ਚ ਕੁਝ ਸੁਧਾਰ ਜ਼ਰੂਰ ਹੋਵੇਗਾ। ਹਰਜੋਤ ਬੈਂਸ ਦੇ ਇਸ ਐਲਾਨ ਤੋਂ ਬਾਅਦ ਦਿੱਲੀ ਦੇ ਸਿੱਖਿਆ ਮੰਤਰੀ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਧਾਈ ਦਿੱਤੀ। ਉਨ੍ਹਾਂ ਟਵੀਟ ਰਾਹੀਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਹੁਤ-ਬਹੁਤ ਮੁਬਾਰਕਾਂ।

Related posts

ਪੰਜਾਬੀ ’ਵਰਸਿਟੀ ’ਚ ਸਟਾਫ਼ ਲਈ ਪੰਜਾਬੀ ਵਿੱਚ ਦਸਤਖ਼ਤ ਕਰਨੇ ਲਾਜ਼ਮੀ

On Punjab

ਮੋਦੀ ਸਰਕਾਰ ਅਗਲੇ ਦਿਨਾਂ ‘ਚ ਚੁੱਕੇਗੀ ਕਸ਼ਮੀਰ ਬਾਰੇ ਵੱਡਾ ਕਦਮ

On Punjab

ਸਾਬਕਾ ਕੇਂਦਰੀ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ: ਪੰਜਾਬ ਕਾਂਗਰਸ ਪ੍ਰਧਾਨ ਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਕੇਸ ਦਰਜ

On Punjab