PreetNama
ਸਮਾਜ/Social

ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮਾਨਸਾ ਦੇ CIA ਇੰਚਾਰਜ ਨੂੰ ਲਿਆ ਹਿਰਾਸਤ ‘ਚ

ਮਾਨਸਾ ਪੁਲਿਸ ਦੀ ਕਸਟੱਡੀ ‘ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਮਾਮਲੇ ‘ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ CIA ਇੰਚਾਰਜ ਮਾਨਸਾ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਰਾਹੀਂ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਡਿਊਟੀ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਗ੍ਰਿਫ਼ਤਾਰ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਕਸਟਡੀ ‘ਚੋਂ ਫ਼ਰਾਰ ਹੋ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ‘ਚ ਹੜਕੰਪ ਮਚ ਗਿਆ ਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ, ਲਾਰੈਂਸ ਬਿਸ਼ਨੋਈ ਗਰੁੱਪ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾ ਕੇ ਪੁਲਿਸ ਨੂੰ ਧਮਕੀ ਦਿੱਤੀ ਹੈ। ਜਾਣਕਾਰੀ ਅਨੁਸਾਰ ਮਾਨਸਾ ਸੀਆਈਏ ਸਟਾਫ਼ ਦੀ ਟੀਮ ਉਸ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਰਹੀ ਸੀ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਉਹ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।

Related posts

ਅਯੁੱਧਿਆ ਸਨਾਤਨ ਤੇ ਸਿੱਖ ਧਰਮ ਦਾ ਸੰਗਮ ਸਥਾਨ: ਪੁਰੀ

On Punjab

ਸਿੱਧੂ ਮੂਸੇਵਾਲਾ ਦਾ ਜੱਬਰਾ ਫੈਨ ਹੈ ਚੰਡੀਗੜ੍ਹ ਦਾ ਆਟੋ ਵਾਲਾ, ਸ਼ੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਕੀਤਾ ਅਜਿਹਾ ਕੰਮ, ਹੋ ਰਹੀ ਹੈ ਤਾਰੀਫ਼

On Punjab

ਲਾਲੂ ਪਰਿਵਾਰ ਦੇ ਟਿਕਾਣਿਆਂ ‘ਤੇ ਛਾਪੇਮਾਰੀ, RJD ਮੁਖੀ ਨੇ ਕਿਹਾ- ED ਨੇ ਗਰਭਵਤੀ ਨੂੰਹ ਨੂੰ 15 ਘੰਟੇ ਤੱਕ ਬੈਠਾ ਕੇ ਰੱਖਿਆ

On Punjab