PreetNama
ਖਾਸ-ਖਬਰਾਂ/Important News

ਲਤੀਫਪੁਰਾ ਮਾਮਲੇ ‘ਤੇ ਸਰਕਾਰ ਹੋਈ ਸਖਤ, ਮੋਰਚੇ ਦਾ ਲੀਡਰ ਕਸ਼ਮੀਰ ਸਿੰਘ ਗ੍ਰਿਫ਼ਤਾਰ

ਜਲੰਧਰ ਦੇ ਲਤੀਫਪੁਰਾ ਵਿੱਚ ਮਕਾਨ ਢਾਹੁਣ ਦਾ ਮਾਮਲਾ ਪੰਜਾਬ ਸਰਕਾਰ ਲਈ ਵੱਡੀ ਮੁਸੀਬਤ ਬਣ ਗਿਆ ਹੈ। ਹੁਣ ਤੱਕ ਨਰਮੀ ਨਾਲ ਪੇਸ਼ ਆਉਣ ਮਗਰੋਂ ਹੁਣ ਸਰਕਾਰ ਨੇ ਸਖਤੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਲਤੀਫ਼ਪੁਰਾ ਮੋਰਚੇ ਦੇ ਲੀਡਰ ਕਸ਼ਮੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੋਗਾ ਵਿੱਚ ਹੋਈ ਮੀਟਿੰਗ ’ਚ ਹਿੱਸਾ ਲੈ ਕੇ ਵਾਪਸ ਪਰਤ ਰਹੇ ਮਜ਼ਦੂਰ ਆਗੂ ਕਸ਼ਮੀਰ ਸਿੰਘ ਘੁਗਸ਼ੋਰ ਨੂੰ ਜਲੰਧਰ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਲਤੀਫ਼ਪੁਰਾ ਮੁੜ ਵਸੇਬਾ ਮੋਰਚੇ ਦੇ ਸਰਗਰਮ ਆਗੂ ਕਸ਼ਮੀਰ ਸਿੰਘ ਘੁਗਸ਼ੋਰ ਨੂੰ ਪੁਲਿਸ ਨੇ ਦੇਰ ਰਾਤ ਗ੍ਰਿਫਤਾਰ ਕੀਤਾ ਹੈ।

ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਦੱਸਿਆ ਕਿ ਕਸ਼ਮੀਰ ਸਿੰਘ ਘੁਗਸ਼ੋਰ ਨੇ ਸ਼ਾਮ 7 ਵਜੇ ਦੇ ਕਰੀਬ ਉਨ੍ਹਾਂ ਨੂੰ ਫੋਨ ਕੀਤਾ ਸੀ ਕਿ ਉਹ ਮੋਗਾ ਤੋਂ ਵਾਪਸ ਆ ਰਿਹਾ ਹੈ ਪਰ ਬਾਅਦ ਵਿੱਚ ਦੋ ਘੰਟਿਆਂ ਮਗਰੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਕਸ਼ਮੀਰ ਸਿੰਘ ਘੁਗਸ਼ੋਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰ ਆਗੂ ਘੁਗਸ਼ੋਰ ਪੁਲਿਸ ਨੂੰ ਕਿਸੇ ਪੁਰਾਣੇ ਕੇਸ ਵਿੱਚ ਲੋੜੀਂਦਾ ਸੀ ਤੇ ਉਸ ਦੇ ਵਾਰੰਟ ਵੀ ਨਿਕਲੇ ਹੋਏ ਸਨ।

ਯਾਦ ਰਹੇ ਕਿ ਨਗਰ ਸੁਧਾਰ ਟਰੱਸਟ ਵੱਲੋਂ ਲਤੀਫ਼ਪੁਰਾ ਵਿੱਚ ਲੋਕਾਂ ਦੇ ਢਾਹੇ ਘਰਾਂ ਦੇ ਵਿਰੋਧ ਵਿੱਚ ਕਸ਼ਮੀਰ ਸਿੰਘ ਘੁਗਸ਼ੋਰ ਮੋਹਰੀ ਭੂਮਿਕਾ ਨਿਭਾਅ ਰਹੇ ਹਨ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਨੇ ਮਜ਼ਦੂਰ ਆਗੂ ਕਸ਼ਮੀਰ ਸਿੰਘ ਘੁਗਸ਼ੋਰ ਨੂੰ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲਤੀਫ਼ਪੁਰਾ ਮੋਰਚਾ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ।

 

ਕਸ਼ਮੀਰ ਸਿੰਘ ਘੁਗਸ਼ੋਰ ਇਸ ਮੋਰਚੇ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਮਜ਼ਦੂਰ ਆਗੂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕਰਦਿਆਂ ਲਤੀਫਪੁਰ ਦੇ ਲੋਕਾਂ ਨੂੰ ਮੁੜ ਉਸ ਥਾਂ ਵਸਾਉਣ ਦੀ ਮੰਗ ਕੀਤੀ ਹੈ। ਪੇਂਡੂ ਮਜ਼ਦੂਰ ਯੂਨੀਅਨ ਦੇ ਸਕੱਤਰ ਜਨਰਲ ਦੇ ਅਹੁਦੇ ’ਤੇ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲਿਆਂ ਵਿੱਚ ਹੀ ਕਸ਼ਮੀਰ ਸਿੰਘ ਘੁਗਸ਼ੋਰ ਹਮੇਸ਼ਾ ਸਮੇਂ ਦੀਆਂ ਸਰਕਾਰਾਂ ਨਾਲ ਟੱਕਰ ਲੈਣ ਵਾਲੇ ਮਜ਼ਦੂਰ ਆਗੂਆਂ ਵਿੱਚ ਗਿਣੇ ਜਾਂਦੇ ਹਨ।

Related posts

Dr. Gurpreet Kaur TDr. Gurpreet Kaur Twitter Account : ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਂ ‘ਤੇ ਬਣਿਆ ਟਵਿੱਟਰ ਅਕਾਊਂਟ ਸਸਪੈਂਡwitter Account : ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਂ ‘ਤੇ ਬਣਿਆ ਟਵਿੱਟਰ ਅਕਾਊਂਟ ਸਸਪੈਂਡ

On Punjab

Marriage Equality: ਅਮਰੀਕਾ ‘ਚ ਸਮਲਿੰਗੀ ਵਿਆਹ ਨੂੰ ਹੇਠਲੇ ਸਦਨ ‘ਚ ਮਨਜ਼ੂਰੀ, ਵੱਡੇ ਸਦਨ ਦੀ ਉਡੀਕ

On Punjab

ਕੈਨੇਡਾ ਦੀ ਮਹਿੰਗਾਈ ਦਰ 30 ਸਾਲਾਂ ਚ ਸਭ ਤੋਂ ਵੱਧ

On Punjab