PreetNama
ਖਾਸ-ਖਬਰਾਂ/Important News

ਵਾਸ਼ਿੰਗਟਨ ‘ਚ ਮਿਊਜ਼ਿਕ ਸ਼ੋਅ ਦੌਰਾਨ ਗੋਲੀਬਾਰੀ ‘ਚ ਪੰਜ ਜ਼ਖਮੀ, ਦੋਸ਼ੀ ਗ੍ਰਿਫਤਾਰ

ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੇ ਕੈਪਗ੍ਰਾਊਂਡ ‘ਚ ਸ਼ਨੀਵਾਰ ਨੂੰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਰਾਤ ਕੈਂਪਗ੍ਰਾਉਂਡ ਵਿੱਚ ਇੱਕ ਸੰਗੀਤ ਸ਼ੋਅ ਦੇ ਨੇੜੇ ਹੋਈ ਗੋਲੀਬਾਰੀ ਵਿੱਚ ਪੰਜ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਸ਼ੂਟਰ ਗ੍ਰਿਫ਼ਤਾਰ

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 8:30 ਵਜੇ ਦੇ ਕਰੀਬ ਜੌਰਜ ਕਸਬੇ ਦੇ ਨੇੜੇ ਇੱਕ ਕੈਂਪ ਸਾਈਟ ‘ਤੇ ਗੋਲੀਬਾਰੀ ਬਾਰੇ ਇੱਕ ਕਾਲ ਮਿਲੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀਆਂ ਨੇ ਸ਼ੱਕੀ ਦਾ ਪਿੱਛਾ ਕੀਤਾ, ਜਿਸ ਨੂੰ ਬਾਅਦ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ।

ਗੋਲੀਬਾਰੀ ਦੀ ਘਟਨਾ ਵਿੱਚ ਪੰਜ ਜ਼ਖ਼ਮੀ

ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ‘ਚ 5 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਗੋਲੀ ਲੱਗੀ ਹੈ। ਪੀੜਤਾਂ ਬਾਰੇ ਹੋਰ ਵੇਰਵੇ ਨਹੀਂ ਦਿੱਤੇ ਗਏ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੇ ਸਮੇਂ ਸੰਗੀਤ ਦਾ ਸ਼ੋਅ ਚੱਲ ਰਿਹਾ ਸੀ।

ਦੱਸ ਦੇਈਏ ਕਿ ਅਮਰੀਕਾ ਤੋਂ ਅਕਸਰ ਗੋਲੀਬਾਰੀ ਦੀਆਂ ਘਟਨਾਵਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਮਰੀਕਾ ਵਿੱਚ ਚਾਕੂ ਮਾਰਨ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।

Related posts

ਅਮਰੀਕਾ ‘ਚ ਕੋਰੋਨਾ ਕਾਰਨ ਤਬਾਹੀ ਦੇ ਬਾਵਜੂਦ ਟਰੰਪ ਵੱਲੋਂ ਲਾਕਡਾਊਨ ਖੋਲ੍ਹਣ ਦੀ ਤਿਆਰੀ

On Punjab

ਸ਼ਹੀਦੋਂ ਕੀ ਚਿਤਾਓਂ ਪੇ ਲਗੇਂਗੇ ਹਰ ਬਰਸ ਮੇਲੇ, ਹੁਣ ਪਾਕਿਸਤਾਨ ਵੀ ਕਰੇਗਾ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ

On Punjab

ਏਅਰਫੋਰਸ ਦਾ ਲੜਾਕੂ ਜਹਾਜ਼ ਮਿੱਗ -21 ਕ੍ਰੈਸ਼, ਗਰੁੱਪ ਕੈਪਟਨ ਦੀ ਮੌਤ

On Punjab